ਭਾਜਪਾ ਆਗੂਆਂ ਵੱਲੋਂ ਜ਼ਿਲਾ ਤਰਨ ਤਾਰਨ ਵਿੱਚ ਬੇਮੌਸਮੀ ਬਰਸਾਤ ਕਾਰਨ ਨੁਕਸਾਨੀਆਂ ਫਸਲਾਂ ਦਾ ਲਿਆ ਜਾਇਜ਼ਾ

0
169

ਤਰਨ ਤਾਰਨ,
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ ਸ਼ਵੇਤ ਮਲਿਕ ਸਾਬਕਾ ਰਾਜ ਸਭਾ ਮੈਂਬਰ , ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਮੀਆਂਵਿੰਡ, ਰਜਿੰਦਰਮੋਹਨ ਸਿੰਘ ਛੀਨਾ, ਤਰਨ ਤਾਰਨ ਦੇ ਜ਼ਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ, ਸਾਬਕਾ ਚੇਅਰਮੈਨ ਰਣਜੀਤ ਸਿੰਘ, ਗੁਰਮੁਖ ਸਿੰਘ ਘੁੱਲਾ ਆਦਿ ਨੇ ਜ਼ਿਲਾ ਤਰਨ ਤਾਰਨ ਵਿਖ਼ੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਦਿਆਂ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲਿਆ, ਜ਼ਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਭਾਜਪਾ ਆਗੂਆਂ ਵੱਲੋਂ ਜ਼ਿਲੇ ਵਿੱਚ ਬੀਤੇ ਦਿਨੀਂ ਹੋਈ ਬੇਮੌਸਮੀ ਜ਼ੋਰਦਾਰ ਬਰਸਾਤ ਨਾਲ਼ ਕਣਕ ਅਤੇ ਹੋਰ ਫਸਲਾਂ ਦੇ ਨੁਕਸਾਨ ਦੀ ਗੱਲ ਪੰਜਾਬ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਅਤੇ ਪੀੜਤ ਕਿਸਾਨਾਂ ਦੀ ਆਵਾਜ਼ ਚੁੱਕਣ ਲਈ ਅੱਜ ਖੇਤਾਂ ਵਿੱਚ ਜਾ ਕੇ ਕਿਸਾਨਾਂ ਨਾਲ਼ ਗੱਲਬਾਤ ਕੀਤੀ ਅਤੇ ਨੁਕਸਾਨੀਆਂ ਫਸਲਾਂ ਵੇਖੀਆਂ, ਇਸ ਮੌਕੇ ਉਹਨਾਂ ਕਿਹਾ ਕਿ ਪਹਿਲਾਂ ਹੀ ਕਰਜ਼ੇ ਦੀ ਘੁੰਮਣਘੇਰੀ ਵਿੱਚ ਫਸੀ ਕਿਸਾਨੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਨੁਕਸਾਨੀ ਫਸਲ ਲਈ 50 ਹਜਾਰ ਰੁਪਏ ਪ੍ਰਤੀ ਏਕੜ ਤੁਰੰਤ ਮੁਆਵਜ਼ਾ ਦਿੱਤਾ ਜਾਵੇ ਤਾਂ ਕਿ ਕਿਸਾਨ ਕੁਝ ਰਾਹਤ ਮਹਿਸੂਸ ਕਰ ਸਕਣ, ਉਹਨਾਂ ਹੋਰ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਲਾਰਿਆਂ ਨੂੰ ਛੱਡ ਕੇ ਕਿਸਾਨਾਂ ਦੀ ਬਾਂਹ ਫੜੇ ਅਤੇ ਮੁਆਵਜ਼ਾ ਦੇਣ ਲਈ ਗਿਰਦਾਵਰੀਆਂ ਕਰਵਾਉਣੀਆਂ ਸ਼ੁਰੂ ਕੀਤੀਆਂ ਜਾਣ, ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਹੋਰ ਭਾਜਪਾ ਆਗੂ ਤੇ ਵਰਕਰ ਵੀ ਮੌਜੂਦ ਸਨ

LEAVE A REPLY

Please enter your comment!
Please enter your name here