ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਜ਼ੀਰਾ ਸ਼ਹਿਰੀ ਇਕਾਈ ਦਾ ਗਠਨ; ਸੁਭਾਸ਼ ਕੁਮਾਰ ਨੂੰ ਸੌਂਪੀ ਗਈ ਸ਼ਹਿਰੀ ਪ੍ਰਧਾਨ ਦੀ ਜ਼ਿੰਮੇਂਵਾਰੀ
ਫਿਰੋਜ਼ਪੁਰ (ਜਸਵਿੰਦਰ ਸਿੰਘ ਭੁਲੇਰੀਆ )12 ਅਪ੍ਰੈਲ 26 ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਆਪਣੀ ਜਥੇਬੰਦੀ ਦਾ ਵਿਸਥਾਰ ਕਰਦਿਆਂ ਅੱਜ ਜ਼ੀਰਾ ਸ਼ਹਿਰ ਦੀ ਇਕਾਈ ਦਾ ਗਠਨ ਕੀਤਾ ਗਿਆ। ਇਸ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਜ਼ੀਰਾ ਦੀ ਦਾਣਾ ਮੰਡੀ ਸਥਿਤ ਜੀ.ਐਨ. ਰੈਸਟੋਰੈਂਟ ਵਿਖੇ ਹੋਈ, ਜਿਸ ਵਿੱਚ ਜਥੇਬੰਦੀ ਦੇ ਸੀਨੀਅਰ ਆਗੂਆਂ ਨੇ ਸ਼ਮੂਲੀਅਤ ਕੀਤੀ।
ਇਸ ਪ੍ਰੋਗਰਾਮ ਦੌਰਾਨ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਅਤੇ ਜ਼ਿਲਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਦੀ ਅਗਵਾਈ ਹੇਠ ਸੁਭਾਸ਼ ਕੁਮਾਰ ਨੂੰ ਸਰਬਸੰਮਤੀ ਨਾਲ ਜ਼ੀਰਾ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਨਵੀਂ ਇਕਾਈ ਦੇ ਗਠਨ ਵਿੱਚ ਬਲਦੇਵ ਸਿੰਘ ਲਹੁਕੇ ਖੁਰਦ ਦੀ ਪ੍ਰੇਰਨਾ ਸਦਕਾ ਅਹਿਮ ਭੂਮਿਕਾ ਰਹੀ।
ਸੂਬਾ ਮੀਡੀਆ ਇੰਚਾਰਜ ਗੈਰੀ ਸਿੰਘ ਬੰਡਾਲਾ ਨੇ ਦੱਸਿਆ ਕਿ ਜਥੇਬੰਦੀ ਨੂੰ ਸ਼ਹਿਰੀ ਖੇਤਰਾਂ ਵਿੱਚ ਮਜ਼ਬੂਤ ਕਰਨ ਲਈ ਇਹ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਨਵ-ਨਿਯੁਕਤ ਪ੍ਰਧਾਨ ਸੁਭਾਸ਼ ਕੁਮਾਰ ਨੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜਥੇਬੰਦੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ।
ਇਸ ਮੌਕੇ ਹਾਜ਼ਰ ਪ੍ਰਮੁੱਖ ਆਗੂਆਂ ਵਿੱਚੋ ਫੁਰਮਾਨ ਸਿੰਘ ਸੰਧੂ ਸੂਬਾ ਪ੍ਰਧਾਨ, ਹਰਦੀਪ ਸਿੰਘ ਗਿੱਲ ਕਰਮੂਵਾਲਾ ਜਿਲਾ ਪ੍ਰਧਾਨ ਫਿਰੋਜ਼ਪੁਰ, ਰਣਜੀਤ ਸਿੰਘ ਬੰਡਾਲਾ ਜ਼ਿਲ੍ਹਾ ਕੋਰ ਕਮੇਟੀ ਮੈਂਬਰ, ਗੈਰੀ ਸਿੰਘ ਬੰਡਾਲਾ ਸੂਬਾ ਮੀਡੀਆ ਇੰਚਾਰਜ਼, ਸੁਖਚੈਨ ਸਿੰਘ ਸਿੱਧੂ ਬਲਾਕ ਪ੍ਰਧਾਨ ਜ਼ੀਰਾ, ਨਿਰਮਲ ਸਿੰਘ ਵਲਟੋਹਾ ਬਲਾਕ ਪ੍ਰਧਾਨ ਮੱਲਾਂਵਾਲਾ, ਗੁਰਨਾਮ ਸਿੰਘ ਬੰਡਾਲਾ, ਹਰਮੀਤ ਸਿੰਘ ਜੀਰਾ, ਗੁਰਤੇਜ ਸਿੰਘ ਜੀਰਾ, ਸੁਖਦੀਪ ਸਿੰਘ ਵਲਟੋਹਾ, ਗੁਰਦੀਪ ਸਿੰਘ ਸੁੱਖੇਵਾਲਾ, ਆਸਾ ਸਿੰਘ ਸੁੱਖੇ ਵਾਲਾ, ਜਨਕ ਰਾਜ ਸ਼ਰਮਾ ਸਰਪੰਚ ਵਾੜਾ ਪਹੂਵਿੰਡ, ਕੁਲਵਿੰਦਰ ਸਿੰਘ ਸਿੱਧੂ, ਮਨਪ੍ਰੀਤ ਸਿੰਘ, ਜਸਕਰਨ ਗਿੱਲ, ਵਿਸ਼ੇਸ਼ ਤੌਰ ਤੇ ਹਾਜ਼ਰ ਸਨ ਸੂਬਾ ਪ੍ਰਧਾਨ ਵੱਲੋਂ ਸ਼ੁਭਾਸ਼ ਕੁਮਾਰ ਜੀਰਾ ਨੂੰ ਸਰਬ ਸੰਮਤੀ ਨਾਲ ਜੀਰਾ ਸ਼ਹਿਰੀ ਪ੍ਰਧਾਨ ਲਗਾਇਆ ਗਿਆ ਅਤੇ ਉਹਨਾਂ ਦੇ ਨਾਲ ਤ੍ਰਿਲੋਕ ਸਿੰਘ ਬਿੱਟੂ, ਰਾਹੁਲ, ਅਮਰਜੀਤ ਸਿੰਘ, ਸੁਰਿੰਦਰ ਕੁਮਾਰ ਸ਼ਿੰਦਾ, ਧਰਮਿੰਦਰ ਸਿੰਘ, ਗੀਤਾ ਸਿੰਘ, ਸੋਨੂੰ ਮਸੀਹ, ਬੱਬੂ ਸਿੰਘ, ਰਾਜੂ ਸਿੰਘ, ਜੋਧਵੀਰ ਸਿੰਘ, ਸੰਦੀਪ ਸਿੰਘ, ਮੁਕੇਸ਼ ਕੁਮਾਰ ਰਾਜੂ ਅਰੋੜਾ, ਨੂੰ ਜਥੇਬੰਦੀ ਵਿੱਚ ਸ਼ਾਮਿਲ ਹੋਣ ਤੇ ਜੀ ਆਇਆਂ ਨੂੰ ਆਖਿਆ ਗਿਆ ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਸੁਭਾਸ਼ ਕੁਮਾਰ ਨੇ ਸਾਥੀਆਂ ਸਮੇਤ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਕਿਸਾਨਾਂ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਤਨਦੇਹੀ ਨਾਲ ਕੰਮ ਕਰਨਗੇ।







