ਮਾਮਲਾ: ਮੈਡੀਕਲ ਕਾਲਜ ਤੇ ਲੱਗੀ ਰੋਕ ਹਟਾਉਣ ਦਾ

0
137

ਸੰਯੁਕਤ ਕਿਸਾਨ ਮੋਰਚੇ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਦੇ ਘਰ ਤੱਕ ਰੋਸ ਮਾਰਚ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਪੁਤਲਾ ਫੂਕਿਆ

ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੇ ਆਗੂਆਂ ਖਿਲਾਫ਼ ਕੀਤੀ ਨਾਅਰੇਬਾਜ਼ੀ

ਭਲਵਾਨ, 15 ਮਈ, 2023: ਸੰਯੁਕਤ ਕਿਸਾਨ ਮੋਰਚੇ ਵੱਲੋਂ ਮੈਡੀਕਲ ਕਾਲਜ ਮਸਤੂਆਣਾ ਸਾਹਿਬ ਦੀ ਉਸਾਰੀ ਤੇ ਲੱਗੀ ਰੋਕ ਹਟਵਾਉਣ ਲਈ ਸ਼ੁਰੂ ਕੀਤੇ ਸੰਘਰਸ਼ ਤਹਿਤ ਅੱਜ ਵੱਡੀ ਗਿਣਤੀ ਇਲਾਕੇ ਦੀਆਂ ਸੰਗਤਾਂ ਨੇ ਭਲਵਾਨਾਂ ਦੇ ਗੁਰੂ ਘਰ ਅੱਗੇ ਇਕੱਠੇ ਹੋ ਕੇ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਦੇ ਘਰ ਤਕ ਰੋਸ ਮਾਰਚ ਕਰਦਿਆਂ ਉਨ੍ਹਾਂ ਦੇ ਘਰ ਅੱਗੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕਰਦਿਆਂ ਮੈਡੀਕਲ ਕਾਲਜ ਤੇ ਲੱਗੀ ਰੋਕ ਹਟਾਉਣ ਦੀ ਮੰਗ ਕੀਤੀ। ਕੱਲ੍ਹ ਨੂੰ ਰੋਸ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਤੇਜਾ ਸਿੰਘ ਕਮਾਲਪੁਰ ਦੇ ਘਰ ਅੱਗੇ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਜਾਵੇਗਾ।

ਅੱਜ ਦੇ ਰੋਸ ਪ੍ਰਦਰਸ਼ਨ ਨੂੰ ਬੀਕੇਯੂ ਡਕੌਂਦਾ (ਬੁਰਜ ਗਿੱਲ) ਦੇ ਆਗੂ ਕੁਲਦੀਪ ਜੋਸ਼ੀ, ਰਣਧੀਰ ਸਿੰਘ ਭੱਟੀਵਾਲ, ਬੀਕੇਯੂ ਡਕੌਂਦਾ (ਧਨੇਰ) ਦੇ ਜਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਛੰਨਾਂ, ਜ਼ਿਲ੍ਹਾ ਆਗੂ ਜਗਤਾਰ ਸਿੰਘ ਦੁੱਗਾਂ, ਬੀਕੇਯੂ (ਅਜ਼ਾਦ) ਦੇ ਆਗੂ ਕਰਨੈਲ ਸਿੰਘ ਜੱਸੇਕਾ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਸੁਖਦੇਵ ਸਿੰਘ ਕੁੰਨਰਾਂ, ਮੇਵਾ ਸਿੰਘ ਦੁੱਗਾਂ, ਮਨਦੀਪ ਸਿੰਘ ਲਿੱਦੜਾਂ, ਜਸਵੰਤ ਸਿੰਘ ਦੁੱਗਾਂ, ਭੂਰਾ ਸਿੰਘ ਦੁੱਗਾਂ, ਨਾਜ਼ਮ ਸਿੰਘ ਪੁੰਨਾਂਵਾਲ ਅਤੇ ਬੀਕੇਯੂ ਏਕਤਾ ਉਗਰਾਹਾਂ ਦੇ ਆਗੂਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਔਰਤਾਂ ਨੇ ਪਿੱਟ ਸਿਆਪਾ ਕਰਦਿਆਂ ਇਲਾਕੇ ਦੇ ਲੋਕਾਂ ਨੂੰ ਪਹਿਲਾਂ ਕਾਲਜ ਤੇ ਲੱਗੀ ਰੋਕ ਹਟਾਉਣ ਦਾ ਭਰੋਸਾ ਦੇਣ ਤੋਂ ਬਾਅਦ ਹਾਈਕੋਰਟ ਵਿਚ ਜ਼ਮੀਨ ਦੇਣ ਤੋਂ ਸਾਫ ਮੁਕਰਨਾ ਸ਼੍ਰੋਮਣੀ ਕਮੇਟੀ ਆਗੂਆਂ ਦੇ ਲੋਕ ਵਿਰੋਧੀ ਕਿਰਦਾਰ ਨੂੰ ਦਰਸਾਉਂਦਾ ਹੈ।

ਇਸ ਮੌਕੇ ਸੰਗਤਾਂ ਨੇ ਮੰਗ ਕੀਤੀ ਕਿ ਫੌਰੀ ਕਾਲਜ ਦੀ ਉਸਾਰੀ ਤੇ ਲੱਗੀ ਰੋਕ ਹਟਾ ਕੇ ਅੜਿੱਕੇ ਦੂਰ ਕੀਤੇ ਜਾਣ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ 21 ਮਈ ਦੇ ਟਰੈਕਟਰ ਮਾਰਚ ਵਿਚ ਵੱਡੀ ਗਿਣਤੀ ਸੰਗਤਾਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ।

LEAVE A REPLY

Please enter your comment!
Please enter your name here