ਮੁੱਖ ਮੰਤਰੀ ਚੰਨੀ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ‘ਚ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ

0
385

ਚੰਡੀਗੜ੍ਹ (ਸਾਂਝੀ ਸੋਚ ਬਿਊਰੋ) -ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਵਿਧਾਨ ਸਭਾ ਦੇ ਮੈਂਬਰਾਂ ਨੇ ਸੋਮਵਾਰ ਨੂੰ ਪਿਛਲੇ ਇਜਲਾਸ ਤੋਂ ਲੈ ਕੇ ਹੁਣ ਤੱਕ ਵਿਛੜ ਚੁੱਕੀਆਂ ਉੱਘੀਆਂ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਸ਼ਹੀਦ ਸੈਨਿਕਾਂ ਤੋਂ ਇਲਾਵਾ ਸਿਆਸੀ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ। 16ਵੀਂ ਵਿਧਾਨ ਸਭਾ ਦੇ ਇਜਲਾਸ ਦੇ ਪਹਿਲੇ ਦਿਨ ਸਦਨ ਨੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ, ਸਾਬਕਾ ਸੰਸਦੀ ਸਕੱਤਰ ਰਵਿੰਦਰ ਸਿੰਘ ਸੰਧੂ, ਸਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ, ਸਹੀਦ ਸਿਪਾਹੀ ਮਨਜੀਤ ਸਿੰਘ, ਇਫਕੋ ਦੇ ਚੇਅਰਮੈਨ ਬਲਵਿੰਦਰ ਸਿੰਘ ਨਕਈ, ਆਜਾਦੀ ਘੁਲਾਟੀਏ ਨਿਰੰਜਨ ਸਿੰਘ ਅਤੇ ਅਵਿਨਾਸ ਚੰਦਰ ਨੂੰ ਸਰਧਾਂਜਲੀ ਭੇਟ ਕੀਤੀ। ਸਦਨ ਨੇ ਸਹੀਦ ਸਿਪਾਹੀ ਗੱਜਣ ਸਿੰਘ ਅਤੇ ਆਜਾਦੀ ਘੁਲਾਟੀਏ ਅਰਜਨ ਸਿੰਘ ਨੂੰ ਵੀ ਸਰਧਾਂਜਲੀ ਭੇਟ ਕੀਤੀ। ਇਸ ਦੌਰਾਨ ਖੇਡ ਅਤੇ ਯੁਵਾ ਮਾਮਲੇ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਲਖੀਮਪੁਰ ਖੀਰੀ ਕਾਂਡ ਵਿੱਚ ਸ਼ਹੀਦ ਹੋਏ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦਾ ਨਾਂ ਸਰਧਾਂਜਲੀ ਦੇਣ ਲਈ ਪ੍ਰਸਤਾਵਿਤ ਕੀਤਾ। ਇਸੇ ਤਰਾਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵੀ ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਏ ਸਾਰੇ ਕਿਸਾਨਾਂ ਅਤੇ ਖੇਤ ਮਜਦੂਰਾਂ ਦਾ ਨਾਂ ਸਰਧਾਂਜਲੀ ਦੇਣ ਲਈ ਪ੍ਰਸਤਾਵਿਤ ਕੀਤਾ। ਇਸ ਮੌਕੇ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਸਤਿਕਾਰ ਵੱਜੋਂ ਦੋ ਮਿੰਟ ਦਾ ਮੌਨ ਧਾਰਿਆ ਗਿਆ।

LEAVE A REPLY

Please enter your comment!
Please enter your name here