ਮੁੱਖ ਮੰਤਰੀ ਨੇ ਦੂਜੇ ਸੂਬਿਆਂ ਤੋਂ ਝੋਨੇ ਦੀ ਆਮਦ ਨੂੰ ਰੋਕਣ ਲਈ ਅੰਤਰਰਾਜੀ ਬਾਸਮਤੀ ਮੂਵਮੈਂਟ ਪੋਰਟਲ ਕੀਤਾ ਜਾਰੀ

0
250

(ਸਾਂਝੀ ਸੋਚ ਬਿਊਰੋ) -ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਲੰਘੇ ਦਿਨ ਅੰਤਰਰਾਜੀ ਬਾਸਮਤੀ ਮੂਵਮੈਂਟ ਪੋਰਟਲ -. ਨੂੰ ਡਿਜੀਟਲ ਤੌਰ ’ਤੇ ਜਾਰੀ ਕੀਤਾ ਤਾਂ ਜੋ ਦੂਜੇ ਸੂਬਿਆਂ ਤੋਂ ਝੋਨੇ-ਪਰਮਲ ਦੀ ਆਮਦ ਨੂੰ ਰੋਕਿਆ ਜਾ ਸਕੇ ਜਿਸ ਨਾਲ ਸੂਬੇ ਭਰ ਵਿੱਚ ਘੱਟੋ ਘੱਟ ਸਮਰਥਨ ਮੁੱਲ ’ਤੇ ਖਰੀਦ ਕਾਰਜਾਂ ਢਾਹ ਲੱਘ ਰਹੀ ਹੈ। ਇਸ ਕਦਮ ਦਾ ਉਦੇਸ਼ ਸੂਬੇ ਵਿੱਚ ਬਾਸਮਤੀ ਦੀ ਨਿਰਵਿਘਨ ਆਵਾਜਾਈ ਦੀ ਆਗਿਆ ਦੇਣਾ ਅਤੇ ਬਾਸਮਤੀ ਸੈਲਰ ਵਾਲਿਆਂ ਦੀਆਂ ਦਰਪੇਸ ਮੁਸਕਲਾਂ ਨੂੰ ਦੂਰ ਕਰਨਾ ਹੈ। ਇਸ ਤੋਂ ਇਲਾਵਾ ਇਸ ਪੋਰਟਲ ਦਾ ਮਨੋਰਥ ਅਸਲ ਟਰੱਕ ਅਪਰੇਟਰਾਂ ਦੇ ਰੋਜ਼ਾਨਾਂ ਕੰਮ ਕਾਜ ਬਿਨਾਂ ਪ੍ਰਭਾਵਿਤ ਕੀਤਿਆਂ ਬਾਸਮਤੀ ਟਰੱਕਾਂ ਦੀ ਜੀ.ਪੀ.ਐਸ ਰਾਹੀਂ ਨਿਗਾਰਨੀ ਰੱਖਣਾ ਹੈ। ਇਸ ਪੋਰਟਲ ’ਤੇ ਸੂਬੇ ਵਿੱਚ ਬਾਸਮਤੀ ਟਰੱਕਾਂ ਦੀ ਜੀ.ਪੀ.ਐਸ ਅਧਾਰਿਤ ਆਵਾਜਾਈ ਵੇਖੀ ਜਾ ਸਕੇਗੀ। ਰੂਟ ਤੋਂ ਪਰੇ ਜਾਣ ਦੀ ਰੀਅਲ ਟਾਈਮ ਮੋਨੀਟਰਿੰਗ ਅਸਾਨੀ ਨਾਲ ਕੀਤੀ ਜਾ ਸਕੇਗੀ ਅਤੇ ਪੋਰਟਲ/ਐਪ ’ਤੇ ਇਹ ਜਾਣਕਾਰੀ ਵਿਲੱਖਣ ਲਾਗਇਨ ਆਈਡੀ/ਪਾਸਵਰਡ ਰਾਹੀਂ ਦੇਖੀ ਜਾ ਸਕੇਗੀ। ਅਧਿਕਾਰੀ ਮੁਹੱਈਆ ਕਰਵਾਏ ਗਏ ਇਸ ਵਿਸੇਸ ਲੌਗਇਨ ਆਈਡੀ ਨਾਲ ਮਿੱਲਾਂ ਦੀ ਜਾਂਚ/ਨਿਗਰਾਨੀ ਕਰ ਸਕਣਗੇ। ਸੂਬੇ ਭਰ ਦੇ ਸ਼ੈਲਰ ਅਤੇ ਆੜਤੀਆ ਐਸੋਸੀਏਸਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਸੈਲਰ ਮਾਲਕਾਂ ਅਤੇ ਆੜਤੀਆਂ ਦੀ ਭੂਮਿਕਾ ਬਹੁਤ ਅਹਿਮ ਹੈ ਕਿਉਂਕਿ ਉਹ ਖੇਤੀ ਨਾਲ ਨੇੜਿਓਂ ਜੁੜੇ ਹੋਏ ਹਨ। ਸ਼ੈਲਰ ਮਾਲਕਾਂ ਅਤੇ ਆੜਤੀਆਂ ਨੂੰ ਸਰਕਾਰ ਵੱਲੋਂ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਉਪਜ ਨੂੰ ਬਾਜਾਰ ਵਿੱਚ ਲਿਆਉਣ ਤੋਂ ਪਹਿਲਾਂ ਨਮੀ ਦੀ ਨਿਰਧਾਰਤ ਸੀਮਾ ਦੀ ਜਾਂਚ ਅਤੇ ਨਿਰਧਾਰਤ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣੀ ਚਾਹੀਦੀ ਹੈ। ਮੌਜੂਦਾ ਖਰੀਦ ਸੀਜਨ ਦੌਰਾਨ ਸਹਿਯੋਗ ਦੇਣ ਲਈ ਐਸੋਸੀਏਸਨਾਂ ਦੀ ਸਲਾਘਾ ਕਰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਲੇਬਰ ਇੰਸਪੈਕਟਰਾਂ ਵੱਲੋਂ ਸ਼ੈਲਰ ਮਾਲਕਾਂ ਨੂੰ ਬੇਲੋੜੀ ਪਰੇਸਾਨੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਰਿਸਵਤ ਮੰਗਦਾ ਹੈ ਤਾਂ ਤੁਰੰਤ ਮੇਰੇ ਤੱਕ ਪਹੁੰਚ ਕੀਤੀ ਜਾਵੇ। ਮੁੱਖ ਮੰਤਰੀ ਨੇ ਉਨਾਂ ਨੂੰ ਆਪਣੇ ਬਕਾਏ ਸਟਾਕ ਬਾਰੇ ਜਾਣਕਾਰੀ ਸ਼ਾਝੀ ਕਰਨ ਲਈ ਵੀ ਕਿਹਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨਾਂ ਨੂੰ ਵਿਜੀਲੈਂਸ ਦੇ ਕੇਸਾਂ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਐਸੋਸੀਏਸਨਾਂ ਵੱਲੋਂ ਸੋਲਰ ਊਰਜਾ ਦੀ ਵਰਤੋਂ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇਣ ਤੋਂ ਇਲਾਵਾ ਉਨਾਂ ਦੀਆਂ ਹੋਰ ਮੰਗਾਂ ’ਤੇ ਵਿਚਾਰ ਕਰਨ ਦਾ ਵੀ ਭਰੋਸਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸਣ ਆਸੂ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ, ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਐਮਡੀ ਪੀਐਸਪੀਸੀਐਲ ਏ.ਵੇਣੂ ਪ੍ਰਸਾਦ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਮੁੱਖ ਮੰਤਰੀ ਦੇ ਵਿਸੇਸ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਅਤੇ ਪੰਜਾਬ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਮੌਜੂਦ ਸਨ।

LEAVE A REPLY

Please enter your comment!
Please enter your name here