ਰਾਜ ਚੋਣ ਕਮਿਸ਼ਨ ਨੇ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਲਈ ਰਿਵਾਇਜਡ ਸਮਾਂ-ਸਾਰਣੀ ਦਾ ਕੀਤਾ ਐਲਾਨ

0
8
ਰਾਜ ਚੋਣ ਕਮਿਸ਼ਨ ਨੇ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਲਈ ਰਿਵਾਇਜਡ ਸਮਾਂ-ਸਾਰਣੀ ਦਾ ਕੀਤਾ ਐਲਾਨ
17 ਨਵੰਬਰ 2025 ਨੂੰ ਡਰਾਫ਼ਟ ਵੋਟਰ ਸੂਚੀਆਂ ਦੀ ਹੋਵੇਗੀ ਪ੍ਰਕਾਸ਼ਨਾ
18 ਤੋਂ 21 ਨਵੰਬਰ 2025 ਤੱਕ ਦਾਖਲ ਕੀਤੇ ਜਾ ਸਕਣਗੇ ਦਾਅਵੇ ਅਤੇ ਇਤਰਾਜ਼
ਦਾਅਵੇ ਤੇ ਇਤਰਾਜਾਂ ਦਾ 26 ਨਵੰਬਰ 2025 ਤੱਕ ਹੋਵੇਗਾ ਨਿਪਟਾਰਾ
ਵੋਟਰ ਸੂਚੀਆਂ ਦੀ ਫਾਈਨਲ ਪ੍ਰਕਾਸ਼ਨਾ ਮਿਤੀ 27 ਨਵੰਬਰ 2025 ਨੂੰ ਕੀਤੀ ਜਾਵੇਗੀ
ਘਰਿਆਲਾ ਪੱਟੀ 11 ਅਕਤੂਬਰ 2025
 ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨ ਪੰਜਾਬ ਨੇ ਜ਼ਿਲ੍ਹਾ ਤਰਨ ਤਾਰਨ ਲਈ ਜਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਲਈ ਰਿਵਾਇਜਡ ਸਮਾਂ-ਸਾਰਣੀ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿੱਚ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਾਰਨ ਤਾਰਨ ਸ਼੍ਰੀ ਰਾਹੁਲ ਆਈ.ਏ.ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿੱਚ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਆਮ ਚੋਣਾਂ 2025 ਦੇ ਪਹਿਲਾਂ ਤੋਂ ਚੱਲ ਰਹੇ ਵੋਟਰ ਸੂਚੀਆਂ ਦੇ ਸੁਧਾਈ ਪ੍ਰੋਗਰਾਮ ਵਿੱਚ ਕੁਝ ਸੋਧ ਕੀਤੀ ਗਈ ਹੈ। ਉਨ੍ਹਾ ਦੱਸਿਆ ਕਿ ਰੀਵਾਈਜ਼ਡ ਪ੍ਰੋਗਰਾਮ ਅਨੁਸਾਰ ਹੁਣ ਜਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਡਰਾਫ਼ਟ ਪ੍ਰਕਾਸ਼ਨਾ 17 ਨਵੰਬਰ 2025 ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ 18 ਤੋਂ 21 ਨਵੰਬਰ 2025 ਤੱਕ ਦਾਅਵੇ ਅਤੇ ਇਤਰਾਜ ਦਾਖਲ ਕੀਤੇ ਜਾ ਸਕਣਗੇ ਅਤੇ 26 ਨਵੰਬਰ 2025 ਤੱਕ ਦਾਅਵੇ ਤੇ ਇਤਰਾਜਾਂ ਦਾ ਨਿਪਟਾਰਾ ਹੋਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਫਾਈਨਲ ਪ੍ਰਕਾਸ਼ਨਾ ਮਿਤੀ 27 ਨਵੰਬਰ 2025 ਨੂੰ ਕੀਤੀ ਜਾਵੇਗੀ।ਜਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ-ਕਮ-ਸਬ ਡਵੀਜ਼ਨਲ ਮੈਜਿਸਟਰੇਟ ਜਿਲ੍ਹਾ ਤਰਨ ਤਾਰਨ ਨੂੰ ਹਦਾਇਤ ਕੀਤੀ ਹੈ, ਕਿ ਇਸ ਰਿਵਾਇਜਡ ਪ੍ਰੋਗਰਾਮ ਦਾ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਹਲਕਿਆਂ ਵਿੱਚ ਪੈਂਦੇ ਪੇਂਡੂ ਖੇਤਰ ਅਤੇ ਹਰ ਪਿੰਡ ਵਿੱਚ ਪ੍ਰਚਾਰ ਕਰਵਾਇਆ ਜਾਵੇ, ਤਾਂ ਜੋ ਕਿ ਹਰ ਇੱਕ ਯੋਗ ਵੋਟਰ ਇਸ ਦਿੱਤੇ ਗਏ ਮੌਕੇ ਦਾ ਲਾਭ ਉਠਾ ਸਕੇ।

LEAVE A REPLY

Please enter your comment!
Please enter your name here