ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਸਿਵਿਲ ਅਤੇ ਪੁਲਸ ਅਧਿਕਾਰੀਆਂ ਨਾਲ ਕੀਤੀ ਉੱਚ ਪਧਰੀ ਮੀਟਿੰਗ

0
16

ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਅੰਮ੍ਰਿਤਸਰ

ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ:ਜ਼ਿਲ੍ਹਾ ਚੋਣ ਅਫ਼ਸਰ

ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਸਿਵਿਲ ਅਤੇ ਪੁਲਸ ਅਧਿਕਾਰੀਆਂ ਨਾਲ ਕੀਤੀ ਉੱਚ ਪਧਰੀ ਮੀਟਿੰਗ

ਅਮ੍ਰਿਤਸਰ  1 ਮਈ 2024 —

ਲੋਕ ਸਭਾ ਚੋਣਾਂ-2024 ਦੇ ਅਮਲ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹੇ ਦੇ ਸਿਵਲ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਵਿਸ਼ੇਸ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਅੰਮ੍ਰਤਸਰ ਦੇ ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ.(ਦਿਹਾਤੀ) ਸ਼੍ਰੀ ਸਤਿੰਦਰ ਸਿੰਘ ਵੀ ਮੌਜ਼ੂਦ ਸਨ।ਇਸ ਤੋਂ ਪਹਿਲਾਂ ਮੁੱਖ ਚੋਣ ਦਫ਼ਤਰ,ਪੰਜਾਬ ਵਲੋਂ ਵਰਚੁਅਲ ਮੀਟਿੰਗ ਰਾਹੀਂ ਰਾਜ ਦੇ ਸਾਰੇ ਉੱਚ ਅਧਿਆਰੀਆਂ ਨਾਲ ਚੋਣ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।

ਮੀਟਿੰਗ ਮੌਕੇ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ, ਸੰਵੇਨਦਸ਼ੀਲ, ਅਤਿ ਸੰਵੇਨਦਸ਼ੀਲ ਪੋਲੰਿਗ ਬੂਥਾਂ,ਪੋਸਟਲ ਬੈਲਟ ਪੇਪਰਜ਼, 12 ਡੀ ਫ਼ਾਰਮਾਂ, ਸਵੀਪ ਗਤੀਵਿਧੀਆਂ, ਐਮ.ਸੀ.ਸੀ. ਅਸਲਾ ਜਮ੍ਹਾਂ ਕਰਵਾਉਣ ਸਬੰਧੀ, ਨਜ਼ਾਇਜ ਸ਼ਰਾਬ, ਨਸ਼ਾ ਤੇ ਨਕਦੀ ਆਦਿ ਦੀ ਤਸਕਰੀ ਨੂੰ ਰੋਕਣ ਲਈ ਅੰਤਰ-ਜ਼ਿਲ੍ਹੇ ਨਾਕੇ ਲਗਾਉਂਣ ਸਬੰਧੀ ਚਰਚਾ ਕੀਤੀ ਗਈ ਅਤੇ ਚੋਣਾਂ ਦੌਰਾਨ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਨੇ ਕਿਹਾ ਕਿ ਲੋਕਸਭਾ ਚੋਣਾਂ ਵਿੱਚ ਹਰ ਵਰਗ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਹਰ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਕੋਈ ਵੀ ਯੋਗ ਨਾਗਰਿਕ ਜਿਸਦੀ ਉਮਰ 18 ਸਾਲ ਤੋਂ ਉੱਪਰ ਹੈ,ਉਹ 4 ਮਈ ਤੱਕ ਆਪਣੀ ਵੋਟ ਬਣਵਾ ਸਕਦਾ ਹੈ।ਉਹਨਾਂ ਕਿਹਾ ਕਿ   ਵੋਟ  ਅਪਲਾਈ ਕਰਨ ਲਈ ਬਿਨੈਕਾਰ  06 ਨੰਬਰ ਫ਼ਾਰਮ ਭਰ ਕੇ ਸਬੰਧਤ ਬੀ. ਐਲ. ਓ. ਜਾਂ ਈ. ਆਰ. ਓ. ਦਫ਼ਤਰ ਵਿਖੇ ਜਮਾ ਕਰਵਾ ਸਕਦਾ ਹੈ। ਉਹਨਾਂ ਕਿਹਾ ਕਿ ਇਹ ਵੋਟ ਆਨਲਾਈਨ ਵੋਟਰ ਸਰਵਿਸ ਪੋਰਟਲ ਜਾਂ ਵੋਟਰ ਹੈਲਪਲਾਈਨ ਐਪ ਰਾਹੀਂ ਵੀ ਅਪਲਾਈ ਕੀਤੀ ਜਾ ਸਕਦੀ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਦੇ ਹੋਏ ਲੋਕ ਸਭਾ ਚੋਣਾਂ-2024 ਨੂੰ ਨਿਰਵਿਘਨ ਨੇਪਰੇ ਚਾੜ੍ਹਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਅਧਿਕਾਰੀ ਆਪਣੀ ਬਣਦੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪਣੇ ਦਾਇਰੇ ਅੰਦਰ ਆਉਂਦੇ ਸਾਰੇ ਪੋਲਿੰਗ ਬੂਥਾਂ ਦੀ ਚੈਕਿੰਗ ਸਯੁੰਕਤ ਰੂਪ ਵਿਚ ਕਰਕੇ ਉਨ੍ਹਾਂ ਦੀ ਸੁਰੱਖਿਆ ਤੇ ਲੋੜੀਂਦੇ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ ਅਤੇ ਈ.ਵੀ.ਐਮ. ਮਸ਼ੀਨਾਂ ਦੀ ਸੁਰੱਖਿਆ ਕਰਨਾ ਵੀ ਯਕੀਨੀ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕਿਰਿਆ ਮੁਕੰਮਲ ਕਰਨ ਲਈ ਸਾਨੂੰ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕਰਨੇ ਚਾਹੀਦੇ ਹਨ। ਉਹਨਾਂ ਹਦਾਇਤ ਕੀਤੀ ਕਿ ਉਹ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਤਿਆਰ ਕੀਤਾ ਗਈਆਂ ਹਦਾਇਤਾਂ ਜ਼ਰੂਰ ਪੜ੍ਹ ਲੈਣ ਅਤੇ ਸਮੇਂ-ਸਮੇਂ ਤੇ ਆਉਣ ਵਾਲੀਆਂ ਹਦਾਇਤਾਂ ਪੜ੍ਹਦੇ ਰਹਿਣ ਤਾਂ ਜੋ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਹੋਣ ਤੋਂ ਬਚਿਆ ਜਾ ਸਕੇ।

ਪੁਲਿਸ ਕਮਿਸ਼ਨਰ ਸ.ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਲੋਕ ਸਭਾ ਚੋਣਾਂ-2024 ਨੂੰ ਅਮਨ-ਸ਼ਾਂਤੀ ਪੂਰਵਕ ਤਰੀਕੇ ਨਾਲ ਨੇਪੜੇ ਚਾੜਨ ਲਈ ਜ਼ਿਲ੍ਹਾ ਪੁਲਿਸ ਪ੍ਰਸ਼ਾਸ਼ਨ ਵਿਸ਼ੇਸ਼ ਨਾਕੇ ਲਗਾਏ ਗਏ ਹਨ ਅਤੇ ਸੰਵੇਦਨਸ਼ੀਲ ਥਾਵਾਂ, ਬੱਸ ਸਟੈਡਾਂ ਅਤੇ ਬਜ਼ਾਰਾਂ ਆਦਿ ਵਿਚ ਤਲਾਸ਼ੀ ਅਭਿਆਨ  ਲਗਾਤਾਰ ਚਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਥਾਵਾਂ ਜਿੱਥੇ ਪਹਿਲਾਂ ਚੋਣਾਂ ਸਮੇਂ ਲੜਾਈ ਝਗੜੇ, ਸ਼ਰਾਬ ਅਤੇ ਪੈਸੇ ਸਬੰਧੀ ਮਾਮਲੇ ਸਾਹਮਣੇ ਆਏ ਸਨ ਉਨ੍ਹਾਂ ਉਤੇ ਜ਼ਿਲ੍ਹਾ ਪੁਲਿਸ ਅਤੇ ਸਪੈਸ਼ਲ ਟੀਮਾਂ ਵਲੋਂ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਲੋਕ ਸਭਾ ਚੋਣਾਂ-2024 ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਇਲਾਕਿਆਂ ਅੰਦਰ ਨਿਰਧਾਰਤ ਸਮੇਂ ਵਿੱਚ ਜਿਨ੍ਹਾਂ ਲੋਕਾਂ ਕੋਲ ਅਪਣੇ ਲਾਇਸੈਂਸੀ ਹਥਿਆਰ ਹਨ, ਉਨ੍ਹਾਂ ਨੂੰ ਜਮ੍ਹਾਂ ਕਰਵਾਉਂਣ ਦੇ ਆਦੇਸ਼ ਦਿੱਤੇ ਗਏ ਹਨ।

ਇਸ ਮੌਕੇ ਵਧੀਕ ਜਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਜੋਤੀ ਬਾਲਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਿਕਾਸ ਕੁਮਾਰ, ਐਸ.ਡੀ.ਐਮ.ਅਜਨਾਲਾ ਸ਼੍ਰੀ ਅਰਵਿੰਦਰਪਾਲ ਸਿੰਘ,ਐਸ.ਡੀ.ਐਮ-2 ਸ਼੍ਰੀ ਲਾਲ ਵਿਸਵਾਸ ਬੈੰਸ,ਐਸ.ਡੀ.ਐਮ-1 ਸ.ਮਨਕੰਵਲ ਸਿੰਘ ਚਾਹਲ,ਐਸ.ਡੀ.ਐਮ.ਲੋਪੋਕੇ ਅਮਨਦੀਪ ਕੌਰ ਘੁਮਣ,ਐਸ.ਡੀ.ਐਮ. ਮਜੀਠਾ ਡਾ.ਹਰਨੂਰ ਕੌਰ,ਡਾ.ਰਜਤ ਉਬਰਾਏ,ਅਸਿਸਟੈਂਟ ਕਮਿਸ਼ਨਰ ਸ.ਸੁਰਿੰਦਰ ਸਿੰਘ,ਐਸ.ਡੀ.ਐਮ ਰਵਿੰਦਰ ਸਿੰਘ, ਸ਼੍ਰੀਮਤੀ ਗੁਰਸਿਮਰਨਜੀਤ ਕੌਰ ਚੋਣ ਤਹਿਸੀਲਦਾਰ ਸ. ਇੰਦਰਜੀਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਕੈਪਸ਼ਨ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਸਿਵਲ ਅਧਿਕਾਰੀਆਂ ਅਤੇ ਪੁਲਿਸ ਅਧਿਕਾਰੀਆਂ ਨਾਲ ਚੋਣਾਂ ਸਬੰਧੀ ਮੀਟਿੰਗ ਕਰਦੇ ਹੋਏ।  ਨਾਲ ਨਜ਼ਰ ਆ ਰਹੇ ਹਨ ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ

====—–

 

ਮਜ਼ਦੂਰ ਦਿਵਸ ਮੌਕੇ ਦਿੱਤਾ ਵੋਟ ਪਾਉਣ ਦਾ ਚੋਣ ਹੋਕਾ

ਅੰਮ੍ਰਿਤਸਰ 1 ਮਈ 2024—

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੰਮ੍ਰਿਤਸਰ ਉੱਤਰੀ ਵਿਧਾਨਸਭਾ ਹਲਕੇ ਵਿੱਚ ‘ਚੋਣ ਚੇਤਨਾ ਵੋਟਰ ਜਾਗਰੂਕਤਾ ਪੌ੍ਗਰਾਮ ਆਯੋਜਿਤ ਕੀਤਾ ਗਿਆ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਉੱਤਰੀ ਵਿਧਾਨਸਭਾ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਵਧੀਕ ਮੁੱਖ ਪ੍ਰਸ਼ਾਸਕ, ਅੰਮ੍ਰਿਤਸਰ ਵਿਕਾਸ ਅਥਾਰਟੀ ਡਾ.ਰਜਤ ਉਬਰਾਏ ਨੇ ਕਿਹਾ ਕਿ ਸਮਾਜ ਵਿੱਚ ਹਰ ਵਰਗ ਦੀ ਅਹਿਮ ਭੂਮਿਕਾ ਹੈ ਅਤੇ ਕਿਸੇ ਵੀ ਰਾਸ਼ਟਰ ਨਿਰਮਾਣ ਵਿੱਚ ਮਜ਼ਦੂਰ ਵਰਗ ਦਾ ਯੋਗਦਾਨ ਬਹੁਤ ਮਹਤਵਪੁਰਨ ਹੁੰਦਾ ਹੈ।ਉਹਨਾਂ ਕਿਹਾ ਕਿ ਇਸ ਵੇਲੇ ਦੇਸ਼ ਵਿੱਚ ਚੋਣਾਂ ਦਾ ਪਰਵ ਮਨਾਇਆ ਜਾ ਰਿਹਾ ਹੈ ਅਤੇ ਅਗਾਮੀ 1 ਜੂਨ ਨੂੰ ਪੰਜਾਬ ਵਿੱਚ ਵੋਟਾਂ ਪਾਈਆਂ ਜਾਣੀਆਂ ਹਨ।ਉਹਨਾਂ ਕਿਹਾ ਕਿ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਬਿਨਾਂ ਕਿਸੇ ਭੈਅ, ਲਾਲਚ ਅਤੇ ਪੱਖਪਾਤ ਦੇ ਆਪਣੇ ਵੋਟ ਪਾਉਣ ਦੇ ਜ਼ਮਹੂਰੀ ਹੱਕ ਦੀ ਵਰਤੋਂ ਕਰੀਏ।ਉਹਨਾਂ ਦੱਸਿਆ ਕਿ ਅੰਮ੍ਰਿਤਸਰ ਉੱਤਰੀ ਹਲਕੇ ਵਿੱਚ ਨਿਵੇਕਲੀ ਪਹਿਲ ਕਰਦੇ ਹੋਏ ‘ਚੋਣ ਚੇਤਨਾ ਲਹਿਰ ਚਲਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਇਸ ਮੌਕੇੇ ਬੋਲਦੇ ਹੋਏ ਅੰਮ੍ਰਿਤਸਰ ਉੱਤਰੀ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਸ੍ਰੀ ਰਾਜਕੁਮਾਰ ਨੋਡਲ ਨੇ ਕਿਹਾ ਕਿ ਮਜ਼ਦੂਰ ਦਿਵਸ ਮੌਕੇ ਹਲਕੇ ਦੀ ਸਵੀਪ ਟੀਮ ਵਲੋਂ ਅੱਜ ਸਵੇਰੇ ਤੁੰਗ ਬਾਲਾ ਚੌਂਕ,ਰਤਨ ਸਿੰਘ ਚੌਂਕ, ਫਤਹਿਗੜ੍ਹ ਚੂੜੀਆਂ ਰੋਡ ਅਤੇ ਖੰਨਾ ਪੇਪਰ ਮਿਲ ਦੇ ਮਜ਼ਦੂਰਾਂ ਨੂੰ ਮਿਲ ਕੇ ਮਜਦੂਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਉਹਨਾਂ ਨੂੰ ਵੋਟ ਦੇ ਲੋਕਤਾਂਤਰਿਕ ਹੱਕ ਬਾਰੇ ਵਿਸ਼ਥਾਰਪੂਰਵਕ ਜਾਣਕਾਰੀ ਦਿੱਤੀ ਗਈ।ਇਸ ਮੌਕੇ ਤੇ ਮਜ਼ਦੂਰਾਂ ਦੇ ਚੋਣ ਸੁਨੇਹੇ ਵੀ ਇੱਕਠੇ ਕੀਤੇ ਗਏ ਅਤੇ ਉਹਨਾਂ ਨੂੰ ਚੋਣ ਭਾਰਤ ਚੋਣ ਕਮਿਸ਼ਨ ਦੀਆਂ ਟੋਪੀਆਂ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਕੈਪਸ਼ਨ : ਵੱਖ-ਵੱਖ ਤਸਵੀਰਾਂ

====—

ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਅੰਮ੍ਰਿਤਸਰ

ਨਗਰ ਨਿਗਮ ਦਫ਼ਤਰ ਵਿਖੇ ਬਣਾਈ ਗਈ ਵੋਟਰ ਜਾਰਾਰੂਕਤਾ ਰੰਗੋਲੀ

ਅਮ੍ਰਿਤਸਰ  1 ਮਈ 2024 —

ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਸ਼ਹਿਰ ਦੀਆਂ ਮੁੱਖ ਥਾਵਾਂ ਤੇ ਸਵੀਪ ਰੰਗੋਲੀਆਂ ਬਣਵਾਈਆਂ ਜਾ ਰਹੀਆਂ ਹਨ।ਇਸੇ ਲੜੀ ਵਜੋਂ ਨਗਰ ਨਿਗਮ ਦਫ਼ਤਰ ਵਿਖੇ ਸਵੀਪ ਰੰਗੋਲੀ ਬਣਾਈ ਗਈ।ਜਿਸਨੂੰ ਆਮ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।ਇਹਨਾਂ ਰੰਗੋਲੀਆਂ ਨੂੰ ਬਣਾਉਣ ਵਾਲੀ ਟੀਮ ਦੇ ਇੰਚਾਰਜ ਸੰਜੇ ਕੁਮਾਰ ਨੇ ਦੱਸਿਆ ਕਿ ਵੋਟ ਹਰ ਨਾਗਰਿਕ ਦਾ  ਹੱਕ ਹੈ ਅਤੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਇਸ ਸਬੰਧੀ ਵੱਡੇ ਪੱਧਰ ਤੇ ਸਵੀਪ ਗਤਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਉਹ ਆਪਣੇ ਰੰਗੋਲੀ ਆਰਟ ਰਾਹੀਂ ਲੋਕਾਂ ਤੱਕ ਚੋਣ ਸੁਨੇਹਾ ਪਹੁੰਚਾ ਰਹੇ ਹਨ।ਉਹਨਾਂ ਦੱਸਿਆ ਕਿ ਉਹਨਾਂ ਵਲੋਂ ਹੁਣ ਤੱਕ ਹਵਾਈ ਅੱਡੇ,ਹੈਰੀਟੇਜ ਸਟਰੀਟ,ਅਟਾਰੀ ਬਾਰਡਰ,ਜਲ੍ਹਿਆਂਵਾਲਾ ਬਾਗ ਵਿਖੇ ਵੀ ਰੰਗੋਲੀ ਬਣਾਈ ਜਾ ਚੁੱਕੀ ਹੈ।ਇਸ ਮੌਕੇ ਟੀਮ ਦੇ ਹੋਰ ਮੈਂਬਰ ਸਰਬਜੀਤ ਸਿੰਘ, ਚਰਨਜੀਤ ਸਿੰਘ,ਯੋਗਪਾਲ,ਜਗਦੀਪਕ ਸਿੰਘ,ਗੁਰਬਖ਼ਸ਼ ਸਿੰਘ ਅਤੇ ਜਗਜੀਤ ਸਿੰਘ ਵੀ ਹਾਜ਼ਰ ਸਨ।

====—

 

 

 

ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਅੰਮ੍ਰਿਤਸਰ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ

ਅਮ੍ਰਿਤਸਰ  1 ਮਈ 2024 —

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਇੱਕ ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜ਼ਿਲ੍ਹਾ ਲੇਬਰ ਕਮਿਸ਼ਨਰ ਦਫ਼ਤਰ ਦੇ ਸਹਿਯੋਗ ਨਾਲ ਖੰਨਾ ਪੇਪਰ ਮਿੱਲ ਵਿਖੇ ਕਰਵਾਏ ਗਏ ਇਸ ਮੈਮੀਨਾਰ ਵਿੱਚ ਲੇਬਰ ਇੰਸਪੈਕਟਰ ਸ.ਜਸਪਾਲ ਸਿੰਘ ਨੇ ਕਿਹਾ ਕਿ ਕਿਰਤੀ ਮਜ਼ਦੂਰ ਸਾਡੇ ਸਮਾਜ ਦਾ ਮਹੱਤਵਪੂਰਨ ਅੰਗ ਹਨ ਅਤੇ ਇਹਨਾਂ ਦਾ ਦੇਸ਼ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਹੈ।ਉਹਨਾਂ ਕਿਹਾ ਕਿ ਦੇਸ਼ ਵਿੱਚ ਚੋਣਾਂ ਦਾ ਅਮਲ ਸ਼ੁਰੂ ਹੋ ਚੁੱਕਾ ਹੈ ਅਤੇ ਅਗਾਮੀ 1 ਜੂਨ ਨੂੰ ਪੰਜਾਬ ਵਿੱਚ ਚੋਣਾਂ ਹੋਣੀਆਂ ਹਨ।ਉਹਨਾਂ ਦੱਸਿਆ ਕਿ ਲੇਬਰ ਦਫ਼ਤਰ ਦੀ ਅੰਮ੍ਰਿਤਸਰ ਇਕਾਈ ਵਲੋਂ ਮਜ਼ਦੂਰਾਂ ਨੂੰ ਵੋਟਾਂ ਪਾਉਣ ਲਈ ਉਤਸ਼ਾਹਿਤ ਕਰਨ ਲਈ ਕਈ ਜਾਗਰੂਕਤਾ ਮੈਮੀਨਾਰ ਕਰਵਾਏ ਜਾ ਰਹੇ ਹਨ।ਇਸ ਮੌਕੇ ਆਪਣੇ ਸੰਬੋਧਨ ਵਿੱਚ ਅੰਮ੍ਰਿਤਸਰ ਪੱਛਮੀ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਪ੍ਰਿੰਸੀਪਲ ਸੁਨੀਲ ਗੁਪਤਾ ਨੇ ਕਿਹਾ ਕਿ ਪੋਲਿੰਗ ਵਾਲੇ ਦਿਨ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ,ਤਾਂ ਜੋ ਕੋਈ ਵੀ ਵੋਟਰ ਆਪਣੇ ਵੋਟ ਪਾਉਣ ਦੇ ਜ਼ਮਹੂਰੀ ਹੱਕ ਤੋਂ ਵਾਂਝਾ ਨਾਂ ਰਹਿ ਜਾਵੇ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਚੋਣਾਂ ਵਿੱਚ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਲਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁੱਰਖਿਆ ਅਫ਼ਸਰ ਸ਼੍ਰੀਮਤੀ ਮੀਨਾ ਦੇਵੀ ਨੇ ਕਿਹਾ ਕਿ ਸਾਰੇ ਵੋਟਰਾਂ ਨੂੰ ਆਪਣੇ ਮੋਬਾਇਲ ਵਿੱਚ ਵੋਟਰ ਹੈਲਪਲਾਈਨ ਐਪ, ਸਕਸ਼ਮ ਐਪ  ਅਤੇ ਈ ਵਿਿਜ਼ਲ ਐਪ ਡਾਊਨਲੋਡ ਕਰਨੀ ਚਾਹੀਦੀ ਹੈ।ਉਹਨਾਂ ਕਿਹਾ ਕਿ ਵੋਟਾਂ ਵਾਲੇ ਦਿਨ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਵੋਟਰ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੌਂ ਸਵੇਰੇ ਕਰਨ ਦੀ ਕੋਸ਼ਸ਼ ਕਰਨ।ਉਹਨਾਂ ਅਪੀਲ ਕਰਦੇ ਹੋਏ ਕਿਹਾ ਕਿ ਸਾਰੇ ਮਜ਼ਦੂਰ ਲੋਕ 1 ਜੂਨ ਨੂੰ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੌਂ ਜ਼ਰੂਰ ਕਰਨ।ਇਸ ਸੈਮੀਨਾਰ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਹਰਦੀਪ ਕੌਰ,ਜਸਪ੍ਰੀਤ ਸਿੰਘ,ਜਿਲ੍ਹਾ ਸ਼ੋਸ਼ਲ ਮੀਡੀਆ ਟੀਮ ਇੰਚਾਰਜ ਸੰਦੀਪ ਕੁਮਾਰ ਸ਼ਰਮਾ, ਜਿਲ੍ਹਾ ਸਵੀਪ ਟੀਮ ਮੈਂਬਰ ਪੰਕਜ ਕੁਮਾਰ,ਆਸ਼ੂ ਧਵਨ ਅਤੇ ਮੁਨੀਸ਼ ਕੁਮਾਰ ਵੀ ਹਾਜ਼ਰ ਸਨ

ਕੈਪਸ਼ਨ : ਵੱਖ-ਵੱਖ ਤਸਵੀਰਾਂ

====—

 

LEAVE A REPLY

Please enter your comment!
Please enter your name here