ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਨੇ ਟਰੇਡ ਕਮਿਸ਼ਨ ਦਾ ਗਠਨ ਕੀਤਾ: ਓ.ਐਸ.ਡੀ ਸੁਖਵੀਰ ਸਿੰਘ

0
3
ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਨੇ ਟਰੇਡ ਕਮਿਸ਼ਨ ਦਾ ਗਠਨ ਕੀਤਾ: ਓ.ਐਸ.ਡੀ ਸੁਖਵੀਰ ਸਿੰਘ ਧੂਰੀ ਦੇ ਵਾਰਡ ਨੰਬਰ 4 ‘ਚ ਵਪਾਰੀਆਂ ਨਾਲ ਓ.ਐਸ.ਡੀ ਸੁਖਵੀਰ ਸਿੰਘ ਨੇ ਕੀਤੀ ਬੈਠਕ ਹਰੇਕ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ: ਓ.ਐਸ.ਡੀ ਸੁਖਵੀਰ ਸਿੰਘ

ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਨੇ ਟਰੇਡ ਕਮਿਸ਼ਨ ਦਾ ਗਠਨ ਕੀਤਾ: ਓ.ਐਸ.ਡੀ ਸੁਖਵੀਰ ਸਿੰਘ
ਧੂਰੀ ਦੇ ਵਾਰਡ ਨੰਬਰ 4 ‘ਚ ਵਪਾਰੀਆਂ ਨਾਲ ਓ.ਐਸ.ਡੀ ਸੁਖਵੀਰ ਸਿੰਘ ਨੇ ਕੀਤੀ ਬੈਠਕ
ਹਰੇਕ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ: ਓ.ਐਸ.ਡੀ ਸੁਖਵੀਰ ਸਿੰਘ
ਦਲਜੀਤ ਕੌਰ
ਧੂਰੀ, 24 ਅਪ੍ਰੈਲ, 2026: ਧੂਰੀ ਦੇ ਵਾਰਡ ਨੰਬਰ 4 ਵਿੱਚ ਓ.ਐਸ.ਡੀ ਸੁਖਵੀਰ ਸਿੰਘ ਵੱਲੋਂ ਵਪਾਰੀਆਂ ਨਾਲ ਬੈਠਕ ਕੀਤੀ ਗਈ, ਜਿਸ ਦੌਰਾਨ ਇਲਾਕੇ ਦੇ ਜੁੱਤੀਆਂ ਦੇ ਵਪਾਰ ਨਾਲ ਜੁੜੇ ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਓ.ਐਸ.ਡੀ ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਇਸੇ ਮਕਸਦ ਨਾਲ ਟਰੇਡ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ, ਤਾਂ ਜੋ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਵਪਾਰੀਆਂ ਦੇ ਹਿਤਾਂ ਦੀ ਰੱਖਿਆ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਜ਼ਰੂਰੀ ਕਾਰਵਾਈ ਕੀਤੀ ਜਾਵੇਗੀ।
ਬੈਠਕ ਦੌਰਾਨ ਵਪਾਰੀਆਂ ਨੇ ਆਪਣੀਆਂ ਵੱਖ-ਵੱਖ ਸਮੱਸਿਆਵਾਂ ਰੱਖੀਆਂ, ਜਿਨ੍ਹਾਂ ਨੂੰ ਧਿਆਨ ਨਾਲ ਸੁਣਦਿਆਂ ਓ.ਐਸ.ਡੀ ਸੁਖਵੀਰ ਸਿੰਘ ਨੇ ਉਨ੍ਹਾਂ ਦੇ ਹੱਲ ਲਈ ਸੰਬੰਧਿਤ ਵਿਭਾਗਾਂ ਨਾਲ ਗੱਲਬਾਤ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਡਾ. ਅਨਵਰ ਭਸੌੜ, ਅਨਿਲ ਮਿੱਤਲ, ਪੁਸ਼ਪਿੰਦਰ ਸ਼ਰਮਾ, ਐਡਵੋਕੇਟ ਰਾਜੀਵ ਚੌਧਰੀ, ਐਡਵੋਕੇਟ ਹੈਪੀ ਗਰਗ, ਸਪਰਸ਼ ਜਿੰਦਲ, ਰਾਜਨ ਕੁਮਾਰ ਗਰਗ, ਸੁਰੇਸ਼ ਜਿੰਦਲ, ਮੋਹਿਤ ਜਿੰਦਲ, ਸ਼ੂਜ ਮਰਚੈਂਟ ਐਸੋਸੀਏਸ਼ਨ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ਵਾਰਡ ਨੰਬਰ 4 ਦੇ ਵਸਨੀਕ ਤੇ ਵਪਾਰੀ ਮੌਜੂਦ ਸਨ।

LEAVE A REPLY

Please enter your comment!
Please enter your name here