ਵਾਇਸ ਚਾਂਸਲਰ ਡਾ. ਸੂਦ ਦੇ ਕਾਰਜਕਾਲ ’ਚ ਵਾਧਾ ਕੀਤਾ ਜਾਵੇ : ਢੋਸੀਵਾਲ

0
6
ਫਰੀਦਕੋਟ, 10 ਜੂਨ 2026
ਮਾਲਵਾ ਖੇਤਰ ਦੀ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਸਮੁੱਚੇ ਪੰਜਾਬ ਵਿੱਚ ਸਿਹਤ ਸੇਵਾਵਾਂ ਅਤੇ ਮੀਕਲ ਸਿੱਖਿਆ ਦਾ ਪ੍ਰਚਾਰ ਪ੍ਰਸਾਰ ਕਰ ਰਹੀ ਹੈ। ਯੂਨੀਵਰਸਿਟੀ ਦੇ ਸਭ ਤੋਂ ਵੱਡੇ ਅਧਿਕਾਰੀ ਵਾਇਸ ਚਾਂਸਲਰ ਦੀ ਨਿਯੁਕਤੀ ਸਰਕਾਰ ਵੱਲੋਂ ਤਿੰਨ ਸਾਲ ਲਈ ਕੀਤੀ ਜਾਂਦੀ ਹੈ। ਕਰੀਬ ਤਿੰਨ ਕੁ ਸਾਲ ਪਹਿਲਾਂ ਅੰਤਰ ਰਾਸ਼ਟਰੀ ਪ੍ਰਸਿਧੀ ਪ੍ਰਾਪਤ ਯੂਰੋਲੋਜਿਸਟ ਡਾ. ਰਾਜੀਵ ਸੂਦ ਦੀ ਪ੍ਰਬੰਧਕੀ ਕਾਰਜਕੁਸ਼ਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੂੰ ਸਰਕਾਰ ਵੱਲੋਂ ਵਾਇਸ ਚਾਂਸਲਰ ਨਿਯੁਕਤ ਕੀਤਾ ਸੀ। ਡਾ. ਸੂਦ ਨੇ ਆਪਣਾ ਅਹੁਦਾ ਸੰਭਾਲਦਿਆਂ ਹੀ ਯੂਨੀਵਰਸਿਟੀ ਨੂੰ ਉੱਚਾ ਚੁੱਕਣ ਦੇ ਉਪਰਾਲੇ ਸ਼ੁਰੂ ਕਰ ਦਿੱਤੇ ਸਨ। ਕਰਮਚਾਰੀਆਂ ਦੇ ਪੈਂਡਿੰਗ ਮਾਮਲਿਆਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨਾ ਸ਼ੁਰੂ ਕਰ ਦਿੱਤਾ। ਨਵੀਆਂ ਨਿਯੁਕਤੀਆਂ ਅਤੇ ਤਰੱਕੀਆਂ ਕੀਤੀਆਂ ਗਈਆਂ। ਅਦਾਲਤੀ ਕੇਸਾਂ ਨੂੰ ਘੱਟ ਕਰਨ ਦੇ ਮੰਤਵ ਨਾਲ ਇਹਨਾਂ ਨੇ ਮੁਲਾਜ਼ਮ ਪੱਖੀ ਹੱਲ ਲੱਭੇ। ਯੂਨੀਵਰਸਿਟੀ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਿਜ ਅਤੇ ਹਸਪਤਾਲ ਵਿੱਚ ਡਾਕਟਰਾਂ ਅਤੇ ਨਰਸਿੰਗ ਸਟਾਫ਼ ਦੀ ਨਿਯੁਕਤੀ ਕੀਤੀ ਹੈ। ਹਸਪਤਾਲ ਅੰਦਰ ਅਤਿ ਆਧੁਨਿਕ ਜੀਵਨ ਰੱਖਿਅਕ ਮਸ਼ੀਨਾਂ ਖਰੀਦੀਆਂ ਗਈਆਂ ਹਨ। ਮਰੀਜਾਂ ਦੀ ਸਹੂਲਤ ਲਈ ਨਵੀਆਂ ਇਮਾਰਤਾਂ ਦੀ ਉਸਾਰੀ ਕਰਵਾਈ ਗਈ ਹੈ। ਐਮ.ਬੀ.ਬੀ.ਐੱਸ. ਦੀਆਂ ਸੀਟਾਂ ਵਿੱਚ ਵੱਡੀ ਗਿਣਤੀ ਵਿੱਚ ਵਾਧਾ ਕਰਵਾਇਆ ਹੈ। ਵਾਇਸ ਚਾਂਸਲਰ ਡਾ. ਰਾਜੀਵ ਸੂਦ ਦੀ ਦੂਰ ਅੰਦੇਸ਼ੀ ਅਤੇ ਪ੍ਰਬੰਧਕੀ ਕਾਰਜ ਕੁਸ਼ਲਤਾ ਸਦਕਾ ਯੂਨੀਵਰਸਿਟੀ ਨੂੰ ਅੰਤਰ ਰਾਸ਼ਟਰੀ ਪੱਧਰ ’ਤੇ ਗਰੀਨ ਯੂਨੀਵਰਸਿਟੀ ਦਾ ਰੁਤਬਾ ਹਾਸਲ ਹੋਇਆ ਹੈ। ਐਨਾ ਹੀ ਨਹੀਂ ਬਾਬਾ ਫਰੀਦ ਯੂਨੀਵਰਸਿਟੀ ਇਸ ਸਮੇਂ ਦੇਸ਼ ਦੀ ਸਭ ਤੋਂ ਵੱਡੀ ਯੂਨੀਵਰਸਿਟੀ ਬਣ ਚੁੱਕੀ ਹੈ। ਡਾ., ਸੂਦ ਵੱਲੋਂ ਮੁਲਾਜ਼ਮ ਪੱਖੀ, ਮੁਲਾਜ਼ਮਾਂ ਦੇ ਹਿੱਤ ਅਤੇ ਹੋਰ ਪ੍ਰਸ਼ੰਸ਼ਾਯੋਗ ਕਾਰਜਾਂ ਦੀ ਹਰ ਪਾਸਿਓਂ ਪ੍ਰਸ਼ੰਸਾ ਹੋ ਰਹੀ ਹੈ। ਐਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਦੇ ਸੰਸਥਾਪਕ ਚੇਅਰਮੈਨ ਅਤੇ ਆਲ ਇੰਡੀਆ ਐਸ.ਸੀ./ਬੀ.ਸੀ./ ਐਸ.ਟੀ. ਏਕਤਾ ਭਲਾਈ ਮੰਚ ਦੇ ਰਾਸ਼ਟਰੀ ਪ੍ਰਧਾਨ ਦਲਿਤ ਰਤਨ ਜਗਦੀਸ਼ ਰਾਏ ਢੋਸੀਵਾਲ ਨੇ ਵਾਇਸ ਚਾਂਸਲਰ ਡਾ. ਸੂਦ ਵੱਲੋਂ ਯੂਨੀਵਰਸਿਟੀ ਨੂੰ ਉੱਚਾ ਚੁੱਕਣ ਲਈ ਉਠਾਏ ਗਏ ਕਦਮਾਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਢੋਸੀਵਾਲ ਨੇ ਅੱਜ ਇਥੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਡਾ. ਸੂਦ ਦੇ ਕਾਰਜਕਾਲ ਨੂੰ ਸਭ ਤੋਂ ਉੱਤਮ ਕਾਰਜਕਾਲ ਵਜੋਂ ਯਾਦ ਕੀਤਾ ਜਾਵੇਗਾ। ਪ੍ਰਧਾਨ ਢੋਸੀਵਾਲ ਨੇ ਪੰਜਾਬ ਦੇ ਗਵਰਨਰ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਗਲੇ ਮਹੀਨੇ ਵਾਇਸ ਚਾਂਸਲਰ ਡਾ. ਰਾਜੀਵ ਸੂਦ ਦੇ ਸੇਵਾ ਕਾਰਜ ਕਾਲ ਵਿੱਚ ਵਾਧਾ ਕੀਤਾ ਜਾਵੇ ਤਾਂ ਜੋ ਸਮੁੱਚੇ ਪੰਜਾਬ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਇਸੇ ਤਰ੍ਹਾਂ ਹੀ ਮਿਲਦੀਆਂ ਰਹਿਣ। ਪ੍ਰਧਾਨ ਢੋਸੀਵਾਲ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਟਰੱਸਟ ਵੱਲੋਂ ਪ੍ਰਤਿਭਾਸ਼ਾਲੀ ਔਰਤਾਂ ਨੂੰ ਸਨਮਾਨਿਤ ਕੀਤੇ ਜਾਣ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਇਕ ਵਿਸ਼ੇਸ਼ ਮੀਟਿੰਗ 10 ਜੂਨ ਬੁੱਧਵਾਰ ਨੂੰ ਸ਼ਾਮ ਦੇ ਠੀਕ 5:30 ਵਜੇ ਸਥਾਨਕ ਕੋਟਕਪੂਰਾ ਰੋਡ ਸਥਿਤ ਅਰੋਮਾ ਹੋਟਲ ਵਿਖੇ ਹੋਵੇਗੀ। ਢੋਸੀਵਾਲ ਨੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਮੀਟਿੰਗ ਵਿੱਚ ਸਮੇਂ-ਸਿਰ ਪਹੁੰਣ ਦੀ ਅਪੀਲ ਕੀਤੀ ਹੈ।

LEAVE A REPLY

Please enter your comment!
Please enter your name here