ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ 8 ਦਸੰਬਰ ਨੂੰ ਹੋਵੇਗਾ 5 ਕਿਲੋਮੀਟਰ ਵਾਕੇਥੋਨ ਦਾ ਆਗਾਜ਼

0
110
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵੱਲੋਂ ਖੇਡ ਪ੍ਰੇਮੀਆਂ ਨੂੰ ਵਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ
ਸੰਗਰੂਰ,
ਜ਼ਿਲ੍ਹਾ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ 8 ਦਸੰਬਰ ਨੂੰ ਸੰਗਰੂਰ ਸ਼ਹਿਰ ਵਿਖੇ 5 ਕਿਲੋਮੀਟਰ ਵਾਕੇਥੋਨ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਸਬੰਧੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਵੱਲੋਂ ਖੇਡ ਪ੍ਰੇਮੀਆਂ ਨੂੰ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਵਾਕੇਥੋਨ ਨਸ਼ਿਆਂ ਦੀ ਰੋਕਥਾਮ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਕਰਵਾਇਆ ਜਾ ਰਿਹਾ ਹੈ।
ਐੱਸ.ਐੱਸ.ਪੀ ਸਰਤਾਜ ਸਿੰਘ ਚਹਿਲ ਨੇ ਕਿਹਾ ਕਿ ‘ਜ਼ਿੰਦਗੀ ਨੂੰ ਹਾਂ ਅਤੇ ਨਸ਼ਿਆਂ ਨੂੰ ਨਾਂਹ’ ਥੀਮ ਹੇਠ ਕਰਵਾਈ ਜਾਣ ਵਾਲੀ ਇਸ 5 ਕਿਲੋਮੀਟਰ ਵਾਕੇਥੋਨ ਦੀ ਸ਼ੁਰੂਆਤ 8 ਦਸੰਬਰ ਨੂੰ ਸਵੇਰੇ 7 ਵਜੇ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਤੋਂ ਹੋਵੇਗੀ ਜਿਸ ਵਿੱਚ ਹਜ਼ਾਰਾਂ ਖੇਡ ਪ੍ਰੇਮੀਆਂ ਦੁਆਰਾ ਹਿੱਸਾ ਲੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਵਾਕੇਥੋਨ ਸਟੇਡੀਅਮ ਤੋਂ ਆਰੰਭ ਹੋ ਕੇ ਕੋਹਲੀ ਦਾ ਢਾਬਾ, ਕੋਤਵਾਲੀ ਚੌਂਕ, ਸੁਨਾਮੀ ਗੇਟ, ਐਕਸਚੇਂਜ ਰੋਡ, ਬੱਸ ਸਟੈਂਡ ਬੱਤੀਆਂ, ਭਗਤ ਨਾਮਦੇਵ ਚੌਂਕ, ਲੇਬਰ ਚੌਂਕ, ਪੋਸਟ ਆਫਿਸ ਬ੍ਰਾਂਚ ਤੋਂ ਹੋ ਕੇ ਵਾਪਸ ਸਟੇਡੀਅਮ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਵਧ ਚੜ੍ਹ ਕੇ ਇਸ ਖੇਡ ਈਵੈਂਟ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ।

LEAVE A REPLY

Please enter your comment!
Please enter your name here