ਵਿਧਾਨ ਸਭਾ ਤਰਨਤਾਰਨ ਦੀ ਜਿਮਨੀ ਚੋਣ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸੰਗਠਨਾਤਮਿਕ ਬੈਠਕ ਆਯੋਜਿਤ

0
117
ਵਿਧਾਨ ਸਭਾ ਤਰਨਤਾਰਨ ਦੀ ਜਿਮਨੀ ਚੋਣ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸੰਗਠਨਾਤਮਿਕ ਬੈਠਕ ਆਯੋਜਿਤ
ਭਾਜਪਾ ਦੇ ਪ੍ਰਦੇਸ਼ ਸੰਗਠਨ ਮੰਤਰੀ ਸ੍ਰੀ ਨਿਵਾਸੁਲੂ ਅਤੇ ਸਹਿ ਇੰਚਾਰਜ ਨਰੇਸ਼ ਸ਼ਰਮਾ ਨੇ ਕੀਤੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,5 ਜੁਲਾਈ
ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ ਤਰਨਤਾਰਨ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜਿਮਨੀ ਚੋਣ ਨੂੰ ਲੈ ਕੇ ਜ਼ਿਲ੍ਹਾ ਟੀਮ,ਮੋਰਚਿਆਂ ਦੇ ਜ਼ਿਲ੍ਹਾ ਪ੍ਰਧਾਨਾਂ,ਵਿਧਾਨ ਸਭਾ ਤਰਨਤਾਰਨ ਅਧੀਨ ਆਉਂਦੇ ਸਰਕਲਾਂ ਤਰਨਤਾਰਨ ਸ਼ਹਿਰੀ,ਤਰਨਤਾਰਨ ਦਿਹਾਤੀ,ਝਬਾਲ,
ਗੰਡੀਵਿੰਡ ਦੇ ਪ੍ਰਧਾਨਾਂ ਨਾਲ ਅਹਿਮ ਬੈਠਕ ਕੀਤੀ ਗਈ।ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪ੍ਰਦੇਸ਼ ਸੰਗਠਨ ਮੰਤਰੀ ਸ੍ਰੀ ਨਿਵਾਸੁਲੂ ਅਤੇ ਜ਼ਿਲ੍ਹਾ ਸਹਿ ਇੰਚਾਰਜ ਨਰੇਸ਼ ਸ਼ਰਮਾ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ।ਇਸ ਮੌਕੇ ‘ਤੇ ਸੰਗਠਨ ਮੰਤਰੀ ਸ੍ਰੀ ਨਿਵਾਸੁਲੂ ਨੇ ਪਾਰਟੀ ਆਗੂਆਂ ਨਾਲ ਤਰਨਤਾਰਨ ਜਿਮਨੀ ਚੋਣ ਨੂੰ ਲੈ ਕੇ ਪਾਰਟੀ ਦੇ ਸੰਗਠਨਾਤਮਿਕ ਢਾਂਚੇ ਦੇ ਮਜਬੂਤ ਹੋਣ ‘ਤੇ ਖੁਸ਼ੀ ਜਾਹਿਰ ਕੀਤੀ ਅਤੇ ਭਵਿੱਖ ਵਿੱਚ ਪਿੰਡ-ਪਿੰਡ ਘਰ-ਘਰ ਜਾ ਕੇ ਭਾਰਤੀ ਜਨਤਾ ਪਾਰਟੀ ਦੀ ਰੀਤੀ ਨੀਤੀ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਦੇਸ਼ ਲਈ ਕੀਤੇ ਇਤਿਹਾਸਕ ਕੰਮਾਂ ਤੋਂ ਜਾਣੂ ਕਰਵਾਉਣ ਲਈ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਜਾਗਰੁਕ ਕਰਨ ਲਈ ਕਿਹਾ।ਉਨਾਂ ਕਿਹਾ ਕਿ ਭਾਜਪਾ ਵੱਲੋਂ ਪਿੰਡ-ਪਿੰਡ ਕੇਂਦਰ ਸਰਕਾਰ ਦੀਆਂ ਸਹੂਲਤਾਂ ਲਈ ਕੈਂਪ ਲਗਾ ਕੇ ਲੋਕਾਂ ਨੂੰ ਕੇਂਦਰ ਦੀਆਂ ਸਿੱਧੀਆਂ ਸਹੂਲਤਾਂ ਦਾ ਲਾਭ ਦਿੱਤਾ ਜਾ ਰਿਹਾ ਹੈ।ਭਾਜਪਾ ਦੀ ਸੋਚ ਵੀ ਇਹੀ ਹੈ ਕਿ ਵੋਟਾਂ ਲੈਣ ਤੋਂ ਪਹਿਲਾਂ ਉਨਾਂ ਦੇ ਘਰ ਘਰ ਤੱਕ ਕੇਂਦਰ ਦੀ ਮੋਦੀ ਸਰਕਾਰ ਦੀਆਂ ਸਿੱਧੀਆਂ ਸਹੂਲਤਾਂ ਪਹੁੰਚਣ।
ਇਸ ਮੌਕੇ ਪ੍ਰਦੇਸ਼ ਵਰਕਤਾ ਅਤੇ ਜ਼ਿਲ੍ਹਾ ਸਹਿ ਇੰਚਾਰਜ ਨਰੇਸ਼ ਸ਼ਰਮਾ ਨੇ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਸਮੁੱਚੀ ਰੂਪ ਰੇਖਾ ਜੋ ਆਗੂਆਂ ਨਾਲ ਬੈਠ ਕੇ ਤਿਆਰ ਕੀਤੀ,ਉਸ ਬਾਰੇ ਸੰਗਠਨ ਮੰਤਰੀ ਸ੍ਰੀ ਨਿਵਾਸੁਲੂ ਨਾਲ ਸਾਂਝੀ ਕਰਕੇ ਸਾਰੇ ਹੀ ਪ੍ਰਮੁੱਖ ਆਗੂਆਂ ਨੂੰ ਉਨਾਂ ਦੀਆਂ ਡਿਊਟੀਆਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ‘ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਆਪਣੇ ਸਮੁੱਚੇ ਪ੍ਰਮੁੱਖ ਆਗੂਆਂ ਦੀ ਪਾਰਟੀ ਪ੍ਰਤੀ ਮਿਹਨਤ ਅਤੇ ਲਗਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਾਰੇ ਹੀ ਮਾਰਸ਼ਲ ਹਨ ਅਤੇ ਦਿਨ ਰਾਤ ਪਾਰਟੀ ਦੀ ਸੇਵਾ ਵਿੱਚ ਲੱਗੇ ਹਨ।ਉਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜਿਮਨੀ ਚੋਣ ਵੱਡੀ ਲੀਡ ਨਾਲ ਜਿੱਤ ਕੇ ਭਾਜਪਾ ਦੀ ਝੋਲੀ ਵਿੱਚ ਪਾਈ ਜਾਵੇਗੀ।ਇਸ ਮੌਕੇ ‘ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮੀਤ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਭੁੱਲਰ,ਮੀਤ ਪ੍ਰਧਾਨ ਐਡਵੋਕੇਟ ਜਸਕਰਨ ਸਿੰਘ ਗਿੱਲ,ਮੀਤ ਪ੍ਰਧਾਨ ਰਿਤੇਸ਼ ਚੋਪੜਾ,ਮੀਤ ਪ੍ਰਧਾਨ ਨੇਤਰਪਾਲ ਸਿੰਘ,ਮੀਤ ਪ੍ਰਧਾਨ ਰਾਣਾ ਗੁਲਬੀਰ ਸਿੰਘ,ਸਕੱਤਰ ਹਰਮਨਦੀਪ ਸਿੰਘ,ਸਕੱਤਰ ਐਡਵੋਕੇਟ ਬਿਕਰਮ ਅਰੋੜਾ,ਸਕੱਤਰ ਪਵਨ ਕੁੰਦਰਾ,ਸਕੱਤਰ ਪਵਨ ਦੇਵਗਨ,ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ ਵੇਈਂਪੂਈ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਮਹਿਲਾ ਮੋਰਚਾ ਪ੍ਰਧਾਨ ਚਰਨਜੀਤ ਕੌਰ,ਘੱਟ ਗਿਣਤੀ ਮੋਰਚਾ ਸਲੀਮ ਅਹਿਮਦ,ਓਬੀਸੀ ਮੋਰਚਾ ਨਿਸ਼ਾਨ ਸਿੰਘ,ਸਰਕਲ ਤਰਨਤਾਰਨ ਸ਼ਹਿਰੀ ਪ੍ਰਧਾਨ ਰੋਹਿਤ ਸ਼ਰਮਾ,ਸਰਕਲ ਤਰਨਤਾਰਨ ਦਿਹਾਤੀ ਪ੍ਰਧਾਨ ਦਿਲਬਾਗ ਸਿੰਘ ਖਾਰਾ,ਸਰਕਲ ਗੰਡੀਵਿੰਡ ਪ੍ਰਧਾਨ ਭੋਲਾ ਸਿੰਘ ਰਾਣਾ ਗੰਡੀਵਿੰਡ,ਸਰਕਲ ਝਬਾਲ ਪ੍ਰਧਾਨ ਸਾਹਿਬ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

LEAVE A REPLY

Please enter your comment!
Please enter your name here