ਵਿਧਾਨ ਸਭਾ ਵਿੱਚ ਕਾਂਗਰਸ ਦਾ ਡਰਾਮਾ ਬਹੁਤ ਮੰਦਭਾਗਾ : ਆਪ

0
31

ਕਿਸਾਨਾਂ ਦੀਆਂ ਸ਼ਹਾਦਤਾਂ ਤੋਂ ਸਿਆਸੀ ਲਾਹਾ ਲੈਣਾ ਚਾਹੁੰਦੀ ਹੈ ਕਾਂਗਰਸ: ‘ਆਪ’ ਆਗੂ ਬੱਬੀ ਬਾਦਲ

ਕਾਂਗਰਸ ਨੇ ਸੱਤਾ ਵਿਚ ਰਹਿੰਦਿਆਂ ਸਾਡੇ ਕਿਸਾਨਾਂ ਲਈ ਕੁਝ ਨਹੀਂ ਕੀਤਾ, ਹੁਣ ਉਹ ਮਗਰਮੱਛ ਦੇ ਹੰਝੂ ਵਹਾ ਰਹੀ ਹੈ: ਬੱਬੀ ਬਾਦਲ

ਕਾਂਗਰਸੀ ਆਗੂਆਂ ਨੇ ਅੱਜ ਰਾਜਪਾਲ ਨੂੰ ਵਿਧਾਨ ਸਭਾ ਵਿੱਚ ਸੰਬੋਧਨ ਨਹੀਂ ਕਰਨ ਦਿੱਤਾ, ਉਹਨਾਂ ਤੋਂ ਪੰਜਾਬ ਦੀ ਤਰੱਕੀ ਦੀ ਗੱਲ ਹਜ਼ਮ ਨਹੀਂ ਹੋ ਰਹੀ- ਆਪ ਆਗੂ

ਚੰਡੀਗੜ੍ਹ, 1 ਮਾਰਚ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਕੀਤੇ ਗਏ ਹੰਗਾਮੇ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕਾਂਗਰਸੀ ਆਗੂਆਂ ਨੇ ਰਾਜਪਾਲ ਨੂੰ ਵਿਧਾਨ ਸਭਾ ਨੂੰ ਸੰਬੋਧਨ ਨਹੀਂ ਕਰਨ ਦਿੱਤਾ।

ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਤੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਕਾਂਗਰਸੀ ਆਗੂ ਡਰਾਮੇਬਾਜ਼ੀ ਕਰ ਰਹੇ ਹਨ ਕਿਉਂਕਿ ਸਭ ਜਾਣਦੇ ਹਨ ਕਿ ਕਾਂਗਰਸ ਕਦੇ ਵੀ ਕਿਸਾਨ ਪੱਖੀ ਪਾਰਟੀ ਨਹੀਂ ਰਹੀ ਅਤੇ ਨਾ ਹੀ ਇਸ ਨੇ ਸਾਡੇ ਕਿਸਾਨਾਂ ਲਈ ਕੁਝ ਕੀਤਾ ਹੈ।  ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਵੱਲੋਂ ਕਿਸਾਨਾਂ ਦੀ ਪਰਵਾਹ ਕਰਨ ਦਾ ਦਾਅਵਾ ਕਰਨਾ ਵੀ ਹਾਸੋਹੀਣਾ ਹੈ ਕਿਉਂਕਿ ਉਨ੍ਹਾਂ ਨੇ ਸੱਤਾ ਵਿੱਚ ਹੁੰਦਿਆਂ ਕਦੇ ਵੀ ਕਿਸਾਨਾਂ ਦੀ ਭਲਾਈ ਲਈ ਕੋਈ ਕਦਮ ਨਹੀਂ ਚੁੱਕਿਆ।

ਉਨ੍ਹਾਂ ਅੱਗੇ ਕਿਹਾ ਕਿ ਅੱਜ ਵਿਧਾਨ ਸਭਾ ਵਿੱਚ ਇਹ ਇੱਕ ਅਹਿਮ ਮੌਕਾ ਸੀ ਜਦੋਂ ਅਸੀਂ ਵਿਛੜੀਆਂ ਰੂਹਾਂ ਖਾਸ ਕਰਕੇ ਸਾਡੇ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਸੀ ਪਰ ਇਸ ਦੌਰਾਨ ਕਾਂਗਰਸ ਦੀ ਅਸੰਵੇਦਨਸ਼ੀਲਤਾ ਬਹੁਤ ਹੀ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਾਡੇ ਸ਼ਹੀਦ ਕਿਸਾਨਾਂ ਦੀਆਂ ਚਿਖਾਵਾਂ ਤੋਂ ਸਿਆਸੀ ਲਾਹਾ ਲੈਣਾ ਚਾਹੁੰਦੀ ਹੈ।  ਉਨ੍ਹਾਂ ਨੂੰ ਕਿਸਾਨਾਂ ਜਾਂ ਖੇਤੀ ਖੇਤਰ ਦੀ ਪਰਵਾਹ ਨਹੀਂ, ਉਨ੍ਹਾਂ ਨੂੰ ਸਿਰਫ਼ ਵੋਟਾਂ ਦੀ ਪਰਵਾਹ ਹੈ।

ਉਨ੍ਹਾਂ ਸਵਾਲ ਕੀਤਾ ਕਿ ਜਿਹੜੇ ਕਾਂਗਰਸੀ ਆਗੂ ਹੁਣ ਮਗਰਮੱਛ ਦੇ ਹੰਝੂ ਵਹਾ ਰਹੇ ਹਨ, ਉਹ ਕਿੱਥੇ ਸਨ ਜਦੋਂ ਪਿਛਲੇ ਅੰਦੋਲਨ ਦੌਰਾਨ 750 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਗਈ ਸੀ, ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਗੋਲੀਆਂ ਚਲਾਈਆਂ ਸਨ।  ਕਾਂਗਰਸ ਸਰਕਾਰ ਨੇ ਇਹਨਾਂ ਕਿਸਾਨਾਂ ਦੇ ਪਰਿਵਾਰਾਂ ਲਈ ਕੀ ਕੀਤਾ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ੁਭਕਰਨ ਦੇ ਕੇਸ ਵਿੱਚ ਐਫਆਈਆਰ ਦਰਜ ਕਰਕੇ ਉਸ ਨੂੰ ਸ਼ਹੀਦ ਦਾ ਦਰਜਾ ਦੇ ਰਹੀ ਹੈ, ਉਸ ਦੇ ਪਰਿਵਾਰ ਨੂੰ 1 ਕਰੋੜ ਰੁਪਏ ਅਤੇ ਸਰਕਾਰੀ ਨੌਕਰੀ ਦੇ ਰਹੀ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਨੇ ਰਾਜਪਾਲ ਨੂੰ ਭਾਸ਼ਣ ਨਾ ਦੇਣ ਦਾ ਦੂਜਾ ਕਾਰਨ ਇਹ ਹੈ ਕਿ ਰਾਜਪਾਲ ਮਾਨ ਸਰਕਾਰ ਦੀਆਂ ਪਿਛਲੇ ਦੋ ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਗੱਲ ਕਰਨ ਜਾ ਰਹੇ ਸਨ। ਕਾਂਗਰਸ ਨੇ 50 ਸਾਲਾਂ ‘ਚ ਜਿੰਨਾ ਕੰਮ ਕੀਤਾ ਹੈ, ਉਸ ਤੋਂ ਵੱਧ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਸਿਰਫ ਦੋ ਸਾਲਾਂ ‘ਚ ਪੰਜਾਬ ਅਤੇ ਪੰਜਾਬੀਆਂ ਲਈ ਕੀਤਾ ਹੈ। ਕਾਂਗਰਸੀ ਆਗੂ ਪੰਜਾਬ ਦੀ ਤਰੱਕੀ ਨੂੰ ਹਜ਼ਮ ਨਹੀਂ ਕਰ ਪਾ ਰਹੇ ਇਸ ਲਈ ਉਨ੍ਹਾਂ ਨੇ ਹੰਗਾਮਾ ਕੀਤਾ ਅਤੇ ਰਾਜਪਾਲ ਨੂੰ ਗੱਲ ਨਹੀਂ ਕਰਨ ਦਿੱਤੀ।

LEAVE A REPLY

Please enter your comment!
Please enter your name here