ਸਟੇਟ ਕ੍ਰਾਈਮ ਬ੍ਰਾਂਚ ਅਤੇ ਐਮ.ਡੀ.ਡੀ. ਆਫ਼ ਇੰਡੀਆ ਨੇ ਸਾਂਝੇ ਤੌਰ ’ਤੇ ਬਾਲ ਮਜ਼ਦੂਰੀ ਅਤੇ ਬਾਲ ਤਸਕਰੀ ਵਿਰੁੱਧ ਚਲਾਇਆ ਜਾਗਰੂਕਤਾ ਅਭਿਆਨ

0
9
ਨਿਰਮਲ ਸਿੰਘ ਵਿਰਕ (ਬਿਊਰੋ)- ਪਾਣੀਪਤ। ਮਨੁੱਖੀ ਤਸਕਰੀ ਵਿਰੋਧੀ ਯੂਨਿਟ ਨੇ ਐਮ.ਡੀ.ਡੀ. ਆਫ਼ ਇੰਡੀਆ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਿਵਾਹ ਵਿਖੇ ਬਾਲ ਮਜ਼ਦੂਰੀ ਅਤੇ ਬਾਲ ਤਸਕਰੀ ਵਿਰੁੱਧ ਜਾਗਰੂਕਤਾ ਅਭਿਆਨ ਚਲਾਇਆ। ਇਸ ਦੌਰਾਨ ਵਿਦਿਆਰਥੀਆਂ ਨੂੰ ਬਾਲ ਮਜ਼ਦੂਰੀ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਸਟੇਟ ਕ੍ਰਾਈਮ ਬ੍ਰਾਂਚ ਦੀ ਇੰਚਾਰਜ ਏ.ਐੱਸ.ਆਈ. ਨਮਨਾ ਨੇ ਕਿਹਾ ਕਿ ਬਾਲ ਮਜ਼ਦੂਰੀ ਦੇ ਖਾਤਮੇ ਲਈ ਭਾਰਤ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਸਰਕਾਰੀ ਪ੍ਰੋਗਰਾਮ ਚਲਾਏ ਜਾ ਰਹੇ ਹਨ। ਜੇਕਰ ਕਿਸੇ ਵਿਅਕਤੀ ਨੂੰ ਬਾਲ ਮਜ਼ਦੂਰੀ ਦਾ ਕੋਈ ਮਾਮਲਾ ਨਜ਼ਰ ਆਉਂਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਕਿਰਤ ਵਿਭਾਗ, ਮਨੁੱਖੀ ਤਸਕਰੀ ਵਿਰੋਧੀ ਯੂਨਿਟ, ਬਾਲ ਭਲਾਈ ਕਮੇਟੀ, ਜ਼ਿਲ੍ਹਾ ਪ੍ਰਸ਼ਾਸਨ ਜਾਂ ਐਮ.ਡੀ.ਡੀ. ਆਫ਼ ਇੰਡੀਆ ਵਰਗੀ ਗੈਰ-ਸਰਕਾਰੀ ਸੰਸਥਾ ਨੂੰ ਦੇਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਬਾਲ ਮਜ਼ਦੂਰੀ, ਬਾਲ ਭਿਖਾਰੀ, ਕਿਸੇ ਬੱਚੇ ਦੇ ਗੁੰਮ ਹੋਣ ਜਾਂ ਮਨੁੱਖੀ ਤਸਕਰੀ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਸ਼ਿਕਾਇਤ ਦਰਜ ਕਰਵਾਈ ਜਾਵੇ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਪੜ੍ਹ-ਲਿਖ ਕੇ ਆਪਣੇ ਕੈਰੀਅਰ ਵੱਲ ਧਿਆਨ ਦੇਣ। ਨਸ਼ਿਆਂ ਅਤੇ ਮਾੜੀ ਸੰਗਤ ਤੋਂ ਦੂਰ ਰਹਿਣ ਅਤੇ ਆਪਣੇ ਮਾਤਾ-ਪਿਤਾ ਦੀਆਂ ਗੱਲਾਂ ’ਤੇ ਅਮਲ ਕਰਨ। ਇਸ ਤਰ੍ਹਾਂ ਹੀ ਉਹ ਆਪਣੇ ਟੀਚੇ ਨੂੰ ਹਾਸਲ ਕਰ ਸਕਦੇ ਹਨ। ਐਮ.ਡੀ.ਡੀ. ਆਫ਼ ਇੰਡੀਆ ਦੇ ਜ਼ਿਲ੍ਹਾ ਕੋਆਰਡੀਨੇਟਰ ਸੰਜੇ ਕੁਮਾਰ ਨੇ ਕਿਹਾ ਕਿ ਬਾਲ ਮਜ਼ਦੂਰੀ ਇੱਕ ਕਾਨੂੰਨੀ ਅਪਰਾਧ ਹੈ ਅਤੇ ਇਹ ਬੱਚਿਆਂ ਦੇ ਸੁਨਹਿਰੇ ਭਵਿੱਖ ਵਿੱਚ ਰੁਕਾਵਟ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਕੂਲ ਨਾਲ ਜੋੜਿਆ ਜਾਵੇ ਅਤੇ ਉਨ੍ਹਾਂ ਨੂੰ ਖੇਡਣ-ਕੁੱਦਣ ਦੇ ਲੋੜੀਂਦੇ ਮੌਕੇ ਦਿੱਤੇ ਜਾਣ, ਤਾਂ ਜੋ ਉਹ ਇੱਕ ਬਿਹਤਰ ਨਾਗਰਿਕ ਬਣ ਸਕਣ। ਇਸ ਮੌਕੇ ਮਨੁੱਖੀ ਤਸਕਰੀ ਵਿਰੋਧੀ ਯੂਨਿਟ ਤੋਂ ਸਟੇਟ ਕ੍ਰਾਈਮ ਬ੍ਰਾਂਚ ਦੀ ਇੰਚਾਰਜ ਏ.ਐੱਸ.ਆਈ. ਨਮਨਾ, ਏ.ਐੱਸ.ਆਈ. ਰਾਜੀਵ, ਸ਼ੇਖਰ ਅਤੇ ਐਮ.ਡੀ.ਡੀ. ਆਫ਼ ਇੰਡੀਆ ਸੰਸਥਾ ਵੱਲੋਂ ਸੰਜੇ ਅਤੇ ਰਵਿੰਦਰ ਮੌਜੂਦ ਰਹੇ।

LEAVE A REPLY

Please enter your comment!
Please enter your name here