“ਸਫ਼ਰ-ਏ-ਪੰਜਾਬੀ 2025 : ਮਾਂ ਬੋਲੀ ਦੇ ਸੁਨਹਿਰੀ ਸਫ਼ਿਆਂ ਨੂੰ ਸਮਰਪਿਤ ਵਿਸ਼ਾਲ ਅੰਤਰ-ਸਕੂਲੀ ਮੁਕਾਬਲੇ 9 ਸਤੰਬਰ ਨੂੰ: ਹਰਮੀਤ ਸਿੰਘ ਕਾਲਕਾ

0
8

ਨਵੀਂ ਦਿੱਲੀ 31 ਅਗਸਤ 2025 ਦਿੱਲੀ
ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਜੀ ਨੇ ਦੱਸਿਆ ਕਿ ਸਫ਼ਰ-ਏ-ਪੰਜਾਬੀ 2025 ਇਕ ਨਵੇਂਕਲੇ ਤੇ ਮਹੱਤਵਪੂਰਨ ਉਪਰਾਲੇ ਵਜੋਂ 9 ਸਤੰਬਰ 2025, ਦਿਨ ਮੰਗਲਵਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬਗੰਜ ਸਾਹਿਬ, ਨਵੀਂ ਦਿੱਲੀ ਵਿੱਚ ਆਯੋਜਿਤ ਕਰਵਾਇਆ ਜਾ ਰਿਹਾ ਹੈ।

ਇਹ ਮਹਾਨ ਸਮਾਗਮ ਨੌਵੀਂ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਮੋਲ ਸਾਥੀ ਸ਼ਹੀਦਾਂ — ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ ਹੈ। ਸਰਦਾਰ ਕਾਲਕਾ ਨੇ ਦੱਸਿਆ ਕਿ ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਵੱਲੋਂ ਕਰਵਾਏ ਜਾ ਰਹੇ ਇਸ ਵਿਲੱਖਣ ਪ੍ਰੋਗਰਾਮ ਵਿੱਚ ਵੱਖ-ਵੱਖ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਅਤੇ ਖਾਲਸਾ ਸਕੂਲਾਂ ਦੇ ਹੋਣਹਾਰ ਵਿਦਿਆਰਥੀ ਮਾਂ ਬੋਲੀ ਪੰਜਾਬੀ ਦੇ ਅਤੀਤ, ਵਰਤਮਾਨ ਅਤੇ ਭਵਿੱਖ ਨੂੰ ਰੋਸ਼ਨ ਕਰਨ ਵਾਲੇ ਚਾਰਟਾਂ, ਪੋਰਟਫੋਲੀਓ
ਅਤੇ ਸ਼ਾਨਦਾਰ ਪੀ.ਟੀ.ਟੀ. ਮੁਕਾਬਲਿਆਂ ਰਾਹੀਂ ਆਪਣੀ ਕਲਾ ਤੇ ਯੋਗਤਾ ਦਾ ਪ੍ਰਦਰਸ਼ਨ ਕਰਨਗੇ।

ਇਸ ਸਮਾਰੋਹ ਦੀ ਵਿਸ਼ੇਸ਼ਤਾ ਇਹ ਵੀ ਰਹੇਗੀ ਕਿ ਇਸਦਾ ਸਿੱਧਾ ਪ੍ਰਸਾਰਣ ਅਕਾਲ ਸਹਾਇ ਚੈਨਲ, ਪਰਮ ਸਿੱਖ ਇਤਿਹਾਸ, ਜੀਐਸਪੀਐਸ ਅਕਾਲ ਚੈਨਲ ਅਤੇ ਜਨ ਹਿਤ ਨਿਊਜ਼ ਰਾਹੀਂ ਕੀਤਾ ਜਾਵੇਗਾ, ਤਾਂ ਜੋ ਮਾਂ ਬੋਲੀ ਦੇ ਪ੍ਰੇਮੀ ਹਰ ਕੋਈ ਇਸਨੂੰ ਦੇਖ ਸਕੇ। ਉਨ੍ਹਾਂ ਸੰਗਤਾਂ ਨੂੰ ਅਪੀਲ
ਕੀਤੀ ਕਿ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਅਨੋਖੀ ਪ੍ਰਦਰਸ਼ਨੀ ਅਤੇ ਮੁਕਾਬਲਿਆਂ ਦਾ ਦਰਸ਼ਨ ਕਰਨ, ਤਾਂ ਜੋ ਨੌਜਵਾਨ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਹੋਵੇ ਅਤੇ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਨੂੰ ਹੋਰ ਮਜ਼ਬੂਤੀ ਮਿਲੇ।

LEAVE A REPLY

Please enter your comment!
Please enter your name here