ਸਮਾਰਟ ਸਕੂਲ ਹੰਬੜਾਂ ਵਿਖੇ ਸਕਾਊਟਸ ਨੇ ਪੌਦੇ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

0
126

ਸਥਾਨਕ ਸਰਕਾਰੀ ਸੀਨੀਅਰ ਸਕੈਡਰੀ ਸਮਾਰਟ ਸਕੂਲ ਹੰਬੜਾਂ ਦੇ ਇੰਚਾਰਜ ਪ੍ਰਿੰਸੀਪਲ ਮੈਡਮ ਜਯਾ ਪ੍ਰਵੀਨ ਸ਼ਰਮਾ ਦੀ ਅਗਵਾਈ ਅਤੇ ਜ਼ਿਲਾ ਸਕਾਊਟਸ ਕੁਆਰਡੀਨੇਟਰ ਜਸਪਾਲ ਸਿੰਘ ਤੇ ਸਕਾਊਟ ਮਾਸਟਰ ਹਰਭਿੰਦਰ ਸਿੰਘ ਮੁੱਲਾਂਪੁਰ ਦੀ ਦੇਖ ਰੇਖ ਹੇਠ ਸਕੂਲ ਦੇ ਸਕਾਊਟਸ ਯੂਨਿਟ ਵੱਲੋਂ ਸਕੂਲ ਵਿਖੇ ਪੌਦੇ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ।

ਵਿਦਿਆਰਥੀਆਂ ਨੇ ਵਾਤਾਵਰਣ ਨੂੰ ਸਾਫ ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਸਬੰਧੀ ਸਹੁੰ ਵੀ ਚੁੱਕੀ। ਇਸ ਮੌਕੇ ਤੇ ਲੈਕਚਰਾਰ ਪੰਜਾਬੀ ਮੈਡਮ ਹਰਪ੍ਰੀਤ ਕੌਰ ਅਤੇ ਮਾਸਟਰ ਹਰਭਿੰਦਰ ਸਿੰਘ ਮੁੱਲਾਂਪੁਰ ਨੇ ਵਿਦਿਆਰਥੀਆਂ ਨੂੰ ਵਿਸ਼ਵ ਵਾਤਾਵਰਨ ਦਿਵਸ ਮਨਾਉਣ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੰਦਿਆਂ ਹਵਾ, ਪਾਣੀ, ਧਰਤੀ ਅਤੇ ਸਮੁੱਚੀ ਬਨਸਪਤੀ ਦੀ ਸਾਂਭ-ਸੰਭਾਲ ਕਰਨ ਸਬੰਧੀ ਸੰਕਲਪ ਲੈਣ ਹਿਤ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਸਕੂਲ ਵਿੱਚ ਗਿਆਰਵੀਂ ਜਮਾਤ ਦੇ ਦਾਖ਼ਲੇ ਵੀ ਕੀਤੇ ਗਏ।
ਇਸ ਮੌਕੇ ‘ਤੇ ਲੈਕਚਰਾਰ ਫਜਿਕਸ ਭਾਰਤ ਭੂਸ਼ਨ,ਮਾਸਟਰ ਪ੍ਰੀਤਮ ਸਿੰਘ,ਨਵੀਨ ਅਤੇ ਮੈਡਮ ਰਮਨਦੀਪ ਕੌਰ ਤੋਂ ਇਲਾਵਾ ਹੋਰ ਵੀ ਅਧਿਆਪਕ ਹਾਜਰ ਸਨ।

LEAVE A REPLY

Please enter your comment!
Please enter your name here