ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ: ਵਰਜੀਤ ਵਾਲੀਆ 

0
30
ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ: ਵਰਜੀਤ ਵਾਲੀਆ ਏਡੀਸੀ ਅਤੇ ਐਸ.ਐਸ.ਪੀ ਵੱਲੋਂ ਧੂਰੀ ਅਨਾਜ ਮੰਡੀ ਦਾ ਅਚਨਚੇਤ ਦੌਰਾ ਖਰੀਦ ਪ੍ਰਕਿਰਿਆ ਦਾ ਲਿਆ ਜਾਇਜ਼ਾ, ਕਿਸਾਨਾਂ ਤੇ ਆੜ੍ਹਤੀਆਂ ਨਾਲ ਕੀਤੀ ਗੱਲਬਾਤ

ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ: ਵਰਜੀਤ ਵਾਲੀਆ
ਏਡੀਸੀ ਅਤੇ ਐਸ.ਐਸ.ਪੀ ਵੱਲੋਂ ਧੂਰੀ ਅਨਾਜ ਮੰਡੀ ਦਾ ਅਚਨਚੇਤ ਦੌਰਾ ਖਰੀਦ ਪ੍ਰਕਿਰਿਆ ਦਾ ਲਿਆ ਜਾਇਜ਼ਾ, ਕਿਸਾਨਾਂ ਤੇ ਆੜ੍ਹਤੀਆਂ ਨਾਲ ਕੀਤੀ ਗੱਲਬਾਤ
ਦਲਜੀਤ ਕੌਰ
ਧੂਰੀ/ਸੰਗਰੂਰ, 22 ਅਪ੍ਰੈਲ, 2024: ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਵਧੀਆ ਢੰਗ ਨਾਲ ਚੱਲ ਰਹੀ ਹੈ ਅਤੇ ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਵਿਕਰੀ ਸਬੰਧੀ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਨੇ ਧੂਰੀ ਅਨਾਜ ਮੰਡੀ ਵਿਖੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਸਮੇਤ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਚਨਚੇਤ ਦੌਰਾ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਪ੍ਰਸ਼ਾਸਨ ਤੇ ਪੁਲਿਸ ਦੇ ਅਧਿਕਾਰੀਆਂ ਵੱਲੋਂ ਰੋਜ਼ਾਨਾ ਦੇ ਅਧਾਰ ’ਤੇ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਕਣਕ ਦੀ ਕੁੱਲ ਆਮਦ, ਖਰੀਦ, ਲਿਫ਼ਟਿੰਗ, ਅਦਾਇਗੀ ਆਦਿ ਸਬੰਧੀ ਸਮੀਖਿਆ ਕੀਤੀ ਜਾਂਦੀ ਹੈ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਿਸਾਨਾਂ ਸਮੇਤ ਕਿਸੇ ਵੀ ਵਰਗ ਨੂੰ ਮੰਡੀਆਂ ਵਿੱਚ ਕੋਈ ਸਮੱਸਿਆ ਪੇਸ਼ ਨਾ ਆਉਣ ਦਿੱਤੀ ਜਾਵੇ।
ਏ.ਡੀ.ਸੀ (ਵਿਕਾਸ) ਵਰਜੀਤ ਵਾਲੀਆ ਨੇ ਕਿਹਾ ਕਿ ਖਰੀਦ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਅਤੇ ਸਬ ਡਵੀਜ਼ਨਾਂ ਵਿੱਚ ਸਬੰਧਤ ਉਪ ਮੰਡਲ ਮੈਜਿਸਟਰੇਟ ਅਤੇ ਡੀ.ਐਸ.ਪੀ ਨਿਯਮਤ ਤੌਰ ’ਤੇ ਖਰੀਦ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਵਰਜੀਤ ਵਾਲੀਆ ਨੇ ਦੱਸਿਆ ਕਿ ਸਮੇਂ ਸਮੇਂ ’ਤੇ ਅਨਾਜ ਮੰਡੀਆਂ ਦੀ ਅਚਨਚੇਤ ਚੈਕਿੰਗ ਕਰਕੇ ਕਿਸਾਨਾਂ, ਆੜ੍ਹਤੀਆਂ ਆਦਿ ਦੀ ਫੀਡਬੈਕ ਕਰਕੇ ਉਪਲਬਧ ਸੁਵਿਧਾਵਾਂ ਦਾ ਜਾਇਜ਼ਾ ਵੀ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਰਾ ਪ੍ਰਸ਼ਾਸਨ ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫਸਲ ਦਾ ਇੱਕ-ਇੱਕ ਦਾ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਿਰਧਾਰਿਤ ਸਮਾਂ ਸੀਮਾ ਅੰਦਰ ਕਿਸਾਨਾਂ ਦੀ ਫਸਲ ਤੇ ਅਦਾਇਗੀ ਸਬੰਧੀ ਪ੍ਰਕਿਰਿਆ ਨੂੰ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ। ਇਸ ਮੌਕੇ ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਡੀ.ਐਸ.ਪੀ ਤਲਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਫੋਟੋ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਹਿਲ ਅਨਾਜ ਮੰਡੀ ਧੂਰੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ।

LEAVE A REPLY

Please enter your comment!
Please enter your name here