ਅੰਮ੍ਰਿਤਸਰ 21 ਜੁਲਾਈ 2025: ਆਮ ਆਦਮੀ ਪਾਰਟੀ ਵਲੋ 2022 ਦੀਆਂ ਚੋਣਾਂ ਦੋਰਾਨ ਸੂਬੇ ਦੇ ਲੋਕਾਂ ਨੂੰ ਜੋ ਗਰੰਟੀਆਂ ਦਿੱਤੀਆਂ ਗਈਆਂ ਸਨ,ਨੂੰ ਪੂਰਾ ਕਰਨ ਲਈ ਸਾਡੀ ਸਰਕਾਰ ਵੱਚਨਬੱਧ ਹੈ ਅਤੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪਣੇ ਕੀਤੇ ਗਏ ਵਿਕਾਸ ਕਾਰਜਾਂ ਦੇ ਆਧਾਰ ਤੇ ਆਮ ਆਦਮੀ ਪਾਰਟੀ ਦੀ ਨੀਤੀਆਂ ਤੋ ਖੁਸ਼ ਹੋ ਕੇ ਵੱਡੀ ਗਿਣਤੀ ਵਿਚ ਲੋਕ ਸਾਡੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ ਅਤੇ ਆਪ ਦਾ ਕੁਨਬਾ ਲਗਾਤਾਰ ਵੱਧਦਾ ਜਾ ਰਿਹਾ ਹੈ।
ਇੰਨ੍ਹਾਂ ਸ਼ਬਦਾਂ ਦਾ ਪ਼੍ਰਗਟਾਵਾ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਅੱਜ ਹਲਕਾ ਜੰਡਿਆਲਾ ਗੁਰੂ ਵਿਖੇ ਆਮ ਆਦਮੀ ਪਾਰਟੀ ਦੀ ਨੀਤੀਆਂ ਤੋਂ ਖੁਸ਼ ਹੋ ਕੇ ਸਮੂਹ ਪੰਚਾਇਤ ਪਿੰਡ ਰੱਖ ਮਾਨਾਂਵਾਲਾ ਹਲਕਾ ਜੰਡਿਆਲਾ ਗੁਰੂ ਸਰਪੰਚ ਕੰਵਲਜੀਤ ਕੌਰ, ਮੈਂਬਰ ਗੁਰਬੀਰ ਸਿੰਘ, ਮੈਂਬਰ ਅਮਰਜੀਤ ਕੌਰ, ਅਰਵਿੰਦਰ ਸਿੰਘ, ਮੈਂਬਰ ਸੁਖਵਿੰਦਰ ਕੌਰ ਅਨੇਕਾਂ ਪਰਿਵਾਰਾਂ ਸਮੇਤ ਆਪਣੀਆ ਰਿਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਚ ਸ਼ਾਮਲ ਕਰਦੇ ਸਮੇ ਕੀਤਾ। ਸ: ਈ.ਟੀ.ਓ ਨੇ ਇਨਾਂ ਸਾਰਿਆਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਤੇ ਜੀ ਆਇਆਂ ਕਿਹਾ। ਉਨਾਂ ਕਿਹਾ ਕਿ ਇਨਾਂ ਸਾਰਿਆਂ ਦਾ ਪਾਰਟੀ ਵਿੱਚ ਪੂਰਾ ਮਾਨ ਸਨਮਾਨ ਹੋਵੇਗਾ। ਸ: ਈ.ਟੀ.ਓ. ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਧਦੇ ਹੋਏ ਕੁਨਬੇ ਨੂੰ ਦੇਖ ਕੇ ਵਿਰੋਧੀ ਕੌਝੀਆਂ ਚਾਲਾਂ ਚਲ ਰਹੇ ਹਨ। ਉਨਾਂ ਲੋਕਾਂ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਇਨਾਂ ਪਾਰਟੀਆਂ ਤੋਂ ਬਚ ਕੇ ਰਹੋ। ਇਨਾਂ ਨੇ ਪਿਛਲੇ 70 ਸਾਲਾਂ ਤੋਂ ਪੰਜਾਬ ਨੂੰ ਮਿਲ ਕੇ ਲੁੱਟਿਆ ਹੈ।
ਸ: ਈ.ਟੀ.ਓ. ਨੇ ਕਿਹਾ ਕਿ ਸਾਡੀ ਪਾਰਟੀ ਨੇ ਚੋਣਾਂ ਦੌਰਾਨ ਲੋਕਾਂ ਨੂੰ ਜੋ ਵੀ ਗਰੰਟੀਆਂ ਕੀਤੀਆਂ ਸਨ ਉਸਨੂੰ ਇਕ ਇਕ ਕਰਕੇ ਅਸੀਂ ਪੂਰਾ ਕਰ ਰਹੇ ਹਾਂ। ਉਨਾਂ ਦੱਸਿਆ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਅਸੀਂ ਆਪਣੇ ਸਾਢੇ ਤਿੰਨ ਸਾਲ ਦੇ ਕਾਰਜਕਾਲ ਦੌਰਾ 53 ਹਜ਼ਾਰ ਤੋਂ ਵੱਧ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਹਨ ਅਤੇ 600 ਯੂਨਿਟ ਬਿਜਲੀ ਮੁਫ਼ਤ, ਬੱਸਾਂ ਦੀ ਮੁਫ਼ਤ ਸਹੂਲਤ, ਮੁਫ਼ਤ ਰਾਸ਼ਨ ਦੀ ਸੁਵਿਧਾ, ਬੱਚਿਆਂ ਨੂੰ ਵੱਧੀਆ ਸਿੱਖਿਆ ਦੇਣ ਲਈ ਸਕੂਲ ਆਫ ਐਮੀਨੈਂਸ ,ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਹੈ। ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਨੇ ਦੱਸਿਆ ਕਿ ਸਾਡੀ ਸਰਕਾਰ ਦੀ ਵੱਡੀ ਪ੍ਰਾਪਤੀ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ‘ਚ ਹਰ ਪਰਿਵਾਰ ਨੂੰ 10 ਲੱਖ ਤੱਕ ਦਾ ਸਲਾਨਾ ਮੁਫ਼ਤ ਇਲਾਜ਼ ਜੋ ਸਹੂਲਤ ਦੇ ਦਿੱਤੀ ਹੈ । ਪੰਜਾਬ ਦਾ ਹਰ ਇੱਕ ਵਾਸੀ ਇਸ ਸਕੀਮ ਅਧੀਨ ਇਲਾਜ਼ ਦੀ ਸਹੂਲਤ ਦਾ ਹੱਕਦਾਰ ਹੋਵੇਗਾ, ਬੱਚਾ ਹੋਵੇ ਜਾਂ ਬਜ਼ੁਰਗ ਜਾਂ ਕੋਈ ਬੇਸਹਾਰਾ।
ਉਹਨਾਂ ਕਿਹਾ ਕਿ ਇਸ ਸਕੀਮ ਤਹਿਤ ਇਲਾਜ਼ ਲੈਣ ਲਈ ਕੋਈ ਕਾਗਜ਼ੀ ਕਾਰਵਾਈ ‘ਚ ਉਲਝਣਾ ਨਹੀਂ ਪਏਗਾ, ਅਗਰ ਤੁਹਾਡੇ ਕੋਲ ਕਾਰਡ ਬਣਿਆ ਨਹੀਂ ਹੋਵੇਗਾ ਤਾਂ ਮੌਕੇ ‘ਤੇ ਅਧਾਰ ਕਾਰਡ ਜਾਂ ਵੋਟਰ ਕਾਰਡ ਦਿਖਾ ਕੇ ਰਜਿਸਟਰ ਕਰਵਾਉਣ ਉਪਰੰਤ ਇਲਾਜ਼ ਕਰਵਾਇਆ ਜਾ ਸਕੇਗਾ।
ਸ: ਈ.ਟੀ.ਓ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਸਮੇਤ ਕਰੀਬ 1500 ਨਿੱਜੀ ਹਸਪਤਾਲ ਇਸ ਤਹਿਤ ਪੰਜਾਬੀਆਂ ਦਾ ਮੁਫ਼ਤ ਇਲਾਜ਼ ਕਰਨਗੇ। ਉਹਨਾਂ ਕਿਹਾ ਕਿ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਕੈਸ਼ਲੈੱਸ ਬੀਮੇ ਦੀ ਸਹੂਲਤ ਦਿੱਤੀ ਗਈ ਹੈ ਜਿਸ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਹਰ ਬੀਮਾਰੀ ਦਾ ਇਲਾਜ ਮੁਫ਼ਤ ਵਿੱਚ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
ਕੈਪਸ਼ਨ: ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਸਨਮਾਨਤ ਕਰਦੇ ਹੋਏ।