ਸਰਕਾਰੀ ਹਾਈ ਸਕੂਲ ਰਾਮਪੁਰ ਮੰਡੇਰ ਵਿਖੇ ਦਾਖਲਾ ਮੁਹਿੰਮ ਰੈਲੀ ਦਾ ਆਯੋਜਨ

0
113

ਸੁਨਹਿਰੇ ਭਵਿੱਖ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ
ਦਾਖਲ ਕਰਵਾਓ-ਸ਼੍ਰੀ ਅਸ਼ੋਕ ਕੁਮਾਰ
ਮਾਨਸਾ, 18 ਫਰਵਰੀ:
ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ’ਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਸੈ: ਸਿੱ:) ਸ੍ਰੀ ਅਸ਼ੋਕ ਕੁਮਾਰ ਦੀ ਅਗਵਾਈ ਅਤੇ ਸਕੂਲ ਮੁੱਖੀ ਸ੍ਰੀ ਪਰਵਿੰਦਰ ਸਿੰਘ ਦੀ ਦੇਖ ਰੇਖ ਹੇਠ ਸਰਕਾਰੀ ਹਾਈ ਸਮਾਰਟ ਸਕੂਲ, ਰਾਮਪੁਰ ਮੰਡੇਰ ਵਿਖੇ ਨਵੇਂ ਸੈਸ਼ਨ 2024-25 ਦੀ ਦਾਖਲਾ ਮੁਹਿੰਮ ਤਹਿਤ ਰੈਲੀ ਕੱਢੀ ਗਈ। ਜਿਸ ਦੌਰਾਨ ਸਕੂਲ ਮੁਖੀ,  ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਦਿੱਤੀਆਂ ਜਾ ਰਹੀਆਂ ਸਾਰੀਆਂ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ ਗਈ।

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਅੱਜ ਦੇ ਸਰਕਾਰੀ ਸਕੂਲ ਕਿਸੇ ਵੀ ਪੱਖ ਤੋਂ ਘੱਟ ਨਹੀਂ ਹਨ। ਇਸ ਸਮੇਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਹੜੀਆਂ ਕਿ ਸਕੂਲ ਸਿੱਖਿਆ ਪ੍ਰਣਾਲੀ ਨੂੰ ਅੱਗੇ ਲੈ ਕੇ ਜਾਣ ਵਿੱਚ ਸਹਾਈ ਸਿੱਧ ਹੋ ਰਹੀਆਂ ਹਨ, ਜਿਵੇਂ ਕਿ ਸਮਾਰਟ ਕੰਪਿਊਟਰ ਲੈਬਜ਼, ਸਾਇੰਸ ਲੈਬਜ਼, ਐਜੂਕੇਸ਼ਨ ਪਾਰਕ, ਸਮਾਰਟ ਲਾਈਬਰੇਰੀ, ਬਾਉਂਡਰੀ ਵਾਲਜ, ਸਾਰੇ ਵਿਦਿਆਰਥੀਆਂ ਦੇ ਬੈਠਣ ਲਈ ਡੈਸਕ, ਮੁਫਤ ਮਿਡ ਡੇਅ ਮੀਲ, ਵਿਦਿਅਕ ਯਾਤਰਾ, ਮੁਫਤ ਕਿਤਾਬਾਂ, ਮੈਡੀਕਲ ਸਹੂਲਤਾਂ, ਮੁਫ਼ਤ ਵਰਦੀਆਂ ਅਤੇ ਹੋਰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬਹੁਤ ਹੀ ਤਜਰਬੇਕਾਰ ਅਧਿਆਪਕ ਜਿੰਨ੍ਹਾਂ ਦੀ ਅਗਵਾਈ ਵਿੱਚ ਸਾਡੇ ਵਿਦਿਆਰਥੀ ਆਪਣੀ ਜ਼ਿੰਦਗੀ ਵਿੱਚ ਰੁਜ਼ਗਾਰ ਹਾਸਲ ਕਰਨ ਵਿੱਚ ਕਾਮਯਾਬ ਹੋਣਗੇ। ਉਨਾਂ ਇਹਨਾਂ ਸਾਰੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪਿੰਡ ਵਾਸੀਆਂ ਨੂੰ ਪ੍ਰੇਰਤ ਕੀਤਾ ਗਿਆ। ਪਿੰਡ ਵਾਸੀਆਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਦਾਖਲੇ ਕਰਵਾਉਣ ਲਈ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ। ਸਕੂਲੀ ਵਿਦਿਆਰਥੀਆਂ ਵੱਲੋਂ ਨਾਅਰੇ ਲਗਾ ਕੇ ਅਤੇ ਪੋਸਟਰ ਬਣਾ ਕੇ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਦੌਰਾਨ ਪਿੰਡ ਦੀਆਂ ਦੀਆਂ ਸਾਰੀਆਂ ਸੱਥਾਂ, ਚੌਂਕਾਂ, ਗੁਰਦੁਆਰਾ ਸਾਹਿਬ ਅਤੇ ਡੇਰਾ ਸਾਹਿਬ ਵਿਖੇ ਜਾ ਕੇ ਸਕੂਲ ਮੁੱਖੀ, ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਸੰਬੋਧਨ ਕੀਤਾ ਗਿਆ। ਇਸ ਕਾਰਜ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਵਿੱਚ ਸ੍ਰੀਮਤੀ ਰਜਨੀ ਬਾਤਿਸ, ਸ੍ਰੀਮਤੀ ਪੂਨਮ, ਸ਼੍ਰੀਮਤੀ ਤਰਨਜੀਤ ਕੌਰ, ਮਿਸ ਮਨੀ ਸ਼ਰਮਾ, ਸ਼੍ਰੀਮਤੀ ਬਬੀਤਾ ਰਾਣੀ, ਸ਼੍ਰੀਮਤੀ ਅਨੀਤਾ ਰਾਣੀ, ਸ੍ਰੀ ਜਸਵਿੰਦਰ ਸਿੰਘ, ਸ਼੍ਰੀ ਹਰਪ੍ਰੀਤ ਸਿੰਘ, ਸ੍ਰੀ ਪਪਿੰਦਰ ਸਿੰਘ, ਸ੍ਰੀ ਸਾਹਿਬ ਸਿੰਘ, ਸ੍ਰੀ ਸੰਦੀਪ ਸ਼ਰਮਾ ਅਤੇ ਮਿਡ ਡੇ ਮੀਲ ਵਰਕਰਾਂ ਦਾ ਵਿਸ਼ੇਸ਼ ਯੋਗਦਾਨ ਰਿਹਾ।

LEAVE A REPLY

Please enter your comment!
Please enter your name here