ਸਵਾਇਨ ਫਲੂ ਸੰਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ ਫਲੂ ਦੇ ਲੱਛਣ ਆਉਣ ‘ਤੇ ਤੁਰੰਤ ਸਿਹਤ ਕੇਂਦਰ ਵਿਖੇ ਜਾਂਚ ਕਰਵਾਈ ਜਾਵੇ: ਡਾ. ਕਰਮਜੀਤ ਸਿੰਘ

0
81
ਸਵਾਇਨ ਫਲੂ ਸੰਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ
ਫਲੂ ਦੇ ਲੱਛਣ ਆਉਣ ‘ਤੇ ਤੁਰੰਤ ਸਿਹਤ ਕੇਂਦਰ ਵਿਖੇ ਜਾਂਚ ਕਰਵਾਈ ਜਾਵੇ: ਡਾ. ਕਰਮਜੀਤ ਸਿੰਘ
ਕੌਹਰੀਆਂ/ਸੰਗਰੂਰ, 6 ਜਨਵਰੀ , 2024:  ਸਿਵਲ ਸਰਜਨ ਡਾ. ਕਿਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਕਰਮਜੀਤ ਸਿੰਘ ਐਕਸ ਪੀ ਸੀ ਐੱਸ ਦੀ ਅਗਵਾਈ ਵਿੱਚ ਬਲਾਕ ਭਰ ‘ਚ ਸਵਾਇਨ ਫਲੂ ਸੰਬੰਧੀ ਜਾਗਰੂਕਤਾ ਦੇ ਚੱਲਦਿਆਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਕਰਮਜੀਤ ਸਿੰਘ ਨੇ ਦੱਸਿਆ ਕਿ ਸਵਾਈਨ ਫਲੂ ਤੋਂ ਡਰਨ ਦੀ ਲੋੜ ਨਹੀਂ ਸਿਰਫ ਕੁਝ ਸਾਵਧਾਨੀਆਂ ਵਰਤ ਕੇ ਇਸ ਤੋਂ ਸਹਿਜੇ ਹੀ ਬਚਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਸਵਾਇਨ ਫਲੂ ਐਚ1.ਐਨ1 ਨਾਂ ਦੇ ਵਿਸ਼ੇਸ਼ ਵਾਇਰਸ ਨਾਲ ਹੁੰਦਾ ਹੈ ਜੋ ਸਾਹ ਰਾਹੀਂ ਇੱਕ ਵਿਅਕਤੀ ਤੋਂ ਦੂਸਰੇ ਵਿਅਕਤੀ ਤੱਕ ਫੈਲਦਾ ਹੈ ਤੇ ਇਸ ਬਿਮਾਰੀ ਵਿੱਚ ਤੇਜ ਬੁਖਾਰ, ਖੰਘ ,ਜੁਕਾਮ, ਛਿੱਕਾਂ, ਨੱਕ ਵਗਣਾ, ਗਲੇ ਵਿੱਚ ਖਾਰਿਸ਼, ਸਾਹ ਲੈਣ ਵਿੱਚ ਮੁਸ਼ਕਲ, ਛਾਤੀ ਵਿੱਚ ਦਰਦ, ਥੁੱਕ ਵਿੱਚ ਖੂਨ, ਦਸਤ, ਸਰੀਰ ਦਾ ਟੁੱਟਣਾ ਆਦਿ ਲੱਛਣ ਹੋ ਸਕਦੇ ਹਨ। ਉਹਨਾਂ ਕਿਹਾ ਕਿ ਜੇਕਰ ਤੁਸੀਂ ਘਰ ਜਾਂ ਕਿਤੇ ਬਾਹਰ ਅਜਿਹੇ ਲੱਛਣਾਂ ਵਾਲੇ ਵਿਅਕਤੀ ਨੂੰ ਵੇਖਦੇ ਹੋ ਤਾਂ ਤੁਰੰਤ ਆਪਣੇ ਨਜਦੀਕ ਦੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਉਹਨਾਂ ਦੱਸਿਆ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਸਵਾਇਨ ਫਲੂ ਦਾ ਇਲਾਜ ਅਤੇ ਦਵਾਈਆਂ ਮੁਫਤ ਉਪਲਬਧ ਹਨ।
ਕੌਹਰੀਆਂ ਦੇ ਬੱਸ ਸਟੈਂਡ ਵਿਖੇ ਲੋਕਾਂ ਨੂੰ ਜਾਗਰੂਕ ਕਰਦਿਆਂ ਨਰਿੰਦਰ ਪਾਲ ਸਿੰਘ ਬਲਾਕ ਐਜੂਕੇਟਰ ਨੇ ਸਵਾਈਨ ਫ਼ਲੂ ਤੋਂ ਬਚਾਅ ਲਈ ਅਪੀਲ ਕਰਦਿਆਂ ਕਿਹਾ ਕਿ ਉਹ ਖੰਘਣ ਜਾਂ ਛਿਕਣ ਸਮੇਂ ਆਪਣੇ ਮੂੰਹ ਨੂੰ ਰੁਮਾਲ ਨਾਲ ਢੱਕ ਕੇ ਰੱਖਣ, ਨੱਕ ਅਤੇ ਮੂੰਹ ਨੂੰ ਛੂਹਣ ਤੋਂ ਪਹਿਲਾਂ ਅਤੇ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋ ਲੈਣ, ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਗੁਰੇਜ ਕਰਨ ,ਖੁੱਲੇ ਵਿੱਚ ਨਾ ਥੁਕਿਆ ਜਾਵੇ, ਫਲੂ ਵਰਗੇ ਲੱਛਣਾਂ ਤੋਂ ਪੀੜਤ ਵਿਅਕਤੀ ਤੋਂ ਉਚਿੱਤ ਦੂਰੀ ਬਣਾ ਕੇ ਰੱਖੀ ਜਾਵੇ। ਇਸ ਮੌਕੇ ਉਨ੍ਹਾਂ ਸਵਾਇਨ ਫਲੂ ਨਾਲ ਸੰਬੰਧਤ ਜਾਗਰੂਕਤਾ ਪੈਂਫ਼ਲਿਟ ਵੀ ਵੰਡੇ। ਇਸ ਮੌਕੇ ਵੀਰ ਸਿੰਘ ਮ ਪ ਹ ਵ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here