ਸਹੋਦਿਆ ਅੰਤਰ ਸਕੂਲ ਸ਼ਬਦ ਗਾਇਨ ਮੁਕਾਬਲੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਵਿਖੇ ਆਯੋਜਿਤ

0
172

ਸਹੋਦਿਆ ਅੰਤਰ ਸਕੂਲ ਸ਼ਬਦ ਗਾਇਨ ਮੁਕਾਬਲੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਵਿਖੇ ਆਯੋਜਿਤ

ਬੰਗਾ 13 ਨਵੰਬਰ ()

ਅੱਜ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਵੱਲੋਂ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਹੋਦਿਆ ਅੰਤਰ ਸਕੂਲ ਸ਼ਬਦ ਗਾਇਨ ਮੁਕਾਬਲੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਏ ਗਏ ਜਿਸ ਵਿੱਚ 13 ਸਕੂਲਾਂ ਦੀਆਂ ਟੀਮਾਂ ਵੱਲੋਂ ਭਾਗ ਲਿਆ ਗਿਆ ਮੁਕਾਬਲੇ ਦੌਰਾਨ ਵਿਦਿਆਰਥੀਆਂ ਵੱਲੋਂ ਬਹੁਤ ਹੀ ਮਿੱਠੀ ਅਤੇ ਰਸ-ਭਿੰਨੀ ਆਵਾਜ਼ ਵਿੱਚ ਸ਼ਬਦ ਗਾਇਨ ਕੀਤੇ ਗਏ ਸ਼ਬਦ ਗਾਇਨ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਸ਼ੋਰਿਆ ਇੰਟਰਨੈਸ਼ਨਲ ਪਬਲਿਕ ਸਕੂਲ ਰੁੜਕੀ ਕਲਾਂ ਦੀ ਟੀਮ ਨੇ ਪ੍ਰਾਪਤ ਕੀਤਾਦੂਸਰਾ ਸਥਾਨ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਕਰੀਹਾ ਦੀ ਟੀਮ  ਅਤੇ ਤੀਸਰਾ ਸਥਾਨ ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਿੰਗੜਾਂ ਦੀ ਟੀਮ ਤੀਜੇ ਸਥਾਨ ਨੇ ਪ੍ਰਾਪਤ ਕੀਤਾ  ਇਸ ਮੌਕੇ ਜੇਤੂ ਟੀਮਾਂ ਦਾ ਸਨਮਾਨ ਕਰਨ ਦੀ ਰਸਮ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਅਤੇ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਨਿਭਾਈ  ਡਾ. ਢਾਹਾਂ ਨੇ ਸਹੋਦਿਆ ਅੰਤਰ ਸਕੂਲ ਸ਼ਬਦ ਗਾਇਨ ਮੁਕਾਬਲੇ ਵਿਚ ਸ਼ਾਮਿਲ ਟੀਮਾਂ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਇਸ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ ਗਈਆਂ   ਅੰਤ ਵਿੱਚ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀਆਂ ਵਿਦਿਆਰਥਣਾਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ  ਇਸ ਸ਼ਬਦ ਗਾਇਨ ਮੁਕਾਬਲੇ ਵਿੱਚ ਭਾਈ ਪਰਮਜੀਤ ਸਿੰਘ ਖਾਲਸਾ ਲਧਾਣਾ ਝਿੱਕਾਭਾਈ ਗੁਰਮੀਤ ਸਿੰਘ ਅਤੇ ਭਾਈ ਹਰਪ੍ਰੀਤ ਸਿੰਘ ਖੋਥੜਾਂ ਨੇ ਜੱਜਾਂ ਦੀ ਅਹਿਮ ਭੂਮਿਕਾ ਅਦਾ ਕੀਤੀ  ਸਟੇਜ ਸੰਚਾਲਨਾ ਦੀ ਜ਼ਿੰਮੇਵਾਰੀ  ਮੈਡਮ ਸੰਦੀਪ ਕੁਮਾਰੀ ਨੇ ਬਾਖੂਬੀ ਨਿਭਾਈ   ਇਹ ਮੌਕੇ ਅਮਰਜੀਤ ਸਿੰਘ ਕਲੇਰਾਂ ਸਕੱਤਰ ਟਰੱਸਟ , ਜਗਜੀਤ ਸਿੰਘ ਸੋਢੀ ਮੀਤ ਸਕੱਤਰਪ੍ਰੋ. ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆਪ੍ਰਿੰਸੀਪਲ ਮੈਡਮ ਵਿਨੀਤਾ ਚੋਟਭਾਈ ਜੋਗਾ ਸਿੰਘਸ. ਸੁਖਵਿੰਦਰ ਸਿੰਘ,  ਮੈਡਮ ਪਰਮਜੀਤ ਕੌਰਮੈਡਮ ਜਸਵੀਰ ਕੌਰ,  ਮੈਡਮ ਸੰਦੀਪ ਕੁਮਾਰੀ , ਮੈਡਮ ਹਰਪ੍ਰੀਤ ਕੌਰ , ਮੈਡਮ ਗੁਰਪ੍ਰੀਤ ਕੌਰ , ਮੈਡਮ ਪ੍ਰਭਦੀਪ ਕੌਰ ਨੇ ਸ਼ਬਦ ਗਾਇਨ ਮੁਕਾਬਲੇ ਨੂੰ ਕਾਮਯਾਬ ਕਰਨ ਲਈ ਵਿਸ਼ੇਸ਼ ਸੇਵਾਵਾਂ ਨਿਭਾਈਆਂ 

LEAVE A REPLY

Please enter your comment!
Please enter your name here