ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਰਾਣੀਵਲਾਹ ਦਾ ਦਸਵੀਂ ਸ਼੍ਰੇਣੀ ਦਾ ਨਤੀਜਾ ਰਿਹਾ ਸੌ ਪ੍ਰਤੀਸ਼ਤ

0
21
ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਰਾਣੀਵਲਾਹ ਦਾ ਦਸਵੀਂ ਸ਼੍ਰੇਣੀ ਦਾ ਨਤੀਜਾ ਰਿਹਾ ਸੌ ਪ੍ਰਤੀਸ਼ਤ
ਖੁਸ਼ਦੀਪ ਕੌਰ 93% ਨੰਬਰ ਲੈਕੇ ਸਕੂਲ ਵਿੱਚੋਂ ਰਹੀ ਪਹਿਲੇ ਸਥਾਨ ‘ਤੇ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,21 ਅਪ੍ਰੈਲ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦੱਸਵੀਂ ਸ਼੍ਰੇਣੀ ਦੇ ਨਤੀਜਿਆਂ ਵਿੱਚ ਇਲਾਕੇ ਦੀ ਨਾਮਵਰ ਵਿਦਿਆਕ ਸੰਸਥਾ ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਰਾਣੀਵਲਾਹ ਦਾ ਦਸਵੀਂ ਸ਼੍ਰੇਣੀ ਦਾ ਨਤੀਜਾ ਪਿਛਲੇ ਸਾਲਾਂ ਦੇ ਰਿਕਾਰਡ ਨੂੰ ਬਰਕਰਾਰ ਰੱਖਦਿਆਂ ਇਸ ਸਾਲ ਵੀ 100 ਪ੍ਰਤੀਸ਼ਤ ਰਿਹਾ। ਐਲਾਨੇ ਗਏ ਨਤੀਜੇ ਵਿੱਚ ਖੁਸ਼ਦੀਪ ਕੌਰ 93% ਨੰਬਰ ਲੈ ਸਕੂਲ ਵਿੱਚੋਂ ਪਹਿਲੇ ਸਥਾਨ ‘ਤੇ ਰਹੀ ਜਦਕਿ ਰਮਨਦੀਪ ਕੌਰ ਦੂਜੇ ਸਥਾਨ ਅਤੇ ਹਰਪ੍ਰੀਤ ਕੌਰ ਅਤੇ ਸਿਮਰਨਦੀਪ ਕੌਰ ਤੀਜੇ ਸਥਾਨ ‘ਤੇ ਰਹੇ। ਬਾਕੀ ਵਿਦਿਆਰਥੀ ਵੀ 85% ਤੋਂ ਵੱਧ ਨੰਬਰਾਂ ਨਾਲ ਪਾਸ ਹੋਏ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ.ਗੁਲਵਿੰਦਰ ਸਿੰਘ ਸੰਧੂ,ਐਜੂਕੇਸ਼ਨਲ ਡਾਇਰੈਕਟਰ ਮੈਡਮ ਨਵਦੀਪ ਕੌਰ ਸੰਧੂ ਅਤੇ ਪ੍ਰਿੰਸੀਪਲ ਸ.ਨਿਰਭੈ ਸਿੰਘ ਸੰਧੂ ਨੇ ਵਿਦਿਆਰਥੀਆਂ,ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਮਿਹਨਤ ਅਤੇ ਲਗਨ ਨਾਲ ਹੋਰ ਵੀ ਵੱਡੀਆਂ ਪ੍ਰਾਪਤੀਆਂ ਦਰਜ ਕਰਨ ਲਈ ਪੇ੍ਰਿਤ ਕੀਤਾ।ਉਨ੍ਹਾਂ ਕਿਹਾ ਕਿ ਸੁਨਹਿਰੇ ਭਵਿੱਖ ਦੀ ਸਿਰਜਣਾ ਲਈ ਅਣਥੱਕ ਯਤਨਾਂ ਤੇ ਦ੍ਰਿੜ ਇਰਾਦੇ ਦੀ ਜ਼ਰੂਰਤ ਹੁੰਦੀ ਹੈ ਅਤੇ ਵਿਦਿਅਕ ਖੇਤਰ ਦੀਆਂ ਇਹ ਸ਼ਾਨਦਾਰ ਮੱਲਾਂ ਚੰਗੇਰੇ ਭਵਿੱਖ ਦੇ ਨਿਰਮਾਣ ਵਿੱਚ ਸਹਾਇਕ ਸਾਬਤ ਹੋਣਗੀਆਂ।ਉਨ੍ਹਾਂ ਕਿਹਾ ਕਿ ਹੁਨਰ ਅਨੁਸਾਰ ਸਮਝਦਾਰੀ ਨਾਲ ਕੀਤੀ ਗਈ ਚੋਣ ਬੁਲੰਦੀਆਂ ਛੂਹਣ ਦੇ ਸਮਰੱਥ ਬਣਾਉਂਦੀ ਹੈ ਅਤੇ ਹਰ ਵਿਦਿਆਰਥੀ ਨੂੰ ਆਪਣੇ ਜੀਵਨ ਉਦੇਸ਼ ਦੀ ਚੋਣ ਕਰਕੇ ਮਿਹਨਤ ਨਾਲ ਉਸ ਉਦੇਸ਼ ਦੀ ਪ੍ਰਾਪਤੀ ਲਈ ਜੁਟ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਘੱਟ ਖਰਚੇ ਵਿੱਚ ਸਾਡੇ ਪੇਂਡੂ ਏਰੀਏ ਦੇ ਸਧਾਰਨ ਪਰਿਵਾਰਾਂ ਦੇ ਬੱਚਿਆਂ ਨੇ ਮਹਿੰਗੇ ਸ਼ਹਿਰੀ ਸਕੂਲਾਂ ਦੇ ਬੱਚਿਆਂ ਤੋਂ ਵੀ ਚੰਗੇ ਨਤੀਜੇ ਲਿਆ ਕੇ ਜਿਥੇ ਮਾਪਿਆਂ ਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਉਥੇ ਇਕ ਨਵੀਂ ਮਿਸਾਲ ਕਾਇਮ ਕੀਤੀ ਹੈ।ਇਹ ਸਾਰੀ ਕਾਮਯਾਬੀ ਦਾ ਸਿਹਰਾ ਉਨ੍ਹਾਂ ਮਾਪਿਆਂ ਦੇ ਸਹਿਯੋਗ,ਬੱਚਿਆਂ ਅਤੇ ਅਧਿਆਪਕਾ ਦੀ ਮਿਹਨਤ ਨੂੰ ਦਿੱਤਾ ਜਿਨ੍ਹਾਂ ਦੀ ਬਦੌਲਤ ਵਿਦਿਆਰਥੀਆਂ ਨੇ ਚੰਗੇ ਨਤੀਜੇ ਲਿਆ ਸਕੂਲ ਦਾ ਮਾਣ ਵਧਾਇਆ ਹੈ।
ਇਸ ਖੁਸ਼ੀ ਦੇ ਮੌਕੇ ਕਨੂੰਨੀ ਸਲਾਹਕਾਰ ਐਡਵੋਕੇਟ ਸਰਤਾਜ਼ ਸਿੰਘ ਸੰਧੂ,ਮੈਡੀਕਲ ਸਲਾਹਕਾਰ ਡਾਕਟਰ ਹਰਕੀਰਤ ਕੌਰ ਸੰਧੂ ਅਤੇ ਸੀਬੀਐਸਈ ਵਿੰਗ ਪ੍ਰਿੰ.ਸੁਮਨ ਡਡਵਾਲ ਨੇ ਵਧਾਈ ਦੇਂਦਿਆਂ ਕਿਹਾ ਕਿ ਮਾਪਿਆਂ ਨੂੰ ਸਮੁੱਚੀ ਮੈਨੇਜਮੈਂਟ ‘ਤੇ ਮਾਣ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਦੇ ਬੱਚੇ ਉਸ ਸੰਸਥਾ ਦੇ ਵਿਦਿਆਰਥੀ ਹਨ ਜੋ ਬੱਚਿਆਂ ਦੇ ਬਿਹਤਰ ਨਤੀਜਿਆਂ ਲਈ ਪੂਰੀ ਮਿਹਨਤ ਨਾਲ ਹਮੇਸ਼ਾ ਤੱਤਪਰ ਰਹਿੰਦੇ ਹਨ। ਜਿਸ ਦਾ ਅੰਦਾਜ਼ਾ ਅੱਜ ਬੱਚਿਆਂ ਵਲੋਂ ਲਿਆਂਦੇ ਨਤੀਜੇ ਤੋਂ ਲਗਾਇਆ ਜਾ ਸਕਦਾ ਹੈ।
ਫੋਟੋ ਕੈਪਸ਼ਨ: ਸ਼ਾਹ ਹਰਬੰਸ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਰਾਣੀਵਲਾਹ ਦੇ ਵਿਦਿਆਰਥੀ ਜ਼ੋ ਦਸਵੀਂ ਸ਼੍ਰੇਣੀ ਵਿੱਚ ਚੰਗੇ ਅੰਕ ਲੈਕੇ ਪਾਸ ਹੋਏ ਹਨ,ਨਾਲ ਖੜ੍ਹੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੁਲਵਿੰਦਰ ਸਿੰਘ ਸੰਧੂ, ਪ੍ਰਿੰਸੀਪਲ ਨਿਰਭੈ ਸਿੰਘ ਸੰਧੂ, ਸੀਬੀਐਸਈ ਵਿੰਗ ਪ੍ਰਿੰਸੀਪਲ ਸੁਮਨ ਡਡਵਾਲ ਤੇ ਹੋਰ ਸਟਾਫ ਮੈਂਬਰ।(ਫੋਟੋ:ਨਈਅਰ ਪੱਤਰਕਾਰ,ਚੋਹਲਾ ਸਾਹਿਬ)

LEAVE A REPLY

Please enter your comment!
Please enter your name here