ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਗੋਲੀਆਂ ਮਾਰ ਕੇ ਕਤਲ, ਇੱਕ ਸ਼ੂਟਰ ਗ੍ਰਿਫ਼ਤਾਰ

0
255

ਅੰਮ੍ਰਿਤਸਰ ‘ਚ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਸ਼ੁੱਕਰਵਾਰ ਦੁਪਹਿਰ ਉਸ ਸਮੇਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦੋਂ ਉਹ ਦੇਵਤਾ ਦੀਆਂ ਮੂਰਤੀਆਂ ਦੇ ਵਿਰੋਧ ‘ਚ ਗੋਪਾਲ ਮੰਦਰ ਦੇ ਬਾਹਰ ਧਰਨੇ ‘ਤੇ ਬੈਠੇ ਸਨ। ਦੱਸਿਆ ਜਾ ਰਿਹਾ ਹੈ ਕਿ ਭੀੜ ‘ਚੋਂ ਕਿਸੇ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਉਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿਸ ਨਾਲ ਇਲਾਕੇ ‘ਚ ਹੜਕੰਪ ਮੱਚ ਗਿਆ।

ਪੁਲਿਸ ਨੇ ਨਾਕਾਬੰਦੀ ਕਰਦੇ ਹੋਏ ਹਮਲਾਵਰਾਂ ਨੂੰ ਫੜਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਪੁਲਿਸ ਸੂਤਰਾਂ ਅਨੁਸਾਰ ਸੁਧੀਰ ਸੂਰੀ ਗੈਂਗਸਟਰ ਦੇ ਨਿਸ਼ਾਨੇ ’ਤੇ ਸੀ ਅਤੇ ਉਸ ਦੇ ਕਤਲ ਦੀ ਸਾਜਿਸ਼ ਰਚੀ ਜਾ ਰਹੀ ਸੀ। ਕੁਝ ਦਿਨ ਪਹਿਲਾਂ ਗ੍ਰਿਫਤਾਰ ਕੀਤੇ ਗਏ ਗੈਂਗਸਟਰ ਨੇ ਪੁੱਛਗਿੱਛ ‘ਚ ਖੁਲਾਸਾ ਕੀਤਾ ਸੀ ਕਿ ਉਸ ਨੇ ਸੁਧੀਰ ਸੂਰੀ ‘ਤੇ ਹਮਲਾ ਕਰਨਾ ਸੀ ਅਤੇ ਉਸ ਨੇ ਇਸ ਦੀ ਰੇਕੀ ਵੀ ਕੀਤੀ ਸੀ।

ਜਿ਼ਕਰਯੋਗ ਹੈ ਕਿ ਸੂਰੀ ਇਸ ਸਾਲ ਜੁਲਾਈ ਵਿੱਚ ਇੱਕ ਵਿਸ਼ੇਸ਼ ਭਾਈਚਾਰੇ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਅਤੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਸੁਰਖੀਆਂ ਵਿੱਚ ਸੀ। ਉਸ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਪੋਸਟ ਕੀਤੀ ਸੀ, ਜਿਸ ਵਿਚ ਉਸ ਨੂੰ ਆਪਣੇ ਕੁਝ ਸਾਥੀਆਂ ਨਾਲ ਭਾਈਚਾਰੇ ਵਿਰੁੱਧ ਇਤਰਾਜ਼ਯੋਗ ਸ਼ਬਦ ਬੋਲਦੇ ਸੁਣਿਆ ਜਾ ਸਕਦਾ ਹੈ।

ਅੰਮ੍ਰਿਤਸਰ ਦੇ ਕਮਿਸ਼ਨਰ ਆਫ ਪੁਲਿਸ ਅਰੁਣ ਪਾਲ ਸਿੰਘ ਨੇ ਦੱਸਿਆ ਕਿ ਸਾਨੂੰ ਅੱਜ ਦੁਪਹਿਰ 3:30 ਵਜੇ ਦੇ ਕਰੀਬ ਸੂਚਨਾ ਮਿਲੀ। ਸੁਧੀਰ ਸੂਰੀ ਗੋਲੀ ਮਾਰ ਦਿੱਤੀ ਗਈ ਹੈ ਅਤੇ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਹਥਿਆਰ ਬਰਾਮਦ ਕਰ ਲਏ ਹਨ। ਅਗਲੇਰੀ ਜਾਂਚ ਜਾਰੀ ਹੈ…ਸ਼ੁਰੂਆਤੀ ਜਾਣਕਾਰੀ ਅਨੁਸਾਰ ਕਈ ਗੋਲੀਆਂ ਚਲਾਈਆਂ ਗਈਆਂ ਸਨ।

LEAVE A REPLY

Please enter your comment!
Please enter your name here