ਸ਼੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਭਾਰਤ ਫੌਜ ਦੇ ਵੈਟਰਨਰਸ ਦਾ ਆਊਟਰੀਚ ਪ੍ਰੋਗਰਾਮ ਆਯੋਜਿਤ।

0
6
ਸ਼੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਭਾਰਤ ਫੌਜ ਦੇ ਵੈਟਰਨਰਸ ਦਾ ਆਊਟਰੀਚ ਪ੍ਰੋਗਰਾਮ ਆਯੋਜਿਤ।
 ਸ੍ਰੀ ਗੁਰੂ ਤੇਗ  ਬਹਾਦਰ ਕਾਲਜ ਸਠਿਆਲਾ ਵਿਖੇ ਉਪਕੁਲਪਤੀ ਪ੍ਰੋ (ਡਾ.)ਕਰਮਜੀਤ ਸਿੰਘ ਅਤੇ ਡੀਨ ਕਾਲਜਜ ਪ੍ਰੋ.(ਡਾ.) ਸਰੋਜ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ  16 ਗਾਰਡਸ ਦੇ ਸਹਿਯੋਗ ਨਾਲ 55(1) ਮੈਕ ਬ੍ਰਿਗੇਡ, ਭਾਰਤੀ ਫੌਜ ਦੇ ਸਹਿਯੋਗ ਨਾਲ ਭਾਰਤੀ ਫੌਜ ਦੇ ਵੈਟਰਨਜ਼ / ਵੀਰ ਨਾਰੀ ਆਉਟਰੀਚ ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਆਰਮੀ ਵੱਲੋਂ ਆਯੋਜਿਤ ਕੀਤਾ ਗਿਆ, ਜਿਸਦਾ ਮੁੱਖ ਉਦੇਸ਼ ਫੌਜ ਦੇ ਸਾਬਕਾ ਸੈਨਿਕਾਂ ਅਤੇ ਵੀਰ ਨਾਰੀਆਂ ਦੀਆਂ ਭਲਾਈ ਸੰਬੰਧੀ ਸਮੱਸਿਆਵਾਂ ਨੂੰ ਸਿੱਧੇ ਤੌਰ ’ਤੇ ਸੰਬੰਧਤ ਅਧਿਕਾਰੀਆਂ ਨਾਲ ਗੱਲਬਾਤ ਰਾਹੀਂ ਹੱਲ ਕਰਨਾ ਸੀ।
ਇਹ ਆਉਟਰੀਚ ਪ੍ਰੋਗਰਾਮ ਕਮਾਂਡਿੰਗ ਆਫ਼ਿਸਰ ਮੇਜਰ ਕੰਵਰਦੀਪ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।  ਪ੍ਰੋਗਰਾਮ ਦੇ ਸੰਚਾਲਨ ਵਿੱਚ ਕੈਪਟਨ ਅਰੀਹੰਤ ਪਾਂਡੇ,  ਲੈਫਟਨੈਂਟ ਆਰ.ਧੰਨਾ ਪਾਲ , ਹਵਲਦਾਰ ਸੰਤੋਸ਼ ਕੁਮਾਰ ਪਾਂਡੇ ਨੇ ਵੀ ਵਿਸ਼ੇਸ਼ ਭੂਮਿਕਾ ਨਿਭਾਈ।
ਪ੍ਰੋਗਰਾਮ ਦੌਰਾਨ ਸਾਬਕਾ ਫੌਜੀ ਜਵਾਨਾਂ ਅਤੇ ਵੀਰ ਨਾਰੀਆਂ ਦੀਆਂ ਸਮੱਸਿਆਵਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਨਿਵਾਰਣ ਲਈ ਯਤਨ ਕੀਤੇ ਗਏ। ਇਸ ਮੌਕੇ ਸੇਹਤ ਸਹੂਲਤਾਂ,ਦਸਤਾਵੇਜ਼ੀ ਕਾਰਜ,ਸ਼ਿਕਾਇਤ ਨਿਵਾਰਣ ਅਤੇ ਵੱਖ-ਵੱਖ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ। ਫੌਜੀ ਅਧਿਕਾਰੀਆਂ ਵੱਲੋਂ ਲਾਭਪਾਤਰੀਆਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਨੂੰ ਸਮੇਂ-ਸਿਰ ਮਾਰਗਦਰਸ਼ਨ ਅਤੇ ਸਹਾਇਤਾ ਦਿੱਤੀ ਗਈ।
ਵੀਰ ਗਾਥਾ ਦੇ ਅੰਤਰਗਤ ਕਰਵਾਏ ਰੂਬਰੂ ਪ੍ਰੋਗਰਾਮ ਵਿੱਚ ਗੈਲੰਟਰੀ ਅਵਾਰਡ ਦੀ ਸੈਨਾ ਮੈਡਲ ਨਾਲ ਸਨਮਾਨਿਤ ਕੈਪਟਨ ਬਲਕਾਰ ਸਿੰਘ ਵੱਲੋਂ ਵੀ ਸ਼ਿਰਕਤ ਕੀਤੀ ਗਈ ਅਤੇ ਉਹਨਾਂ ਵੱਲੋਂ ਕਾਲਜ ਦੇ ਵਿਦਿਆਰਥੀਆਂ ਨੂੰ ਆਪਣੇ ਜ਼ਿੰਦਗੀ ਦੇ ਅਹਿਮ ਪਹਿਲੂਆਂ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਫੌਜ ਵਿੱਚ ਭਰਤੀ ਹੋਣ ਦੇ ਢੰਗ ਤਰੀਕੇ ਦੱਸਦਿਆਂ ਆਪਣੇ ਜੀਵਨ ਦੀਆਂ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ ਅਤੇ ਅਨੁਸ਼ਾਸਨ ਦੀ ਮਹੱਤਤਾ ਦਾ ਜ਼ਿਕਰ ਕੀਤਾ ਗਿਆ l
ਇਸ ਮੌਕੇ ਕਾਲਜ ਇੰਚਾਰਜ ਡਾ.(ਲੈਫ)ਹਰਸਿਮਰਨ ਕੌਰ ਨੇ ਭਾਰਤੀ ਫੌਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਫੌਜ ਅਤੇ ਸਮਾਜ ਵਿਚਕਾਰ ਮਜ਼ਬੂਤ ਸਬੰਧ ਬਣਾਉਂਦੇ ਹਨ ਅਤੇ ਸਾਬਕਾ ਸੈਨਿਕਾਂ ਤੇ ਵੀਰ ਨਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਂਦੇ ਹਨ।
 ਇਸ ਪ੍ਰੋਗਰਾਮ ਤਹਿਤ ਗਲੰਟਰੀ ਅਵਾਰਡੀ ਸੇਨਾ ਮੈਡਲ ਪ੍ਰਾਪਤ ਕੈਪਟਨ ਸ.ਬਲਕਾਰ ਸਿੰਘ ਨੂੰ 16 ਗਾਰਡਜ਼ ਅਤੇ ਕਾਲਜ ਵੱਲੋਂ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ੍l
ਇਸ ਆਉਟਰੀਚ ਪ੍ਰੋਗਰਾਮ ਵਿੱਚ ਸਾਬਕਾ ਸੈਨਿਕਾਂ, ਵੀਰ ਨਾਰੀਆਂ , ਕਾਲਜ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ।

LEAVE A REPLY

Please enter your comment!
Please enter your name here