ਸ਼੍ਰੀ ਗੁਰੂ ਤੇਗ ਬਹਾਦਰ ਕਾਲਜ, ਸਠਿਆਲਾ ਵਿਖੇ ਉੱਘੇ ਸਮਾਜ ਸੇਵੀ ਸੁੱਖੀ ਬਾਠ ਵਿਦਿਆਰਥੀਆਂ ਨਾਲ ਰੂਬਰੂ

0
8
ਸ਼੍ਰੀ ਗੁਰੂ ਤੇਗ ਬਹਾਦਰ ਕਾਲਜ, ਸਠਿਆਲਾ ਵਿਖੇ ਉੱਘੇ ਸਮਾਜ ਸੇਵੀ ਸੁੱਖੀ ਬਾਠ ਵਿਦਿਆਰਥੀਆਂ ਨਾਲ ਰੂਬਰੂ
ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਉਪ ਕੁਲਪਤੀ ਪ੍ਰੋ.(ਡਾ.) ਕਰਮਜੀਤ ਸਿੰਘ ਅਤੇ ਡੀਨ ਵਿਕਾਸ ਕੌਂਸਲ ਪ੍ਰੋ.(ਡਾ.) ਸਰੋਜ ਅਰੋੜਾ ਦੀ ਰਹਿਨੁਮਾਈ ਹੇਠ, ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਦੀ ਅਗਵਾਈ ਵਿੱਚ ਚੱਲ ਰਹੇ ਸ਼੍ਰੀ ਗੁਰੂ ਤੇਗ ਬਹਾਦਰ ਕਾਲਜ, ਸਠਿਆਲਾ ਵਿਖੇ ਉੱਘੇ ਸਮਾਜ ਸੇਵੀ ਅਤੇ ਪੰਜਾਬ ਭਵਨ ਦੀ ਸੰਸਥਾਪਕ ਸੁਖੀ ਬਾਠ ਵੱਲੋਂ ਵਿਦਿਆਰਥੀਆਂ ਨਾਲ ਰੂਬਰੂ ਹੋ ਕੇ ਆਪਣੇ ਵਿਚਾਰ ਸਾਂਝੇ ਕੀਤੇ ਗਏ।
ਇਸ ਮੌਕੇ ਸੁੱਖੀ ਬਾਠ ਜੀ ਨੇ “ਪਰਵਾਸ ਵਿੱਚ ਪੰਜਾਬ, ਪੰਜਾਬੀ ਅਤੇ ਪੰਜਾਬੀਅਤ” ਵਿਸ਼ੇ ਉੱਤੇ ਵਿਦਿਆਰਥੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਆਪਣੀ ਮਾਂ-ਬੋਲੀ, ਸੱਭਿਆਚਾਰ ਅਤੇ ਵਿਰਸੇ ਨੂੰ ਸੰਭਾਲਦੇ ਹੋਏ ਪੰਜਾਬੀਅਤ ਦੀ ਮਹਿਕ ਨੂੰ ਸੰਸਾਰ ਭਰ ਵਿੱਚ ਫੈਲਾ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ, ਪੰਜਾਬੀ ਭਾਸ਼ਾ ਨੂੰ ਮਾਣ ਨਾਲ ਅਪਣਾਉਣ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ “ਅਜਿਹੀਆਂ ਮਾਣਮੱਤੀਆਂ ਸ਼ਖਸੀਅਤਾਂ ਨਾਲ ਰੂਬਰੂ ਹੋਣਾ ਵਿਦਿਆਰਥੀਆਂ ਲਈ ਬਹੁਤ ਹੀ ਕੀਮਤੀ ਅਤੇ ਪ੍ਰੇਰਣਾਦਾਇਕ ਅਨੁਭਵ ਹੁੰਦਾ ਹੈ। ਇਹ ਮੁਲਾਕਾਤਾਂ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਵਿਅਕਤੀਤੱਵ ਨਿਰਮਾਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਸਠਿਆਲਾ ਕਾਲਜ ਦਾ ਯਤਨ ਰਹਿੰਦਾ ਹੈ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਆਪਣੀ ਭਾਸ਼ਾ, ਸੱਭਿਆਚਾਰ ਅਤੇ ਵਿਰਸੇ ਨਾਲ ਜੋੜਿਆ ਜਾਵੇ ਤਾਂ ਜੋ ਉਹ ਭਵਿੱਖ ਵਿੱਚ ਜ਼ਿੰਮੇਵਾਰ ਅਤੇ ਸੰਵੇਦਨਸ਼ੀਲ ਨਾਗਰਿਕ ਬਣ ਸਕਣ।”
ਪ੍ਰੋਗਰਾਮ ਦਾ ਮੰਚ ਸੰਚਾਲਨ ਰਾਜਨੀਤੀ ਵਿਭਾਗ ਤੋਂ ਮਨਦੀਪ ਸਿੰਘ ਵੱਲੋਂ ਬਾਖੂਬੀ ਨਿਭਾਇਆ ਗਿਆ।ਇਸ ਮੌਕੇ ਬੀਏ ਤੋਂ ਅਰਸ਼ਦੀਪ ਸਿੰਘ ਅਤੇ ਸੁਖਮਨ ਵੱਲੋਂ ਲੋਕ ਗੀਤ ਪੇਸ਼ ਕੀਤੇ ਗਏ। ਇਸ ਮੌਕੇ ਸਟਾਫ਼ ਮੈਂਬਰਾਂ ਵਿੱਚ ਹੀਰਾ ਲਾਲ, ਕਰਮਬੀਰ ਸਿੰਘ, ਮਨੂ ਬਾਲਾ, ਰੋਹਿਤ ਗੁਪਤਾ, ਮੁਨੀਸ਼ਾ ਅਤੇ ਗਗਨ ਸ਼ਰਮਾ ਸਮੇਤ ਵਿਦਿਆਰਥੀ ਹਾਜ਼ਰ ਸਨ।

LEAVE A REPLY

Please enter your comment!
Please enter your name here