ਸਾਬਕਾ ਰਾਜਦੂਤ ਅਤੇ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨੇ ਹੋਲਾ ਮਹੱਲਾ ਵਾਲੇ ਦਿਨ ਗੁਰਦੁਆਰਾ ਬੋਹੜੀ ਸਾਹਿਬ ਕੋਟ ਖ਼ਾਲਸਾ ਵਿਖੇ ਮੱਥਾ ਟੇਕਿਆ।

0
30

ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਦਾਰ ਤਰਨਜੀਤ ਸਿੰਘ ਸੰਧੂ ਨੂੰ ਗੁਰੂ ਘਰ ਕੇ ਬਖਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ।

ਅੰਮ੍ਰਿਤਸਰ 26 ਮਾਰਚ

ਸਾਬਕਾ ਰਾਜਦੂਤ ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤਰਨਜੀਤ ਸਿੰਘ ਸੰਧੂ ਨੇ ਹੋਲੇ ਮਹੱਲੇ ਦੇ ਦਿਹਾੜੇ ਤੇ ਗੁਰੂ ਅਰਜਨ ਦੇਵ ਜੀ ਅਤੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਬੋਹੜੀ ਸਾਹਿਬ ,ਕੋਟ ਖ਼ਾਲਸਾ, ਵਿਖੇ ਮੱਥਾ ਟੇਕਿਆ ਅਤੇ ਧਾਰਮਿਕ ਦੀਵਾਨ ਵਿਚ ਹਾਜ਼ਰੀ ਲਵਾਈ। ਜਿੱਥੇ ਉਹਨਾਂ ਢਾਡੀ ਜਥੇ ਤੋਂ ਗੁਰ ਇਤਿਹਾਸ ਦੀਆਂ ਵਾਰਾਂ ਸਰਵਣ ਕੀਤੀਆਂ। ਇਸ ਮੌਕੇ ਸਰਦਾਰ ਤਰਨਜੀਤ ਸਿੰਘ ਸੰਧੂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਵਿੰਦਰ ਸਿੰਘ ਛਿੰਦਾ, ਜਨਰਲ ਸਕੱਤਰ ਕੁਲਵੰਤ ਸਿੰਘ ਸਰਕਾਰੀਆ, ਪਰਮਿੰਦਰ ਸੰਧੂ, ਦਵਿੰਦਰ ਸਿੰਘ ਸੰਧੂ, ਮੇਜਰ ਸਿੰਘ ਸਰਕਾਰੀਆ ਵੱਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਦਾਰ ਭੁਪਿੰਦਰ ਸਿੰਘ ਰੰਧਾਵਾ ਅਤੇ ਸਟੇਜ ਸੈਕਟਰੀ ਪਰਮਿੰਦਰ ਸਿੰਘ ਸੰਧੂ ਨੇ ਕਿਹਾ ਕੇ ਸਰਦਾਰ ਤਰਨਜੀਤ ਸਿੰਘ ਸੰਧੂ ਉਹ ਪਰਿਵਾਰ ਨਾਲ ਸਬੰਧ ਹਨ ਜਿਨ੍ਹਾਂ ਦੇ ਦਾਦਾ ਸਰਦਾਰ ਤੇਜਾ ਸਿੰਘ ਸਮੁੰਦਰੀ ਨੇ ਗੁਰਦੁਆਰਾ ਸੁਧਾਰ ਲਹਿਰ ਦੀ ਅਗਵਾਈ ਕਰਦਿਆਂ ਲਾਹੌਰ ਜੇਲ੍ਹ ਵਿਖੇ ਸ਼ਹਾਦਤ ਦਿੱਤੀ। ਉਹਨਾਂ ਕਹਾ ਕਿ ਸਰਦਾਰ ਸੰਧੂ ਦੇ ਪਿਤਾ ਸਰਦਾਰ ਬਿਸ਼ਨ ਸਿੰਘ ਸਮੁੰਦਰੀ ਇਸੇ ਖੇਤਰ ਚ ਸਥਾਪਿਤ ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਰਹੇ ਤੇ ਫਿਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪ੍ਰਥਮ ਵਾਈਸ ਚਾਂਸਲਰ ਬਣ ਕੇ ਸਿੱਖਿਆ ਦੇ ਖੇਤਰ ਰਹੀ ਸਿੱਖ ਕੌਮ ਦੀ ਸੇਵਾ ਕੀਤੀ। ਉਹਨਾਂ ਕਹਾ ਕੇ ਸਰਦਾਰ ਤਰਨਜੀਤ ਸਿੰਘ ਸੰਧੂ ਨੇ 36 ਸਾਲ ਦੀ ਭਾਰਤੀ ਵਿਦੇਸ਼ ਸੇਵਾ ਦੌਰਾਨ ਅਮਰੀਕਾ ਵਰਗੇ ਦੇਸ਼ ਵਿਚ ਸਿੱਖੀ ਦੀ ਦਸਤਾਰ ਦੀ ਸ਼ਾਨ ਨੂੰ ਬੁਲੰਦ ਕਰਨ ਦਾ ਮਾਣ ਹਾਸਲ ਕੀਤਾ। ਹੁਣ ਉਹ ਅੰਮ੍ਰਿਤਸਰ ਦੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਸੇਵਾ  ਨੂੰ ਸਮਰਪਿਤ ਹਨ। ਗੁਰੂ ਨਗਰੀ ਦਾ ਵਿਕਾਸ ਹੀ ਉਹਨਾਂ ਦਾ ਪ੍ਰਮੁੱਖ ਮਨੋਰਥ ਹੈ।

LEAVE A REPLY

Please enter your comment!
Please enter your name here