ਸਿਵਲ ਸਰਜਨ ਨੇ ਸਬ ਡਵੀਜ਼ਨਲ ਹਸਪਤਾਲ ਧੂਰੀ ਦਾ ਕੀਤਾ ਅਚਨਚੇਤ ਦੌਰਾ 

0
25
ਸਿਵਲ ਸਰਜਨ ਨੇ ਸਬ ਡਵੀਜ਼ਨਲ ਹਸਪਤਾਲ ਧੂਰੀ ਦਾ ਕੀਤਾ ਅਚਨਚੇਤ ਦੌਰਾ
ਵੱਧ ਜ਼ੋਖਮ ਵਾਲੀਆਂ ਗਰਭਵਤੀ ਔਰਤਾਂ ਦਾ ਰੱਖਿਆ ਜਾਵੇ ਵਿਸ਼ੇਸ਼ ਧਿਆਨ: ਡਾ. ਕਿਰਪਾਲ ਸਿੰਘ
ਦਲਜੀਤ ਕੌਰ
ਸੰਗਰੂਰ, 26 ਅਪ੍ਰੈਲ, 2024:
ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਸਬ-ਡਵੀਜ਼ਨ ਹਸਪਤਾਲ ਧੂਰੀ ਦਾ ਅਚਨਚੇਤ ਦੌਰਾ ਕੀਤਾ। ਇਸ  ਦੌਰੇ ਦੌਰਾਨ ਸਿਵਲ ਸਰਜਨ ਡਾ.ਕਿਰਪਾਲ ਸਿੰਘ ਨੇ ਮਰੀਜਾਂ ਅਤੇ ਆਮ ਲੋਕਾਂ ਨਾਲ ਗੱਲਬਾਤ ਕੀਤੀ। ਆਮ ਲੋਕਾਂ ,ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਵਿਸ਼ਵ ਟੀਕਾਕਰਨ ਹਫਤੇ ਤਹਿਤ ਕੋਈ ਵੀ ਗਰਭਵਤੀ ਔਰਤ ਅਤੇ ਬੱਚਾ ਟੀਕਾਕਰਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ, ਜਿਆਦਾ ਜ਼ੋਖਮ ਵਾਲੀਆਂ ਮਾਂਵਾਂ ਦੀਆਂ ਅਗਾਊਂ ਸੂਚੀਆਂ ਤਿਆਰ ਕੀਤੀਆਂ ਜਾਣ ਤੇ ਇਹਨਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਸੰਸਥਾਗਤ ਜਣੇਪਾ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ।
ਡਾ: ਕਿਰਪਾਲ ਸਿੰਘ ਨੇ ਸਮੂਹ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪੋ ਆਪਣੀ ਡਿਊਟੀ ਮਿਹਨਤ , ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਉਣ ਅਤੇ ਸਿਹਤ ਕੇਂਦਰਾਂ ਵਿੱਚ ਆਏ ਮਰੀਜ਼ਾਂ ਨਾਲ ਆਪਣਾ ਵਿਵਹਾਰ ਚੰਗਾ ਰੱਖਣ ਤੇ ਸਰਕਾਰ ਵੱਲੋਂ ਆਮ ਲੋਕਾਂ ਲਈ ਉਪਲਬਧ ਸਾਰੀਆਂ ਸਿਹਤ ਸਹੂਲਤਾਂ ਉਹਨਾਂ ਨੂੰ ਪ੍ਰਦਾਨ ਅਤੇ ਸਿਹਤ ਵਿਭਾਗ ਵਲੋਂ ਸ਼ੁਰੂ ਕੀਤੀਆਂ ਸਿਹਤ ਸਕੀਮਾਂ ਅਤੇ ਗਰਮੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਲੂ ਤੋਂ ਬਚਾਅ, ਮਲੇਰੀਆ, ਡੇਂਗੂ ਬਾਰੇ ਜਾਗਰੂਕ ਕਰਨਾ ਯਕੀਨੀ ਬਣਾਉਣ। ਉਹਨਾ ਮੈਡੀਕਲ, ਪੈਰਾ ਮੈਡੀਕਲ ਸਟਾਫ ਨੂੰ ਡਰੈਸ ਕੋਡ ਮੈਨਟੇਨ ਕਰਨ, ਹਸਪਤਾਲ ਦੀ ਸਫਾਈ, ਆਲ਼ੇ ਦੁਆਲੇ ਦੀ ਸਫਾਈ, ਬਾਇਓ ਮੈਡੀਕਲ ਵੇਸਟ ਦੀ ਸੰਭਾਲ  ਗਾਈਡਲਾਈਨਜ ਅਨੁਸਾਰ ਕਰਨ ਅਤੇ ਆਰ. ਸੀ. ਐਚ. ਪੋਰਟਲ ਦਾ ਕੰਮ 100 ਫੀਸਦੀ ਪੂਰਾ ਕਰਨ, ਦਵਾਈਆਂ ਹਸਪਤਾਲ ਵਿੱਚੋ ਹੀ ਦੇਣ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ। ਦੌਰੇ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਡਾ. ਮੁਹੰਮਦ ਅਖ਼ਤਰ ਅਤੇ ਸਮੂਹ ਸਟਾਫ ਹਾਜ਼ਰ ਸੀ।

LEAVE A REPLY

Please enter your comment!
Please enter your name here