ਮਾਨਸਾ, 12 ਜੂਨ 2025:
ਵਿਭਾਗ ਵੱਲੋਂ ਚਲਾਏ ਜਾ ਰਹੇ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਮੀਟਿੰਗ ਕੀਤੀ ।
ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਵਿਖੇ ਦਵਾਈਆਂ, ਲੈਬ ਟੈਸਟ, ਐਕਸਰੇ, ਈ.ਸੀ.ਜੀ.ਅਤੇ ਮਰੀਜ਼ਾਂ ਲਈ ਪੀਣ ਵਾਲੇ ਪਾਣੀ, ਬਿਜਲੀ, ਪੱਖੇ, ਕੁਲਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਹਸਪਤਾਲ ਦੇ ਅੰਦਰ ਕੋਈ ਵੀ ਮਸ਼ੀਨ ਜਾਂ ਕੋਈ ਹੋਰ ਜ਼ਰੂਰੀ ਇਲੈਕਟਰੋਨਿਕ ਚੀਜ਼ ਖਰਾਬ ਹੁੰਦੀ ਹੈ ਤਾਂ ਉਸ ਨੂੰ ਤੁਰੰਤ ਠੀਕ ਕਰਵਾਉਣ ਦੀ ਹਦਾਇਤ ਕੀਤੀ।
ਸਿਵਲ ਸਰਜਨ ਨੇ ਕਿਹਾ ਕਿ ਜੇਕਰ ਕੋਈ ਵੀ ਜ਼ਰੂਰੀ ਉਪਰਕਰਨ ਠੀਕ ਹੋਣ ਦੇ ਯੋਗ ਨਹੀਂ ਤਾਂ ਉਹ ਹਰ ਹਸਪਤਾਲ ਵਿਖੇ ਬਣਾਈ ਗਈ ਕਮੇਟੀ ਵਿੱਚ ਵਿਚਾਰ ਚਰਚਾ ਕਰਕੇ ਉਸ ਨੂੰ ਨਵਾਂ ਖਰੀਦਣ ਸਬੰਧੀ ਲੋੜੀਂਦੀ ਪ੍ਰਕਿਰਿਆ ਅਮਲ ਵਿਚ ਲਿਆਂਦੀ ਜਾਵੇ ਅਤੇ ਉਚ ਅਧਿਕਾਰੀਆਂ ਦੇ ਤੁਰੰਤ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਸਿਹਤ ਸੰਸਥਾਵਾਂ ਵਿਖੇ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਵਾਰਸਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਦੌਰਾਨ ਸਿਵਲ ਸਰਜਨ ਨੇ ਜਨਨੀ ਸੁਰੱਖਿਆ ਯੋਜਨਾ, ਜਨਨੀ ਸਿਸ਼ੂ ਸੁਰੱਖਿਆ ਕਾਰਿਕਰਮ, ਮੁੱਖ ਮੰਤਰੀ ਪੰਜਾਬ ਕੈਸਰ ਰਾਹਤ ਕੋਸ਼, ਨੈਸ਼ਨਲ ਵੈਕਟਰ ਬੋਰਨ ਕੰਟਰੋਲ ਪ੍ਰੋਗਰਾਮ, ਨੈਸ਼ਨਲ ਤਪਦਿਕ ਲੈਮੀਨੇਸ਼ਨ ਪ੍ਰੋਗਰਾਮ, ਪ੍ਰਧਾਨ ਮੰਤਰੀ ਮਾਤਰੀਤਵ ਸੁਰੱਖਿਅਤ ਅਭਿਆਨ, ਪੰਜਾਬ ਨਸ਼ਾ ਮੁਕਤ ਅਭਿਆਨ, ਨੈਸ਼ਨਲ ਬਲਾਇਂਡਨੈਸ ਕੰਟਰੋਲ ਪ੍ਰੋਗਰਾਮ, ਆਯੂਸ਼ਮਾਨ ਭਾਰਤ ਆਦਿ ਬਾਰੇ ਵਿਸਥਾਰ ਸਹਿਤ ਸਮੀਖਿਆ ਕੀਤੀ। ਇਸ ਦੇ ਨਾਲ ਹੀ ਗਰਮੀ ਅਤੇ ਬਰਸਾਤੀ ਮੌਸਮ ਨੂੰ ਮੁੱਖ ਰੱਖਦੇ ਹੋਏ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਡੇਂਗੂ, ਮਲੇਰੀਆ ਅਤੇ ਕੋਰੋਨਾ ’ਤੇ ਵੀ ਵਿਸ਼ੇਸ਼ ਚਰਚਾ ਕੀਤੀ।
ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਪਣੀ ਅਤੇ ਆਪਣੇ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ ਵਿਖੇ ਬਰਸਾਤੀ ਮੌਸਮ ਨੂੰ ਮੁੱਖ ਰੱਖਦੇ ਹੋਏ ਸਮੇਂ ਸਮੇਂ ’ਤੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕਿਹਾ ਅਤੇ ਨਾਲ ਹੀ ਹਦਾਇਤ ਕੀਤੀ ਕਿ ਕੋਈ ਵੀ ਗਰਭਵਤੀ ਮਾਂ ਤੇ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਸਿਹਤ ਪ੍ਰੋਗਰਾਮਾਂ ਲੋਕਾਂ ਤੱਕ ਪਹੁੰਚਾਏ ਜਾਣ। ਉਨ੍ਹਾਂ ਆਪੋ ਆਪਣੀ ਸਿਹਤ ਸੰਸਥਾ ਦੀ ਸਫ਼ਾਈ ਵੱਲ ਖ਼ਾਸ ਧਿਆਨ ਦੇਣ, ਜੱਚਾ ਬੱਚਾ ਦੀ ਸਿਹਤ ਸੰਭਾਲ ਲਈ ਸੰਸਥਾਗਤ ਜਣੇਪਿਆਂ ਵਿਚ ਵਾਧਾ ਕਰਨ, ਹਾਈ ਰਿਸਕ ਗਰਭਵਤੀ ਔਰਤਾਂ ਦੀ ਫੌਲੋਅੱਪ ਐਮ.ਡੀ. ਮੈਡੀਸਨ ਅਤੇ ਔਰਤ ਰੋਗਾਂ ਦੇ ਮਾਹਿਰ ਡਾਕਟਰ ਤੋਂ ਸਮੇਂ ਸਿਰ ਕਰਨਾ ਯਕੀਨੀ ਬਣਾਉਣ ਦੇ ਨਾਲ ਹੀ ਹਾਈ ਰਿਸਕ ਮਾਂ ਨੂੰ ਏ.ਐਨ.ਐਮ. ਐਲ.ਐਚ.ਵੀ.ਅਤੇ ਗਇਨਾਕੋਲੋਜਿਸਟ ਦੁਆਰਾ ਫੋਨ ਕਰਕੇ ਸਮੇਂ ਸਮੇਂ ’ਤੇ ਉਸ ਨੂੰ ਉਸ ਦੀ ਸਿਹਤ ਪ੍ਰਤੀ ਜਾਇਜ਼ਾ ਲੈਣਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਸੰਪੂਰਨ ਟੀਕਾਕਰਨ ਕਰਨਾ, ਬਾਇਓ ਮੈਡੀਕਲ ਵੇਸਟੇਜ ਦਾ ਸਹੀ ਪ੍ਰਬੰਧ ਕਰਨਾ, ਯੂ.ਡੀ.ਆਈ. ਕਾਰਡ ਬਣਾਏ ਜਾਣ ਅਤੇ ਕੋਟਪਾ ਐਕਟ ਦੀ ਉਲੰਘਣ ਕਰਨ ਵਾਲਿਆਂ ਨੂੰ ਜ਼ੁਰਮਾਨਾ/ਚਲਾਨ ਕਰਨ ਕੀਤੇ ਸਕਣ, ਹਰ ਯੋਗ ਵਿਅਕਤੀ ਦਾ ਆਯੂਸ਼ਮਾਨ ਕਾਰਡ ਅਤੇ ਆਭਾ ਆਈ.ਡੀ. ਬਣਾਉਣੀ ਯਕੀਨੀ ਬਣਾਈ ਜਾਵੇ। ਸਿਵਲ ਸਰਜਨ ਨੇ ਕਿਹਾ ਕਿ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਸਟਾਫ਼ ਨਾਲ ਰੈਗੂਲਰ ਮੀਟਿੰਗਾਂ ਕਰਨ, ਸਿਹਤ ਕੇਂਦਰਾਂ ਵਿਚ ਸਟਾਫ ਦੀ ਹਾਜ਼ਰੀ ਯਕੀਨੀ ਅਤੇ ਸਿਹਤ ਸੰਸਥਾਵਾਂ ਦਾ ਸਮੇਂ ਸਮੇਂ ’ਤੇ ਨਿਰੀਖਣ ਕਰਨ।
ਇਸ ਮੌਕੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਡਾ. ਮਅਯੰਕ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਬਲਜੀਤ ਕੌਰ ਸੀਨੀਅਰ ਮੈਡੀਕਲ ਅਫ਼ਸਰ, ਡਾ. ਨਿਸ਼ੀ ਸੂਦ, ਡਾ. ਮਨਜੀਤ ਕੌਰ ਐੱਸ ਐਮ ਓ, ਡਾ. ਵਿਜੈ ਐੱਸ ਐਮ ਓ ਝਨੀਰ, ਡਾ. ਛਵੀ ਬਜਾਜ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਵਿਜੈ ਕੁਮਾਰ ਜੈਨ, ਪ੍ਰਤਾਪ ਸਿੰਘ, ਤਿਰਲੋਚਨ ਸਿੰਘ ਸੁਪਰਡੰਟ, ਸੁਖਵਿੰਦਰ ਸਿੰਘ ਜ਼ਿਲ੍ਹਾ ਫਾਰਮੇਸੀ ਅਫ਼ਸਰ, ਰਾਕੇਸ਼ ਕੁਮਾਰ ਫਾਰਮੇਸੀ ਅਫ਼ਸਰ, ਸੰਤੋਸ਼ ਭਾਰਤੀ ਜ਼ਿਲ੍ਹਾ ਐਪਿਡਿਮੈਲੋਜਿਸਟ, ਕੇਵਲ ਸਿੰਘ ਬਲਾਕ ਐਜੂਕੇਟਰ, ਜਸਪ੍ਰੀਤ ਕੌਰ ਸਟੇਨੋ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ ।