*ਸਿਵਲ ਸਰਜਨ ਵੱਲੋਂ ਬਰਸਾਤੀ ਮੌਸਮ ‘ਚ ਬਿਮਾਰੀਆਂ ਤੋਂ ਬਚਾਅ ਲਈ ਪ੍ਰਬੰਧਾਂ ਦੀ ਸਮੀਖਿਆ*

0
94

*ਸਿਵਲ ਸਰਜਨ ਵੱਲੋਂ ਬਰਸਾਤੀ ਮੌਸਮ ‘ਚ ਬਿਮਾਰੀਆਂ ਤੋਂ ਬਚਾਅ ਲਈ ਪ੍ਰਬੰਧਾਂ ਦੀ ਸਮੀਖਿਆ*

*ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ*

 

ਮਾਨਸਾ , 08 ਜੁਲਾਈ 2025 :

ਬਰਸਾਤੀ ਮੌਸਮ ਦੌਰਾਨ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕਰਨ ਹਿਤ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਸਮੂਹ ਪ੍ਰੋਗਰਾਮ ਅਰਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।

ਉਨ੍ਹਾਂ ਦੱਸਿਆ ਕਿ ਜਿਸ ਤਰ੍ਹਾਂ “ਹਰ ਸ਼ੁਕਰਵਾਰ ਡੇਂਗੂ ਤੇ ਵਾਰ “ਮੁਹਿੰਮ ਅਧੀਨ ਲੋਕਾਂ ਨੂੰ ਘਰ ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾਇਸੇ ਤਰ੍ਹਾਂ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕਿ ਦਸਤ(ਡਾਇਰੀਆ),ਹੈਜਾ,ਟਾਈਫਾਇਡਪੀਲੀਆ,ਆਦਿ ਤੋਂ ਬਚਣ ਲਈ ਪਾਣੀ ਦੇ ਸੈਂਪਲ ਲਏ ਜਾ ਰਹੇ ਹਨ

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਮੌਸਮ ਵਿੱਚ ਪਾਣੀ ਨੂੰ ਉਬਾਲ ਕੇ ਜਾਂ ਫਿਲਟਰ ਕਰਕੇ ਹੀ ਪੀਤਾ ਜਾਵੇ ਤਾਂ ਜੋ ਕਿਸੇ ਤਰ੍ਹਾਂ ਦੀ ਪੇਟ ਦੀ ਇਨਫੈਕਸ਼ਨ ਨਾ ਹੋ ਸਕੇਫਲ ਤੇ ਸਬਜ਼ੀਆਂ ਪਾਣੀ ਨਾਲ ਚੰਗੀ ਤਰ੍ਹਾਂ ਸਾਫ ਕਰਕੇ ਵਰਤਣੀਆਂ ਚਾਹੀਦੀਆਂ ਹਨ, ਜ਼ਿਆਦਾ ਦੇਰ ਦੇ ਕੱਟੇ ਹੋਏਗਲੇ ਹੋਏ ਫਲ ਅਤੇ ਸਬਜ਼ੀਆਂ ਦੀ ਵਰਤੋਂ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

 

ਜੇਕਰ ਕਿਸੇ ਨੂੰ ਦਸਤ ਉਲਟੀਆਂ ਲੱਗਦੀਆਂ ਹਨ ਤਾਂ ਤੁਰੰਤ ਨੇੜੇ ਦੇ ਹਸਪਤਾਲ ਵਿੱਚ ਜਾ ਕੇ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ ਅਤੇ ਖਾਸ ਤੌਰ ਤੇ ਓ.ਆਰ.ਐਸ. ਦੇ ਘੋਲ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ 01 ਜੁਲਾਈ ਤੋਂ 31 ਜੁਲਾਈ ਤੱਕ ਦਸਤ ਰੋਕੋ ਮੁਹਿੰਮ ਚਲਾਈ ਜਾ ਰਹੀ ਹੈਜਿਸ ਸਬੰਧੀ ਜ਼ਿਲ੍ਹਾ ਪੱਧਰ ਅਤੇ ਸਬ ਵੀਜ਼ਨ ਪੱਧਰ ਤੇ ਹਸਪਤਾਲਾਂ ਵਿੱਚ ਕਾਰਨਰ ਸਥਾਪਤ ਕੀਤੇ ਗਏ ਹਨ ਇਸ ਤੋਂ ਇਲਾਵਾ ਆਸ਼ਾ ਵਰਕਰ ਘਰ ਘਰ ਜਾ ਕੇ ਓ.ਆਰ.ਐਸ.ਦੇ ਪੈਕਟਾਂ ਦੀ ਵੰਡ ਅਤੇ ਓ.ਆਰ.ਐੱਸ. ਦੇ ਘੋਲ ਨੂੰ ਬਣਾਉਣ ਦਾ ਤਰੀਕਾ ਦੱਸਣ ਤੋਂ ਇਲਾਵਾ ਜਿੰਕ ਦੀਆਂ ਗੋਲੀਆਂ ਵੰਡੀਆਂ ਜਾ ਰਹੀਆਂ ਹਨ

 ਜਿੰਨ੍ਹਾਂ ਘਰਾਂ ਵਿੱਚ ਛੋਟੇ ਬੱਚੇਗਰਭਵਤੀ ਮਾਵਾਂਦੁੱਧ ਚੁਘਾਉਂਦੀਆਂ ਮਾਵਾਂ ਅਤੇ ਬਜ਼ੁਰਗ ਹਨ ਉਨ੍ਹਾਂ ਨੂੰ ਗਰਮੀ ਦੇ ਮੌਸਮ ਵਿੱਚ ਘਰ ਤੋਂ ਬਾਹਰ ਦੀਆਂ ਬਣੀਆਂ ਚੀਜ਼ਾਂ ਨਾ ਵਰਤਣ ਅਤੇ ਬਿਨਾਂ ਕਿਸੇ ਰੂਰੀ ਕੰਮ ਤੋਂ ਘਰ ਤੋਂ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਗਈ।  ਫਾਸਟ ਫੂਡ ਤੋਂ ਪਰਹੇਜ਼,ਆਲੇ ਦੁਆਲੇ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਬਾਰੇ ਕਿਹਾ ਗਿਆ ਤਾਂ ਜੋ ਮੱਖੀਮੱਛਰ ਪੈਦਾ ਨਾ ਹੋ ਸਕੇ

ਡੇਂਗੂ ਮਲੇਰੀਆ ਤੋਂ ਬਚਾਅ ਲਈ ਆਲੇ ਦੁਆਲੇ ਪਾਣੀ ਨਹੀਂ  ਖੜ੍ਹੇ ਹੋਣ ਦੇਣਾ ਚਾਹੀਦਾ, ਜੇਕਰ ਕਿਤੇ ਪਾਣੀ ਖੜ੍ਹਾ ਹੁੰਦਾ ਹੈ ਤਾਂ ਉੱਥੇ ਕਾਲੇ ਤੇਲ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆ ਅਤੇ ਕਰਮਚਾਰੀਆਂ ਨੂੰ ਸੁਚੇਤ ਹੋਣ ਲਈ ਕਿਹਾ ਅਤੇ ਸਿਹਤ ਪ੍ਰਤੀ ਮਿਆਰੀ ਵਿਧੀ ਨੂੰ ਅਪਨਾਉਣ ਅਤੇ ਲਾਗੂ ਕਰਵਾਉਣ ਦੀ ਹਦਾਇਤ ਕੀਤੀ।

ਇਸ ਮੌਕੇ ਡਾ. ਬਲਜੀਤ ਕੌਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਮਾਨਸਾਡਾ. ਰਵਿੰਦਰ ਸਿੰਗਲਾ ਸਹਾਇਕ ਸਿਵਲ ਸਰਜਨ ਮਾਨਸਾਡਾ. ਕੰਵਲਪ੍ਰੀਤ ਕੌਰ ਬਰਾੜ ਜ਼ਿਲ੍ਹਾ ਪਰਿਵਾਰ ਭਲਾਈ ਅਫਸਰਵਿਜੈ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰਅਵਤਾਰ ਸਿੰਘ ਜਿਲਾ ਪ੍ਰੋਗਰਾਮ ਮੈਨੇਜਰ,ਦਰਸਨ ਸਿੰਘ ਉਪ ਸਮੂਹ ਸਿੱਖਿਆ ਤੇ ਸੂਚਨਾ ਅਫਸਰ,ਸ੍ਰੀ ਸੰਤੋਸ਼ ਭਾਰਤੀ ਐਪੀਡੀਮੋਲੋਜਸਟ,ਸਿਖਾ ਸਿੰਗਲਾ ਅਕਾਉਂਟ ਅਫਸਰਪ੍ਰਤਾਪ ਸਿੰਘ ਅਤੇ ਸੀਨੀਅਰ ਸਹਾਇਕਜਸਪ੍ਰੀਤ ਕੌਰਕਰਮਵੀਰ ਕੌਰਸੁੱਖਵਿੰਦਰ ਸਿੰਘ ਜ਼ਿਲ੍ਹਾ ਫਾਰਮੇਸੀ ਅਫ਼ਸਰ,ਸੰਜੀਵ ਸ਼ਰਮਾ,ਗੁਰਿੰਦਰ ਜੀਤ ਸ਼ਰਮਾਕ੍ਰਿਸ਼ਨ ਕੁਮਾਰ ਮੌਜੂਦ ਸਨ।

LEAVE A REPLY

Please enter your comment!
Please enter your name here