ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਮੋਦੀ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਨੂੰ ਤੋਹਫ਼ਿਆਂ ਦੇ ਨਿਲਾਮੀ ਦੀ ਸੂਚੀ ਵਿੱਚੋਂ ਬਾਹਰ ਕੱਢਵਾਉਣ-ਗਰਚਾ

0
153

ਪਟਿਆਲਾ, 28 ਅਕਤੂਬਰ-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਉਪ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਉਸ ਮਾਡਲ ਨੂੰ ਜੋ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਸਮੇਂ ਦੌਰਾਨ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਸਨਮਾਨ ਚਿੰਨ੍ਹ ਵਜੋ ਬਖਸਿਸ਼ ਕੀਤਾ ਸੀ ਦੀ ਸਰਕਾਰੀ ਬੋਲੀ ਲਗਾਉਣ ਦਾ ਫੈਸਲਾ ਵਾਪਿਸ ਲਿਆ ਜਾਵੇ ਤੇ ਬੋਲੀ ਵਾਲੀ ਸੂਚੀ ਵਿੱਚੋਂ ਇਸ ਨੂੰ ਬਾਹਰ ਕੱਢਿਆ ਜਾਵੇ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਸ੍ਰੀ ਨਰਿੰਦਰ ਮੋਦੀ ਨੂੰ ਮਿਲੇ ਤੋਹਫ਼ਿਆਂ ਨੂੰ ਨਿਲਾਮ ਕਰਨ ਵਾਲੀਆਂ ਵਸਤਾਂ ਦੀ ਸੂਚੀ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਨੂੰ ਸ਼ਾਮਲ ਕੀਤੇ ਜਾਣ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਭਾਰੀ ਢੇਸ ਲੱਗੀ ਹੈ। ਪ੍ਰਧਾਨ ਮੰਤਰੀ ਸਾਹਿਬ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਸ਼ਰਧਾ ਭਾਵ ਨਾਲ ਦਿੱਤੇ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਦੇ ਸਤਿਕਾਰ ਨੂੰ ਧਿਆਨ ਵਿੱਚ ਰੱਖ ਕੇ ਇਸ ਨੂੰ ਤੁਰੰਤ ਨਿਲਾਮੀ ਵਾਲੀ ਸੂਚੀ ਵਿੱਚੋ ਹਟਵਾਉਣਾ ਚਾਹੀਦਾ ਹੈ। ਅਕਾਲੀ ਦਲ ਦੇ ਆਗੂ ਗਰਚਾ ਨੇ ਕਿਹਾ ਕਿ ਜੇਕਰ ਸਰਕਾਰ ਆਪਣੇ ਆਪ ਨੂੰ ਇਸ ਪਾਵਨ ਅਤੇ ਅਣਮੁੱਲੀ ਬਖਸਿਸ ਨੂੰ ਸੰਭਾਲਣ ਤੋਂ ਅਸਮਰੱਥ ਮਹਿਸੂਸ ਕਰਦੀ ਹੈ ਤਾਂ ਸਾਡੀ ਬੇਨਤੀ ਹੈ ਕਿ ਇਸ ਪਵਿੱਤਰ ਚਿੰਨ੍ਹ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਾਪਿਸ ਸੌਂਪਣ ਦੀ ਕਿਰਪਾਲਤਾ ਕੀਤੀ ਜਾਵੇ।

LEAVE A REPLY

Please enter your comment!
Please enter your name here