ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਹਾਈ ਅਲਰਟ ‘ਤੇ, ਸੁਰੱਖਿਆ ਵਿੱਚ ਕੀਤਾ ਵਾਧਾ

0
16

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਹਾਈ ਅਲਰਟ ‘ਤੇ, ਸੁਰੱਖਿਆ ਵਿੱਚ ਕੀਤਾ ਵਾਧਾ

ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਕੀਤੇ ਫਲੈਗ ਮਾਰਚ; ਰੇਵਲੇ ਸਟੇਸ਼ਨਾਂ, ਬੱਸ ਅੱਡਿਆਂ, ਮਾਲਾਂ ਆਦਿ ਵਿੱਚ ਚਲਾਈ ਤਲਾਸ਼ੀ ਮੁਹਿੰਮ

ਪੰਜਾਬ ਪੁਲਿਸ ਨੇ ਸੂਬੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਯੁੱਧ ਨਸ਼ਿਆਂ ਵਿਰੁੱਧ ਦੇ 165ਵੇਂ ਦਿਨ 2.4 ਕਿਲੋਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰ ਗ੍ਰਿਫਤਾਰ

‘ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 61 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ, 13 ਅਗਸਤ 2025:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ
ਦੇ ਹੁਕਮਾਂ ਅਨੁਸਾਰ ਅਗਾਮੀ
ਸੁਤੰਤਰਤਾ ਦਿਵਸ ਦੇ
ਸ਼ਾਂਤੀਪੂਰਨ ਜਸ਼ਨਾਂ ਨੂੰ
ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ
ਵੱਲੋਂ ਸੂਬੇ ਭਰ ਵਿੱਚ ਸੁਰੱਖਿਆ
ਵਧਾ ਦਿੱਤੀ ਗਈ ਹੈ ਅਤੇ ਸਾਰੀਆਂ
ਫੀਲਡ ਯੂਨਿਟਾਂ ਨੂੰ ਹਾਈ ਅਲਰਟ
‘ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ
ਹਨ।

ਡਾਇਰੈਕਟਰ ਜਨਰਲ ਆਫ ਪੁਲਿਸ
(ਡੀਜੀਪੀ) ਪੰਜਾਬ ਗੌਰਵ ਯਾਦਵ ਦੇ
ਨਿਰਦੇਸ਼ਾਂ ਅਨੁਸਾਰ, ਪੁਲਿਸ
ਟੀਮਾਂ ਨੇ ਸੂਬੇ ਦੇ ਸਾਰੇ 28
ਪੁਲਿਸ ਜ਼ਿਲ੍ਹਿਆਂ ਦੇ ਸਾਰੇ
ਸੰਵੇਦਨਸ਼ੀਲ ਖੇਤਰਾਂ ਵਿੱਚ
ਇੱਕੋ ਸਮੇਂ ਫਲੈਗ ਮਾਰਚ ਵੀ ਕੀਤਾ
ਹੈ, ਜਿਸ ਉਪਰੰਤ ਸਾਰੇ
ਸੰਵੇਦਨਸ਼ੀਲ ਸਥਾਨਾਂ ‘ਤੇ
ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ
ਚਲਾਈ ਗਈ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ
ਵਿਵਸਥਾ ਅਰਪਿਤ ਸ਼ੁਕਲਾ ਨੇ
ਦੱਸਿਆ ਕਿ ਸੀਪੀਜ਼/ਐਸਐਸਪੀਜ਼ ਦੀ
ਅਗਵਾਈ ਵਿੱਚ ਪੁਲਿਸ ਟੀਮਾਂ ਨੇ
ਆਪਣੇ-ਆਪਣੇ ਜ਼ਿਲ੍ਹਿਆਂ ਦੇ
ਸੰਵੇਦਨਸ਼ੀਲ ਖੇਤਰਾਂ ਵਿੱਚ
ਫਲੈਗ ਮਾਰਚ ਕੀਤੇ। ਉਨ੍ਹਾਂ
ਕਿਹਾ ਕਿ ਇਸ ਅਭਿਆਸ ਦਾ ਉਦੇਸ਼ ਆਮ
ਲੋਕਾਂ ਵਿੱਚ ਵਿਸ਼ਵਾਸ ਵਧਾਉਣਾ
ਅਤੇ ਕਿਸੇ ਵੀ ਅਣਸੁਖਾਵੀਂ
ਸਥਿਤੀ ਨਾਲ ਨਜਿੱਠਣ ਲਈ ਪੁਲਿਸ
ਕਰਮਚਾਰੀਆਂ ਨੂੰ ਤਿਆਰ ਕਰਨਾ
ਸੀ।

ਸਪੈਸ਼ਲ ਡੀਜੀਪੀ ਨੇ ਅੱਗੇ
ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ
ਐਸਪੀ ਰੈਂਕ ਦੇ ਅਧਿਕਾਰੀ ਦੀ
ਨਿਗਰਾਨੀ ਹੇਠ ਸੂਬੇ ਭਰ ਦੇ ਸਾਰੇ
ਭੀੜ-ਭੜੱਕੇ ਵਾਲੇ ਸਥਾਨਾਂ ਸਮੇਤ
ਰੇਲਵੇ ਸਟੇਸ਼ਨਾਂ, ਬੱਸ
ਸਟੈਂਡਾਂ, ਬਾਜ਼ਾਰਾਂ, ਸ਼ਾਪਿੰਗ
ਮਾਲਾਂ, ਜਨਤਕ ਪਾਰਕਾਂ ਆਦਿ ‘ਤੇ
ਇੱਕ ਵਿਸ਼ੇਸ਼ ਘੇਰਾਬੰਦੀ ਅਤੇ
ਤਲਾਸ਼ੀ ਮੁਹਿੰਮ (ਸੀਏਐਸਓ) ਚਲਾਉਣ
ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
ਉਨ੍ਹਾਂ ਅੱਗੇ ਕਿਹਾ, “ਅਸੀਂ ਸਾਰੇ
ਪੁਲਿਸ ਕਰਮਚਾਰੀਆਂ ਨੂੰ ਸਖ਼ਤ
ਹਦਾਇਤ ਕੀਤੀ ਕਿ ਉਹ ਇਸ ਕਾਰਵਾਈ
ਦੌਰਾਨ ਹਰੇਕ ਵਿਅਕਤੀ ਦੀ
ਤਲਾਸ਼ੀ ਲੈਂਦੇ ਹੋਏ ਉਨ੍ਹਾਂ
ਨਾਲ ਮਿੱਤਰਤਾ ਅਤੇ ਨਿਮਰਤਾ ਨਾਲ
ਪੇਸ਼ ਆਉਣ।”

ਉਨ੍ਹਾਂ ਦੱਸਿਆ ਕਿ ਇਸ ਤਲਾਸ਼ੀ
ਮੁਹਿੰਮ ਨੂੰ ਨੇਪਰੇ ਚਾੜ੍ਹਨ ਲਈ
1500 ਤੋਂ ਵੱਧ ਪੁਲਿਸ ਮੁਲਾਜ਼ਮਾਂ
ਵਾਲੀਆਂ ਲਗਭਗ 250 ਪੁਲਿਸ ਟੀਮਾਂ
ਤਾਇਨਾਤ ਕੀਤੀਆਂ ਗਈਆਂ ਸਨ,
ਜਿਹਨਾਂ ਨੇ ਸ਼ੱਕੀ ਵਿਅਕਤੀਆਂ ਦੀ
ਤਲਾਸ਼ੀ ਲਈ ਅਤੇ ਇਸ ਦੌਰਾਨ ਆਮ
ਲੋਕਾਂ ਲਈ ਘੱਟੋ-ਘੱਟ ਅਸੁਵਿਧਾ
ਨੂੰ ਯਕੀਨੀ ਬਣਾਇਆ ਗਿਆ।

ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ
ਨਸ਼ਿਆਂ ਵਿਰੁੱਧ ਆਪਣੀ
ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ
ਨੂੰ 165ਵੇਂ ਦਿਨ ਵੀ ਜਾਰੀ
ਰੱਖਦਿਆਂ 374 ਥਾਵਾਂ ‘ਤੇ
ਛਾਪੇਮਾਰੀ ਕੀਤੀ ਹੈ, ਜਿਸ ਨਾਲ
ਰਾਜ ਭਰ ਵਿੱਚ 53 ਐਫਆਈਆਰਜ਼ ਦਰਜ
ਕਰਕੇ 73 ਨਸ਼ਾ ਤਸਕਰਾਂ ਨੂੰ
ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ
ਨਾਲ, 165 ਦਿਨਾਂ ਦੇ ਅੰਦਰ
ਗ੍ਰਿਫ਼ਤਾਰ ਕੀਤੇ ਗਏ ਕੁੱਲ
ਨਸ਼ਾ ਤਸਕਰਾਂ ਦੀ ਗਿਣਤੀ 25,719 ਹੋ
ਗਈ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ
ਇਸ ਛਾਪੇਮਾਰੀ ਦੌਰਾਨ
ਗ੍ਰਿਫ਼ਤਾਰ ਕੀਤੇ ਗਏ ਨਸ਼ਾ
ਤਸਕਰਾਂ ਦੇ ਕਬਜ਼ੇ ਵਿੱਚੋਂ 2.4
ਕਿਲੋਗ੍ਰਾਮ ਹੈਰੋਇਨ ਅਤੇ 42,800
ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ
ਗਈ ਹੈ।

ਉਨ੍ਹਾਂ ਦੱਸਿਆ ਕਿ 73 ਗਜ਼ਟਿਡ
ਅਧਿਕਾਰੀਆਂ ਦੀ ਨਿਗਰਾਨੀ ਹੇਠ 1100
ਤੋਂ ਵੱਧ ਪੁਲਿਸ ਮੁਲਾਜ਼ਮਾਂ
ਵਾਲੀਆਂ 120 ਤੋਂ ਵੱਧ ਪੁਲਿਸ
ਟੀਮਾਂ ਨੇ ਰਾਜ ਭਰ ਵਿੱਚ
ਛਾਪੇਮਾਰੀ ਕੀਤੀ ਅਤੇ ਦਿਨ ਭਰ
ਚੱਲੇ ਇਸ ਆਪ੍ਰੇਸ਼ਨ ਦੌਰਾਨ 406
ਸ਼ੱਕੀ ਵਿਅਕਤੀਆਂ ਦੀ ਜਾਂਚ
ਕੀਤੀ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ
ਸੂਬਾ ਸਰਕਾਰ ਵੱਲੋਂ ਸੂਬੇ
ਵਿੱਚੋਂ ਨਸ਼ਿਆਂ ਦੇ ਖਾਤਮੇ ਲਈ
ਤਿੰਨ-ਪੱਖੀ ਰਣਨੀਤੀ –
ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ
ਪ੍ਰੀਵੈਨਸ਼ਨ (ਈਡੀਪੀ) – ਲਾਗੂ
ਕੀਤੀ ਗਈ ਹੈ ਅਤੇ ਪੰਜਾਬ ਪੁਲਿਸ
ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ
ਅੱਜ 61 ਵਿਅਕਤੀਆਂ ਨੂੰ ਨਸ਼ਾ
ਛੁਡਾਊ ਅਤੇ ਮੁੜ ਵਸੇਬਾ ਇਲਾਜ
ਕਰਵਾਉਣ ਲਈ ਰਾਜ਼ੀ ਕੀਤਾ ਹੈ।
———

LEAVE A REPLY

Please enter your comment!
Please enter your name here