ਸੁੰਦਰ ਲਿਖਾਈ ਮੁਕਾਬਲੇ ਦੇ ਜੇਤੂਆਂ ਦਾ ਸਨਮਾਨ
ਦਲਜੀਤ ਕੌਰ
ਲਹਿਰਾਗਾਗਾ, 7 ਜੁਲਾਈ, 2024:
ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ, ਲਹਿਰਾਗਾਗਾ ਵਿਖੇ ਪੰਜਵੀਂ ਤੋਂ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਦਾ ਅੰਗਰੇਜ਼ੀ ਭਾਸ਼ਾ ਦਾ ਸੁੰਦਰ ਲਿਖਾਈ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦਾ ਨਿਰੀਖਣ ਮੈਡਮ ਅਮਨ ਢੀਂਡਸਾ ਨੇ ਕੀਤਾ। ਹਰੇਕ ਸੈਕਸ਼ਨ ਵਿੱਚੋਂ ਪਹਿਲੇ ਤਿੰਨ ਸਥਾਨਾਂ ‘ਤੇ ਰਹਿਣ ਵਾਲ਼ੇ ਵਿਦਿਆਰਥੀਆਂ ਨੂੰ ਜੇਤੂ ਸਰਟੀਫਿਕੇਟ ਦੇ ਕੇ ਪ੍ਰਿੰਸੀਪਲ ਮੈਡਮ ਸੁਨੀਤਾ ਨੰਦਾ, ਕੋਆਰਡੀਨੇਟਰ ਨਰੇਸ਼ ਚੌਧਰੀ ਅਤੇ ਹਰਵਿੰਦਰ ਸਿੰਘ ਨੇ ਸਨਮਾਨਿਤ ਕੀਤਾ।
ਪ੍ਰਿੰਸੀਪਲ ਮੈਡਮ ਸੁਨੀਤਾ ਨੰਦਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਹਰ ਭਾਸ਼ਾ ਵਿੱਚ ਮੁਹਾਰਤ ਹਾਸਿਲ ਕਰਨੀ ਚਾਹੀਦੀ ਹੈ। ਸੁੰਦਰ ਲਿਖਣਾ ਇੱਕ ਕਲਾ ਹੈ। ਸੁੰਦਰ ਲਿਖਾਈ ਨਾਲ ਹੀ ਵਿਅਕਤੀ ਦੀ ਵਧੀਆ ਸ਼ਖਸ਼ੀਅਤ ਜਾਣੀ ਜਾਂਦੀ ਹੈ, ਸੁੰਦਰ ਲਿਖਾਈ ਲਿਖਣ ਵਾਲਾ ਵਿਅਕਤੀ ਸੰਵੇਦਨਸ਼ੀਲ ਹੁੰਦਾ ਹੈ ਜੋ ਵਿਅਕਤੀ ਸੁੰਦਰ ਲਿਖਦੇ ਹਨ, ਅੱਖਰਾਂ ਵਿੱਚ ਜਾਨ ਪਾ ਦਿੰਦੇ ਹਨ।







