ਸ੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਵਿੱਚ ਸ਼ਾਮਿਲ ਹੋਣ ਨਾਂਦੇੜ ਪਹੁੰਚੇ ਬਾਬਾ ਹਰਨਾਮ ਸਿੰਘ ਖਾਲਸਾ, ਸਿੱਖ ਸੰਗਤ ਨੇ ਏਅਰਪੋਰਟ ‘ਤੇ ਕੀਤਾ ਨਿੱਘਾ ਸਵਾਗਤ
ਨਾਂਦੇੜ , 23/1/2025
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸਤਾਬਦੀ ਨੂੰ ਸਮਰਪਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਕਰਵਾਏ ਜਾ ਰਹੇ ਸਮਾਗਮਾਂ ‘ਚ ਸ਼ਾਮਿਲ ਹੋਣ ਲਈ ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਦਾ ਨੰਦੇੜ ਏਅਰਪੋਰਟ ਪਹੁੰਚਣ ‘ਤੇ ਗੁਲਾਬ ਦੇ ਫੁੱਲਾਂ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਮਹਾਰਾਸ਼ਟਰ ਦੇ ਕੈਬਨਿਟ ਮੰਤਰੀ ਗਿਰਿਸ਼ ਮਹਾਜਨ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਜਥੇਦਾਰ ਬਾਬਾ ਕੁਲਵੰਤ ਸਿੰਘ ਦੀ ਅਗਵਾਈ ਹੇਠ ਮਹਾਰਾਸ਼ਟਰ ਸਰਕਾਰ ਵਲੋਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੰਦੇੜ ਵਿਖੇ 24 ਅਤੇ 25 ਜਨਵਰੀ ਨੂੰ 350 ਸਾਲਾ ਸ਼ਤਾਬਦੀ ਮਨਾਈ ਜਾ ਰਹੀ ਹੈ।







