ਸ੍ਰੀ ਗੁਰੂ ਤੇਗ ਬਹਾਦਰ ਕਾਲਜ, ਸਠਿਆਲਾ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਗਈ ਰੈਲੀ ਵਿੱਚ ਸਰਗਰਮ ਸ਼ਿਰਕਤ

0
6
ਸ੍ਰੀ ਗੁਰੂ ਤੇਗ ਬਹਾਦਰ ਕਾਲਜ, ਸਠਿਆਲਾ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਗਈ ਰੈਲੀ ਵਿੱਚ ਸਰਗਰਮ ਸ਼ਿਰਕਤ

ਸ੍ਰੀ ਗੁਰੂ ਤੇਗ ਬਹਾਦਰ ਕਾਲਜ, ਸਠਿਆਲਾ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਗਈ ਰੈਲੀ ਵਿੱਚ ਸਰਗਰਮ ਸ਼ਿਰਕਤ

ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਧੀਨ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ, ਸਠਿਆਲਾ ਵੱਲੋਂ ਪੰਜਾਬ ਦੇ ਮਾਨਯੋਗ ਗਵਰਨਰ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਆਯੋਜਿਤ “ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਤਹਿਤ ਕੱਢੀ ਗਈ ਨਸ਼ਾ ਵਿਰੋਧੀ ਰੈਲੀ ਵਿੱਚ ਸਰਗਰਮੀ ਨਾਲ ਸ਼ਿਰਕਤ ਕੀਤੀ ਗਈ।
ਇਹ ਭਾਗੀਦਾਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਨਯੋਗ ਉਪ ਕੁਲਪਤੀ ਪ੍ਰੋਫੈਸਰ ਡਾ. ਕਰਮਜੀਤ ਸਿੰਘ ਅਤੇ ਡੀਨ ਕਾਲਜ ਵਿਕਾਸ ਕੌਂਸਲ ਪ੍ਰੋਫੈਸਰ ਡਾ. ਸਰੋਜ ਅਰੋੜਾ ਦੀਆਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ। ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਦੀ ਯੋਗ ਅਗਵਾਈ ਵਿੱਚ ਇਸ ਨਸ਼ਾ ਵਿਰੋਧੀ ਰੈਲੀ ਵਿੱਚ ਕਾਲਜ ਦੇ 60 ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਭਾਗ ਲਿਆ। ਇਹ ਰੈਲੀ ਤਰਨ ਤਾਰਨ ਦੇ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਤੋਂ ਸ਼ੁਰੂ ਹੋਈ ਅਤੇ ਪੁਲਿਸ ਲਾਈਨ ਤਰਨ ਤਰਨ ਤੱਕ ਮੁਕੰਮਲ ਹੋਈ। ਵਿਦਿਆਰਥੀਆਂ ਨੇ ਇੱਥੋ ਆਰੰਭ ਕਰਦਿਆਂ ਮੁਕੰਮਲ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਫੈਲਾਉਣ ਲਈ ਨਾਅਰੇ ਲਗਾ ਕੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦਾ ਸਸ਼ਕਤ ਸੰਦੇਸ਼ ਦਿੱਤਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।
ਇਸ ਅਵਸਰ ’ਤੇ ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਕਾਲਜ, ਸਠਿਆਲਾ ਹਮੇਸ਼ਾਂ ਹੀ ਇੱਕ ਸਿਹਤਮੰਦ ਅਤੇ ਸਿਰਜਨਾਤਮਕ ਸਮਾਜ ਦੀ ਨਿਰਮਾਣ ਪ੍ਰਕਿਰਿਆ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਂਦਾ ਆ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਜਨਹਿਤਕ ਗਤੀਵਿਧੀਆਂ ਜਾਰੀ ਰਹਿਣਗੀਆਂ। ਉਨ੍ਹਾਂ ਨੇ ਕਾਲਜ ਦੇ ਐਨ.ਸੀ.ਸੀ. ਅਤੇ ਐਨ.ਐਸ.ਐਸ. ਯੂਨਿਟ ਦੀ ਸਰਾਹਨਾ ਵੀ ਕੀਤੀ। ਇਸ ਮੌਕੇ ਕੁਝ ਸਟਾਫ ਮੈਂਬਰ ਵੀ ਮੌਜੂਦ ਸਨ।

LEAVE A REPLY

Please enter your comment!
Please enter your name here