ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਦੀ ਵੋਟਰ ਸੂਚੀ ’ਚ ਰਜਿਸਟ੍ਰੇਸ਼ਨ ਲਈ ਫਾਰਮ ਹੁਣ 30 ਅਪ੍ਰੈਲ ਤੱਕ ਲਏ ਜਾਣਗੇ-ਜ਼ਿਲ੍ਹਾ ਚੋਣ ਅਫ਼ਸਰ

0
54

ਮਾਨਸਾ, 01 ਮਾਰਚ:
ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸ਼ਡਿਊਲ ਜਾਰੀ ਕੀਤਾ ਗਿਆ ਸੀ। ਹੁਣ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਪਹਿਲਾ ਜਾਰੀ ਸ਼ਡਿਊਲ ਵਿੱਚ ਸੋਧ ਕਰਦੇ ਹੋਏ ਰਿਵਾਇਜ਼ਡ ਸ਼ਡਿਊਲ ਜਾਰੀ ਕੀਤਾ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਪਹਿਲਾਂ ਜਾਰੀ ਸ਼ਡਿਊਲ ਅਨੁਸਾਰ ਵੋਟਰ ਸੂਚੀ ਵਿੱਚ ਰਜਿਸਟਰੇਸ਼ਨ ਲਈ ਫਾਰਮ 21 ਅਕਤੂਬਰ 2023 ਤੋਂ 29 ਫਰਵਰੀ 2024 ਤੱਕ ਪ੍ਰਾਪਤ ਕੀਤੇ ਜਾਣੇ ਸਨ ਪਰੰਤੂ ਹੁਣ ਰਿਵਾਈਜਡ ਸ਼ਡਿਊਲ ਅਨੁਸਾਰ ਫਾਰਮ ਪ੍ਰਾਪਤ ਕਰਨ ਦੀ ਆਖਿਰੀ ਮਿਤੀ ਵਧਾ ਕੇ 30 ਅਪ੍ਰੈਲ 2024 ਤੱਕ ਕਰ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਰਿਵਾਈਜ਼ਡ ਸ਼ਡਿਊਲ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 21 ਮਈ 2024 ਨੂੰ ਕੀਤੀ ਜਾਵੇਗੀ। ਮੁੱਢਲੀ ਪ੍ਰਕਾਸ਼ਿਤ ਵੋਟਰ ਸੂਚੀ ’ਤੇ ਦਾਅਵੇ/ਇਤਰਾਜ਼ 11 ਜੂਨ 2024 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 03 ਜੁਲਾਈ 2024 ਨੂੰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਬਿਨੈਕਾਰ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ ਨੰਬਰ 3 ਅਧੀਨ ਸਾਰੀਆਂ ਸ਼ਰਤਾ ਪੂਰੀਆਂ ਕਰਦੇ ਹਨ ਉਹ ਵਿਅਕਤੀ ਹੀ ਫਾਰਮ ਨੰਬਰ 1 ਭਰ ਸਕਦੇ ਹਨ। ਫਾਰਮ ਭਰਨ ਸਮੇਂ ਜਰੂਰੀ ਹਦਾਇਤਾਂ ਦਾ ਖਾਸ ਧਿਆਨ ਰੱਖਿਆ ਜਾਵੇ। ਬਿਨੈਕਾਰ 21 ਅਕਤੂਬਰ 2023 ਨੂੰ 21 ਸਾਲ ਜਾਂ ਉਸਤੋਂ ਵੱਧ ਉਮਰ ਪੂਰੀ ਕਰਦਾ ਹੋਵੇ, ਬਿਨੈਕਾਰ ਆਪਣੀ ਤਾਜ਼ਾ ਸਵੈ-ਤਸਦੀਕਸ਼ੁਦਾ ਫੋਟੋ ਨਾਲ ਨੱਥੀ ਕਰੇਗਾ, ਫਾਰਮ ਨੰਬਰ 1 ਵਿੱਚ ਦਰਜ਼ ਸਵੈ ਘੋਸ਼ਣਾ ਭਰਨੀ ਲਾਜ਼ਮੀ ਹੈ।

ਉਨ੍ਹਾਂ ਕਿਹ ਕਿ ਬਿਨੈਕਾਰ ਨੂੰ ਆਧਾਰ ਕਾਰਡ, ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਫੋਟੋ ਵੋਟਰ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੰਸ, ਕੇਂਦਰ ਜਾਂ ਸੂਬਾ ਸਰਕਾਰ, ਪੀ.ਐਸ.ਯੂ., ਪਬਲਿਕ ਲਿਮਟਡ ਕੰਪਨੀਆਂ ਵੱਲੋਂ ਕਰਮਚਾਰੀਆਂ ਨੂੰ ਜਾਰੀ ਫੋਟੋ ਸਰਵਿਸ ਪਹਿਚਾਣ ਪੱਤਰ, ਬੈਂਕ ਜਾਂ ਡਾਕਖਾਨੈ ਵੱਲੋਂ ਜਾਰੀ ਫੋਟੋ ਪਾਸਬੂਕ, ਪੈਨ ਕਾਰਡ, ਭਾਰਤੀ ਰਜਿਸਟਰਾਰ ਜਰਨਲ ਅਤੇ ਸੈਂਸਜ਼ ਕਮਿਸ਼ਨਰ ਵੱਲੋਂ ਜਾਰੀ ਸਮਾਰਟ ਕਾਰਡ, ਮਗਨਰੇਗਾ ਜਾਬ ਕਾਰਡ, ਲੇਬਰ ਮਨਿਸਰਟੀ ਵੱਲੋਂ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਸਰਕਾਰੀ ਫੋਟੋ ਪੈਨਸ਼ਨਰ ਦਸਤਾਵੇਜ਼, ਐਮ.ਪੀਜ਼, ਐਮ.ਐਲ.ਏਜ਼,ਮੈਂਬਰ ਆਫ ਲੈਜਿਸਲੇਟਿਵ ਕੌਂਸਲ ਨੂੰ ਜਾਰੀ ਪਹਿਚਾਣ ਪੱਤਰ ਆਦਿ ਦਸਤਾਵੇਜ਼ਾਂ ਵਿਚੋਂ ਕੋਈ ਵੀ ਇਕ ਪਹਿਚਾਦ ਪੱਤਰ ਨੱਥੀ ਕਰਨਾ ਲਾਜ਼ਮੀ ਹੈ।

LEAVE A REPLY

Please enter your comment!
Please enter your name here