ਸੰਗਰੂਰ ਵਿਖੇ ਵਿਸ਼ਵ ਸਾਈਕਲ ਦਿਵਸ ਸਬੰਧੀ ਸਾਈਕਲ ਰੈਲੀ ਅਤੇ ਅਸ਼ਮਿਤਾ ਖੇਲੋ ਇੰਡੀਆ ਮਹਿਲਾ ਸਾਈਕਲਿੰਗ ਲੀਗ

0
20
ਸੰਗਰੂਰ ਵਿਖੇ ਵਿਸ਼ਵ ਸਾਈਕਲ ਦਿਵਸ ਸਬੰਧੀ ਸਾਈਕਲ ਰੈਲੀ ਅਤੇ ਅਸ਼ਮਿਤਾ ਖੇਲੋ ਇੰਡੀਆ ਮਹਿਲਾ ਸਾਈਕਲਿੰਗ ਲੀਗ*

ਪ੍ਰੈੱਸ ਨੋਟ

*ਸੰਗਰੂਰ ਵਿਖੇ ਵਿਸ਼ਵ ਸਾਈਕਲ ਦਿਵਸ ਸਬੰਧੀ ਸਾਈਕਲ ਰੈਲੀ ਅਤੇ ਅਸ਼ਮਿਤਾ ਖੇਲੋ ਇੰਡੀਆ ਮਹਿਲਾ ਸਾਈਕਲਿੰਗ ਲੀਗ*

*ਅਲੀਟ ਵਰਗ ਵਿੱਚ ਸਬਰੀਨ ਕੌਰ ਨੇ ਪਹਿਲਾ, ਮਹਿਕਦੀਪ ਕੌਰ ਨੇ ਦੂਜਾ ਅਤੇ ਯੋਗੀਮਾ ਨੇ ਹਾਸਲ ਕੀਤਾ ਤੀਜਾ ਸਥਾਨ

*ਜੂਨੀਅਰ ਗਰਲਜ਼ ਵਿੱਚ ਬਲਪ੍ਰੀਤ ਕੌਰ ਨੇ ਪਹਿਲਾ, ਸਮਿਕਸ਼ਾ ਨੇ ਦੂਜਾ ਅਤੇ ਕਿਰਨਦੀਪ ਕੌਰ ਨੇ ਹਾਸਲ ਕੀਤਾ ਤੀਜਾ ਸਥਾਨ

*ਸਬ ਜੂਨੀਅਰ ਵਰਗ ਵਿੱਚ ਸੁਖਮਨੀ ਕੌਰ ਨੇ ਪਹਿਲਾ, ਰਮਨਦੀਪ ਕੌਰ ਨੇ ਦੂਜਾ ਅਤੇ ਖੁਸ਼ਮੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ

*ਅਸ਼ਮਿਤਾ ਖੇਲੋ ਇੰਡੀਆ ਮਹਿਲਾ ਸਾਈਕਲਿੰਗ ਲੀਗ ਦਾ ਮੰਤਵ ਮਹਿਲਾ ਸਾਈਕਲ ਸਵਾਰਾਂ ਨੂੰ ਮੁਕਾਬਲੇਬਾਜ਼ੀ ਦਾ ਮੰਚ ਪ੍ਰਦਾਨ ਕਰਨਾ

ਸੰਗਰੂਰ, 07 ਜੂਨ

ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ (ਸੀਏਪੀ) ਵੱਲੋਂ ਵਿਸ਼ਵ ਸਾਈਕਲ ਦਿਵਸ ਸਬੰਧੀ ਸਾਈਕਲ ਰੈਲੀ ਅਤੇ ਅਸ਼ਮਿਤਾ ਖੇਲੋ ਇੰਡੀਆ ਮਹਿਲਾ ਸਾਈਕਲਿੰਗ ਲੀਗ ਕਰਵਾਈ ਜਾਵੇਗੀ । ਇਹ ਸਮਾਗਮ ਵਲਮੀਕੀ ਚੌਕ, ਗ੍ਰੀਨ ਰੈਸਟੋਰੈਂਟ ਦੇ ਸਾਹਮਣੇ ਅਤੇ ਜ਼ਿਲ੍ਹਾ ਲਾਇਬ੍ਰੇਰੀ ਦੇ ਪਿੱਛੇ, ਰਣਬੀਰ ਕਾਲਜ ਰੋਡ, ਸੰਗਰੂਰ ਵਿਖੇ ਕਰਵਾਇਆ ਗਿਆ।

ਇਸ ਦੌਰਾਨ ਅਸ਼ਮਿਤਾ ਖੇਲੋ ਇੰਡੀਆ ਮਹਿਲਾ ਸਾਈਕਲਿੰਗ ਲੀਗ ਤਹਿਤ ਅਲੀਟ ਵਰਗ ਵਿੱਚ ਸਬਰੀਨ ਕੌਰ ਨੇ ਪਹਿਲਾ, ਮਹਿਕਦੀਪ ਕੌਰ ਨੇ ਦੂਜਾ ਅਤੇ ਯੋਗੀਮਾ ਨੇ ਤੀਜਾ ਸਥਾਨ ਹਾਸਲ ਕੀਤਾ। ਜੂਨੀਅਰ ਗਰਲਜ਼ ਵਿੱਚ ਬਲਪ੍ਰੀਤ ਕੌਰ ਨੇ ਪਹਿਲਾ, ਸਮਿਕਸ਼ਾ ਨੇ ਦੂਜਾ ਅਤੇ ਕਿਰਨਦੀਪ ਕੌਰ ਨੇ ਤੀਜੇ ਸਥਾਨ ਹਾਸਲ ਕੀਤਾ। ਸਬ ਜੂਨੀਅਰ ਵਰਗ ਵਿੱਚ ਸੁਖਮਨੀ ਕੌਰ ਨੇ ਪਹਿਲਾ, ਰਮਨਦੀਪ ਕੌਰ ਨੇ ਦੂਜਾ ਅਤੇ ਖੁਸ਼ਮੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਦੇ ਨਾਲ ਨਾਲ ਇਸ ਮੌਕੇ ਵਿਸ਼ਵ ਸਾਈਕਲ ਦਿਵਸ ਸਬੰਧੀ ਸਾਈਕਲ ਰੈਲੀ ਵੀ ਕਰਵਾਈ ਗਈ ਤੇ ਲੋਕਾਂ ਨੂੰ ਸਾਈਕਲ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾ ਅੰਗ ਬਨਾਉਣ ਦਾ ਸੁਨੇਹਾ ਦਿੱਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਸਮਾਗਮ ਦਾ ਉਦੇਸ਼ ਸਾਈਕਲਿੰਗ ਨੂੰ ਇੱਕ ਸਿਹਤਮੰਦ, ਵਾਤਾਵਰਣ ਪੱਖੀ ਅਤੇ ਟਿਕਾਊ ਆਵਾਜਾਈ ਦੇ ਸਾਧਨ ਵਜੋਂ ਉਤਸ਼ਾਹਿਤ ਕਰਨਾ ਅਤੇ ਖੇਡਾਂ ਵਿੱਚ ਮਹਿਲਾਵਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਪ੍ਰੋਤਸਾਹਨ ਦੇਣਾ ਸੀ।

ਸ੍ਰ. ਕਾਹਲੋਂ ਨੇ ਦੱਸਿਆ ਕਿ ਅਸ਼ਮਿਤਾ ਖੇਲੋ ਇੰਡੀਆ ਮਹਿਲਾ ਸਾਈਕਲਿੰਗ ਲੀਗ ਉਪਰਾਲਾ ਖੇਲੋ ਇੰਡੀਆ ਪਹਿਲਕਦਮੀ ਤਹਿਤ ਕੀਤਾ ਗਿਆ ਹੈ, ਜਿਸ ਦਾ ਮੰਤਵ ਮਹਿਲਾ ਸਾਈਕਲ ਸਵਾਰਾਂ ਨੂੰ ਮੁਕਾਬਲੇਬਾਜ਼ੀ ਦਾ ਮੰਚ ਪ੍ਰਦਾਨ ਕਰਨਾ ਅਤੇ ਸਾਈਕਲਿੰਗ ਰਾਹੀਂ ਤੰਦਰੁਸਤੀ, ਵਾਤਾਵਰਨ ਸੰਭਾਲ ਅਤੇ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸਮਾਗਮ ਵਿੱਚ ਸ਼ਾਮਲ ਹੋਏ ਸਾਰੇ ਭਾਗੀਦਾਰਾਂ ਨੂੰ ਰਿਫਰੈਸ਼ਮੈਂਟ ਅਤੇ ਟੀ-ਸ਼ਰਟਾਂ ਦਿੱਤੀਆਂ ਗਈਆਂ, ਜਦਕਿ ਅਸ਼ਮਿਤਾ ਖੇਲੋ ਇੰਡੀਆ ਮਹਿਲਾ ਸਾਈਕਲਿੰਗ ਲੀਗ ਦੇ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੀਆਂ ਮਹਿਲਾ ਸਾਈਕਲ ਸਵਾਰਾਂ ਨੂੰ ਮੈਡਲ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ।

ਉਨ੍ਹਾਂ ਨੇ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ (ਸੀ.ਐੱਫ.ਆਈ.) ਦੇ ਪ੍ਰਧਾਨ ਸ਼੍ਰੀ ਪੰਕਜ ਸਿੰਘ, ਚੇਅਰਮੈਨ ਸ੍ਰ. ਓਂਕਾਰ ਸਿੰਘ ਅਤੇ ਸਕੱਤਰ ਜਨਰਲ ਸ੍ਰ. ਮਨਿੰਦਰਪਾਲ ਸਿੰਘ, ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਚਰਨਜੀਤ ਸਿੰਘ, ਦਾ ਇਹ ਮਹੱਤਵਪੂਰਨ ਈਵੈਂਟ ਪੰਜਾਬ ਨੂੰ ਦੇਣ ਲਈ ਵਿਸ਼ੇਸ਼ ਧੰਨਵਾਦ ਕੀਤਾ।

ਇਸ ਮੌਕੇ ਸ੍ਰ. ਕਾਹਲੋਂ ਨੇ ਕਿਹਾ ਕਿ ਸਾਈਕਲਿੰਗ ਨਾ ਸਿਰਫ਼ ਸਰੀਰਕ ਤੰਦਰੁਸਤੀ ਵਿੱਚ ਸੁਧਾਰ ਲਿਆਉਂਦੀ ਹੈ, ਸਗੋਂ ਪ੍ਰਦੂਸ਼ਣ ਨੂੰ ਘਟਾਉਣ ਅਤੇ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾਉਂਦੀ ਹੈ।

ਇਸ ਮੌਕੇ ਸੀ.ਏ.ਪੀ. ਦੇ ਮੀਤ ਪ੍ਰਧਾਨ ਐੱਸ.ਪੀ.ਸਿੰਘ, ਸੰਯੁਕਤ ਸਕੱਤਰ ਸੁਖਜਿੰਦਰ ਸਿੰਘ, ਕਾਰਜਕਾਰੀ ਮੈਂਬਰ ਕੁਲਦੀਪ ਸਿੰਘ, ਜ਼ਿਲ੍ਹਾ ਸਾਈਕਲਿੰਗ ਐਸੋਸ਼ੀਏਸ਼ਨ ਦੇ ਅਹੁਦੇਦਾਰ ਕਮਲਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਐਨ.ਪੀ. ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ, ਪੀ.ਸੀ.ਪੀ. (ਸੀ ਐੱਫ ਆਈ) ਸ਼੍ਰੀ ਮਨੀਸ਼ ਸਾਹਨੀ, ਸ਼੍ਰੀ ਮਨੋਜ ਦੂਆ, ਲਾਲਵਿੰਦਰ ਸਿੰਘ, ਸੁਖਵੀਰ ਸਿੰਘ, ਵਿਸ਼ਾਲ ਕਿਕ ਬਾਕਸਿੰਗ ਕੋਚ ਸੁਨਾਮ, ਪਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਕੋਚ, ਖਿਡਾਰੀ ਅਤੇ ਦਰਸ਼ਕ ਹਾਜ਼ਰ ਸਨ।

LEAVE A REPLY

Please enter your comment!
Please enter your name here