ਹਲਕਾ ਖਡੂਰ ਸਾਹਿਬ ਦੇ ਪਿੰਡ ਕੰਗ ਵਿਖੇ ਭਾਜਪਾ ਨੂੰ ਮਿਲਿਆ ਵੱਡਾ ਬਲ 

0
33
ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸੈਂਕੜੇ ਪਰਿਵਾਰਾਂ ਨੇ ਕੀਤੀ ਭਾਜਪਾ ‘ਚ ਸ਼ਮੂਲੀਅਤ
ਰਾਕੇਸ਼ ਨਈਅਰ ਚੋਹਲਾ
ਖਡੂਰ ਸਾਹਿਬ/ਤਰਨਤਾਰਨ,20 ਮਾਰਚ 2024
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਕੰਗ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਸਾਗਰ ਦੀ ਪ੍ਰੇਰਨਾ ਸਦਕਾ ਇਸ ਪਿੰਡ ਦੇ ਸੈਂਕੜੇ ਪਰਿਵਾਰਾਂ ਨੇ ਵੱਖ-ਵੱਖ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖਦੇ ਹੋਏ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।ਇਸ ਮੌਕੇ ਪਰਿਵਾਰਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਵਿਜੇ ਸਿੰਘ,ਮੰਗਲ ਸਿੰਘ, ਹੀਰਾ ਸਿੰਘ,ਸਰਬਜੀਤ ਸਿੰਘ,ਸਰਵਨ ਸਿੰਘ,ਮਨਜੀਤ ਸਿੰਘ, ਜਗਜੀਤ ਸਿੰਘ, ਬਲਵਿੰਦਰ ਸਿੰਘ,ਗੁਰਦਿਆਲ ਸਿੰਘ, ਸੁਖਵਿੰਦਰ ਸਿੰਘ,ਮਾਨ ਸਿੰਘ,ਸੁਰਿੰਦਰ ਸਿੰਘ, ਦਲਬੀਰ ਸਿੰਘ,ਮੰਗਲ ਸਿੰਘ,ਬਲਵਿੰਦਰ ਸਿੰਘ,ਗੁਰਪਾਲ ਸਿੰਘ,ਲਖਵਿੰਦਰ ਸਿੰਘ,ਜੋਗਾ ਸਿੰਘ,ਬਲਕਾਰ ਸਿੰਘ,ਮੁਖਤਿਆਰ ਸਿੰਘ, ਤਰਸੇਮ ਸਿੰਘ,ਲਵਜੀਤ ਸਿੰਘ,ਨਛੱਤਰ ਸਿੰਘ, ਵੀਰ ਸਿੰਘ,ਮੇਜਰ ਸਿੰਘ,ਬਲਦੇਵ ਸਿੰਘ,ਸ਼ਿੰਗਾਰਾ ਸਿੰਘ,ਸੰਦੀਪ ਸਿੰਘ,ਹਰਜੀਤ ਕੌਰ,ਗੁਰਮੀਤ ਕੌਰ,ਰਾਜਵਿੰਦਰ ਕੌਰ, ਬਲਵਿੰਦਰ ਸਿੰਘ,ਸਰਬਜੀਤ ਕੌਰ,ਮਨਜੀਤ ਸਿੰਘ,ਦਿਲਬਾਗ ਸਿੰਘ ਤੋਂ ਇਲਾਵਾ ਸੈਂਕੜੇ ਮੋਹਤਬਰ ਲੋਕਾਂ ਨੂੰ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਜੀ ਆਇਆ ਕਿਹਾ ਅਤੇ ਵਿਸ਼ੇਸ਼ ਤੌਰ ‘ਤੇ ਪਾਰਟੀ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਦਾਅਵੇ ਨਾਲ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਦੇਸ਼ ਦੀ ਸੱਤਾ ‘ਤੇ ਤੀਸਰੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਨਣ ਵਾਲੀ ਹੈ।ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਹਰ ਨਾਗਰਿਕ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਦੀਆਂ ਨੀਤੀਆਂ ਤੋਂ ਖੁਸ਼ ਅਤੇ ਪੂਰੀ ਤਰ੍ਹਾਂ ਸੰਤੁਸ਼ਟ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਵਾਰ ਭਾਰਤੀ ਜਨਤਾ ਪਾਰਟੀ ਨੂੰ ਵੋਟ ਦੇਣ ਤਾਂ ਜੋ ਪੰਜਾਬ ਦਾ ਆਰਥਿਕ ਢਾਂਚਾ ਮਜਬੂਤ ਹੋ ਸਕੇ ਅਤੇ ਕਾਨੂੰਨ ਤੇ ਅਮਨ ਸ਼ਾਂਤੀ ਦੀ ਬਹਾਲੀ ਹੋ ਸਕੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿਲਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਜਿਲਾ ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ, ਜਿਲਾ ਮੀਤ ਪ੍ਰਧਾਨ ਅਮਰਪਾਲ ਸਿੰਘ ਖਹਿਰਾ,ਜਿਲਾ ਮੀਤ ਪ੍ਰਧਾਨ ਰਾਣਾ ਗੁਲਬੀਰ ਸਿੰਘ,ਕਿਸਾਨ ਮੋਰਚਾ ਜਿਲਾ ਪ੍ਰਧਾਨ ਗੁਰਸਾਹਿਬ ਸਿੰਘ,ਮੰਡਲ ਖਡੂਰ ਸਾਹਿਬ ਦੇ ਪ੍ਰਧਾਨ ਮੇਹਰ ਸਿੰਘ ਬਾਣੀਆ,ਐਸਸੀ ਮੋਰਚੇ  ਦੇ ਜਨਰਲ ਸਕੱਤਰ ਅਵਤਾਰ ਸਿੰਘ ਬੰਟੀ,ਜਿਲਾ ਪ੍ਰਵਕਤਾ ਰਾਜਵੀਰ ਸਿੰਘ,ਸੁਬੇਗ ਸਿੰਘ ਰੈਸੀਆਣਾ,ਸੁਭਾਸ਼ ਬਾਠ,ਐਸਸੀ ਮੋਰਚਾ ਮੀਤ ਪ੍ਰਧਾਨ ਹਰਜੀਤ ਸਿੰਘ ਹੈਪੀ,ਬਾਬਾ ਸਰਵਣ ਸਿੰਘ ਸ਼ਹੀਦ,ਸਤਨਾਮ ਸਿੰਘ ਫਤਿਆਬਾਦ,ਮਨਜਿੰਦਰ ਸਿੰਘ ਅਤੇ ਹੋਰ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ।

LEAVE A REPLY

Please enter your comment!
Please enter your name here