ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ 

0
55
ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ
ਮੌਕੇ ‘ਤੇ ਸੰਬੰਧਿਤ ਅਧਿਕਾਰੀਆਂ ਨੂੰ ਹੱਲ ਕਰਨ ਦੇ ਦਿੱਤੇ ਨਿਰਦੇਸ਼
ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਮੁੱਖ ਮਕਸਦ-ਲਾਲਪੁਰਾ
ਚੋਹਲਾ ਸਾਹਿਬ/ਤਰਨਤਾਰਨ , 23 ਜੂਨ 2025
ਮੇਰਾ ਮੁੱਖ ਮਕਸਦ ਆਪਣੇ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਅਤੇ ਆਮ ਜਨਤਾ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਸੁਣ ਕੇ ਹੱਲ ਕਰਵਾਉਣਾ ਹੈ।ਇਹ ਸ਼ਬਦ ਆਮ ਆਦਮੀ ਪਾਰਟੀ ਦੇ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਸੋਮਵਾਰ ਚੋਹਲਾ ਸਾਹਿਬ ਵਿਖੇ ਇਲਾਕੇ ਦੇ ਪੰਚਾਂ-ਸਰਪੰਚਾਂ ਅਤੇ ਜਨਤਾ ਦੇ ਇਕੱਠ ਦੌਰਾਨ ਕਹੇ। ਵਿਧਾਇਕ ਲਾਲਪੁਰਾ ਵਲੋਂ ਇਸ ਮੌਕੇ ਜਨਤਾ ਦੀਆਂ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਇਨ੍ਹਾਂ ਦੇ ਹੱਲ ਲਈ ਮੌਕੇ ‘ਤੇ ਹੀ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ।ਇਸ ਮੌਕੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਚੁਣੀਆਂ ਗਈਆਂ ਪੰਚਾਇਤਾਂ ਦੇ ਪੰਚਾਂ-ਸਰਪੰਚਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਤੁਸੀਂ ਪਿੰਡਾਂ ਦੇ ਵਿਕਾਸ ਲਈ ਕੰਮ ਕਰੋ,ਪੈਸੇ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਹੈ ਕਿ ਪਿੰਡਾਂ ਦੇ ਵਿੱਚ ਉਹ ਸਹੂਲਤਾਂ ਦਿੱਤੀਆਂ ਜਾਣ ਜ਼ੋ ਪਿਛਲੇ 75 ਸਾਲਾਂ ਦੇ ਵਿੱਚ ਕਿਸੇ ਵੀ ਸਰਕਾਰ ਵਲੋਂ ਨਹੀਂ ਦਿੱਤੀਆਂ ਗਈਆਂ।
ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਾਫ ਪਾਣੀ,ਗੰਦੇ ਪਾਣੀ ਦਾ ਨਿਕਾਸ,ਖੇਡ ਸਟੇਡੀਅਮ,ਕੂੜੇ ਦਾ ਪ੍ਰਬੰਧ ਆਦਿ ਸਾਰੇ ਕੰਮ ਕਰਵਾਏ ਜਾਣਗੇ ਪਰ ਇਸ ਸਭ ਵਾਸਤੇ ਤੁਹਾਡੇ ਸਹਿਯੋਗ ਦੀ ਵੱਡੇ ਪੱਧਰ ‘ਤੇ ਲੋੜ ਹੈ।ਇਸ ਮੌਕੇ ਵਿਧਾਇਕ ਲਾਲਪੁਰਾ ਵਲੋਂ ਪਿੰਡਾਂ ਦੇ ਵਿਕਾਸ ਲਈ ਕਈ ਪੰਚਾਇਤਾਂ ਨੂੰ ਗ੍ਰਾਂਟਾਂ ਵੀ ਜਾਰੀ ਕੀਤੀਆਂ।ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਲਾਲਪੁਰਾ ਨੇ ਕਿਹਾ ਕਿ ਉਹ ਹਫਤੇ ਵਿੱਚ ਇੱਕ ਦਿਨ ਕਸਬਾ ਚੋਹਲਾ ਸਾਹਿਬ ਵਿਖੇ ਹਾਜ਼ਰ ਹੋ ਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਨੇੜੇ ਤੋਂ ਸੁਣਿਆ ਕਰਨਗੇ ਅਤੇ ਉਨ੍ਹਾਂ ਨੂੰ ਮੌਕੇ ‘ਤੇ ਹੀ ਹੱਲ ਕਰਵਾਉਣ ਦਾ ਯਤਨ ਕਰਨਗੇ ਅਤੇ ਇਸੇ ਤਰ੍ਹਾਂ ਹੀ ਹਫਤੇ ਦੇ ਬਾਕੀ ਦਿਨਾਂ ਵਿੱਚ ਵੀ ਹਲਕੇ ਦੇ ਬਾਕੀ ਪਿੰਡਾਂ ਵਿੱਚ ਵੀ ਹਾਜ਼ਰ ਰਹਿ ਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਲਿਆਉਣਗੇ।ਇਸ ਮੌਕੇ ਲਾਲਪੁਰਾ ਨੇ ਪੰਜਾਬ ਦੇ ਲੁਧਿਆਣਾ ਪੱਛਮੀ ਅਤੇ ਗੁਜ਼ਰਾਤ ਦੀ ਵਿਸਾਵਦਰ ਸੀਟਾਂ ‘ਤੇ ਹੋਈ ਜ਼ਿਮਨੀ ਚੋਣ ਵਿੱਚ ਪਾਰਟੀ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ ਅਤੇ ਉਥੋਂ ਦੇ ਵੋਟਰਾਂ ਵਲੋਂ ਦਿੱਤੇ ਗਏ ਸਮਰਥਨ ਲਈ ਦਿਲੋਂ ਧੰਨਵਾਦ ਕੀਤਾ ਗਿਆ।ਇਸ ਮੌਕੇ ਬਲਾਕ ਚੋਹਲਾ ਸਾਹਿਬ ਦੇ ਪ੍ਰਧਾਨ ਸਰਪੰਚ ਸਵਿੰਦਰ ਸਿੰਘ ਚੰਬਾ,ਗੁਰਬਿੰਦਰ ਸਿੰਘ ਸਰਪੰਚ ਕੰਬੋ ਢਾਏ ਵਾਲਾ, ਗੁਰਲਾਲ ਸਿੰਘ,ਹਰਿੰਦਰ ਸਿੰਘ, ਪਲਵਿੰਦਰ ਸਿੰਘ ਪਿੰਦੋ (ਸਾਰੇ ਮੈਂਬਰ ਪੰਚਾਇਤ),ਗੁਰਵੇਲ ਸਿੰਘ ਫੌਜੀ,ਅੰਗਰੇਜ ਸਿੰਘ,ਭਾਈ ਰਾਮ ਸਿੰਘ,ਪ੍ਰਦੀਪ ਕੁਮਾਰ ਢਿਲੋਂ,ਕਾਲਾ ਪੇਂਟਰ, ਮਾਸਟਰ ਹਰਵਿੰਦਰ ਸਿੰਘ,ਸਰਬਜੀਤ ਸਾਹਬੀ ਆਦਿ ਸਮੇਤ ਇਲਾਕੇ ਦੇ ਪੰਚ-ਸਰਪੰਚ ਅਤੇ ਹੋਰ ਮੋਹਤਬਰ ਵਿਅਕਤੀ ਹਾਜ਼ਰ ਸਨ।

LEAVE A REPLY

Please enter your comment!
Please enter your name here