ਮਾਨਸਾ, 02 ਅਪ੍ਰੈਲ :
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਸ਼੍ਰੀਮਤੀ ਬਲਦੀਪ ਕੌਰ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ 04 ਅਪ੍ਰੈਲ 2023 ਦਿਨ ਮੰਗਲਵਾਰ ਨੂੰ ਜ਼ਿਲ੍ਹਾ ਮਾਨਸਾ ਦੇ ਬੁੱਚੜਖਾਨੇ, ਮੀਟ ਅਤੇ ਆਂਡੇ ਦੀਆਂ ਦੁਕਾਨਾਂ/ਰੇਹੜੀਆਂ ਬੰਦ ਰੱਖਣ/ਕਰਨ ਦਾ ਹੁਕਮ ਜਾਰੀ ਕੀਤਾ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਪੰਜਾਬ ਵਿਚ ਮਹਾਂਵੀਰ ਜਯੰਤੀ ਦਾ ਦਿਹਾੜਾ 04 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ। ਇਸ ਲਈ ਪਹਿਲਾਂ 03 ਅਪ੍ਰੈਲ ਦੇ ਦਿਨ ਲਈ ਜਾਰੀ ਪਾਬੰਦੀ ਦੇ ਹੁਕਮਾਂ ਨੂੰ ਰੱਦ ਕਰਦਿਆਂ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ 04 ਅਪ੍ਰੈਲ 2023 ਨੂੰ ਜ਼ਿਲ੍ਹਾ ਮਾਨਸਾ ਦੇ ਬੁੱਚੜਖਾਨੇ, ਮੀਟ ਅਤੇ ਆਂਡੇ ਦੀਆਂ ਦੁਕਾਨਾਂ/ਰੇਹੜੀਆਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।
Boota Singh Basi
President & Chief Editor