100 ਗ੍ਰਾਮ ਹੈਰੋਇਨ ਬਰਾਮਦ ਸਮੇਤ ਕਾਬੂ

0
425

ਅੰਮ੍ਰਿਤਸਰ, (ਸੁਖਬੀਰ ਸਿੰਘ) -ਕਮਿਸ਼ਨਰ ਪੁਲਿਸ ਅੰਮ੍ਰਿਤਸਰ ਜੀ ਵੱਲੋਂ ਨਸ਼ੇ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਐਂਟੀ ਨਾਰਕੋਟਿਕ ਸੈੱਲ ਅੰਮ੍ਰਿਤਸਰ ਸ਼ਹਿਰ ਨੂੰ ਸਫਲਤਾ ਮਿਲੀ ਜਦੋ ਇੰਸਪੈਕਟਰ ਹਰਜਿੰਦਰ ਸਿੰਘ ਇੰਚਾਰਜ ਐਂਟੀ ਨਾਰਕੋਟਿਕ ਸੈੱਲ ਅੰਮ੍ਰਿਤਸਰ ਸ਼ਹਿਰ ਸਮੇਤ ਪੁਲਸ ਪਾਰਟੀ ਤਲਾਸ਼ ਭੈੜੇ ਵਿਅਕਤੀਆਂ ਦੇ ਸਬੰਧ ਵਿਚ ਮੋੜ ਜਪਾਨੀ ਐਵਨਿਊ ਛੇਹਰਟਾ ਮੌਜੂਦ ਸੀ ਕਿ ਜਪਾਨੀ ਐਵਨਿਊ ਸਾਈਡ ਵੱਲ ਇਕ ਮੋਨਾ ਨੌਜਵਾਨ ਐਕਟਿਵਾ ਤੇ ਸਵਾਰ ਹੋ ਕੇ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਯੱਕਦਮ ਘਬਰਾ ਗਿਆ ਤੇ ਐਕਟਿਵਾ ਨੂੰ ਕਾਹਲੀ ਨਾਲ ਪਿੱਛੇ ਨੂੰ ਮੋੜ ਕੇ ਭੱਜਣ ਲੱਗਾ ਤਾਂ ਐਕਟਿਵਾ ਬੰਦ ਹੋ ਗਈ ਜਿਸਨੂੰ ਸ਼ੱਕ ਦੇ ਅਧਾਰ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਰਾਜ ਕੁਮਾਰ ਉਰਫ ਵਿੱਕੀ ਪੁੱਤਰ ਓਮ ਪ੍ਰਕਾਸ਼ ਮਕਾਨ ਨੰਬਰ J-32 ਜਪਾਨੀ ਐਵਨਿਊ ਛੇਹਰਟਾ ਅੰਮ੍ਰਿਤਸਰ ਦੱਸਿਆ ਅਤੇ ਇਸ ਪਾਸੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ । ਜਿਸਤੇ ਥਾਣਾ ਛੇਹਰਟਾ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਇਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

LEAVE A REPLY

Please enter your comment!
Please enter your name here