10ਵਾਂ ਪਰਮਿੰਦਰਜੀਤ ਯਾਦਗਾਰੀ ਐਵਾਰਡ-2026 ਗ਼ਜ਼ਲਗੋ ਗੁਰਦਿਆਲ ਰੌਸ਼ਨ ਦੀ ਝੋਲ਼ੀ

0
11
*10ਵਾਂ ਪਰਮਿੰਦਰਜੀਤ ਯਾਦਗਾਰੀ ਐਵਾਰਡ-2026 ਗ਼ਜ਼ਲਗੋ ਗੁਰਦਿਆਲ ਰੌਸ਼ਨ ਦੀ ਝੋਲ਼ੀ
*ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਅਤੇ ਇਪਸਾ ਆਸਟਰੇਲੀਆ ਵੱਲੋਂ ਸਮਾਗਮ 1 ਮਾਰਚ ਨੂੰ
ਬਾਬਾ ਬਕਾਲਾ ਸਾਹਿਬ , 25 ਫਰਵਰੀ 2026
ਪਿਛਲੇ 41 ਸਾਲਾਂ ਤੋਂ ਲਗਾਤਾਰ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਅਤੇ ਇਪਸਾ ਆਸਟਰੇਲੀਆ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਇਕ ਸਾਹਿਤਕ ਸਮਾਗਮ ਮਿਤੀ 1 ਮਾਰਚ 2026, ਐਤਵਾਰ, ਸਵੇਰੇ 10.30 ਵਜੇ ਦਸ਼ਮੇਸ਼ ਪਬਲਿਕ ਸੀ: ਸੈ: ਸਕੁਲ਼, ਨਜ਼ਦੀਕ ਗੁ: ਬਾਬਾ ਪਾਲਾ ਜੀ ਅਤੇ ਛਾਉਣੀ ਸਾਹਿਬ, ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ । ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ  ਅਤੇ ਇਪਸਾ ਆਸਟਰੇਲੀਆ ਦੇ ਕੌਆਰਡੀਨੇਟਰ ਸਰਬਜੀਤ ਸੋਹੀ ਦੀ ਜਾਣਕਾਰੀ ਅਨੁਸਾਰ ਐਤਕੀਂ 10ਵਾਂ ਪਰਮਿੰਦਰਜੀਤ ਯਾਦਗਾਰੀ ਐਵਾਰਡ-2026, ਪ੍ਰਸਿੱਧ ਗ਼ਜ਼ਲਗੋ ਗੁਰਦਿਆਲ ਰੌਸ਼ਨ ਨੂੰ ਦਿੱਤਾ ਜਾਵੇਗਾ, ਜਿਸ ਵਿੱਚ 21000 ਰੁ: ਦੀ ਨਗਰ ਰਾਸ਼ੀ, ਦੋਸ਼ਾਲਾ ਅਤੇ ਸਨਮਾਨ ਚਿੰਨ ਭੇਟ ਕੀਤਾ ਜਾਵੇਗਾ । ਸਭਾ ਦੇ ਸਰਪ੍ਰਸਤ ਪ੍ਰਿੰਸੀਪਲ ਰਘਬੀਰ ਸਿੰਘ ਸੋਹਲ, ਪ੍ਰਧਾਨ ਸੰਤੋਖ ਸਿੰਘ ਗੁਰਾਇਆ, ਖਜ਼ਾਨਚੀ ਮਾ: ਮਨਜੀਤ ਸਿੰਘ ਵੱਸੀ, ਸੀ: ਮੀਤ ਪ੍ਰਧਾਨ ਮੱਖਣ ਸਿੰਘ ਭੈਣੀਵਾਲਾ, ਸੀ: ਮੀਤ ਪ੍ਰਧਾਨ ਡਾ: ਪਰਮਜੀਤ ਸਿੰਘ ਬਾਠ, ਸਕੱਤਰ ਨਵਦੀਪ ਸਿੰਘ ਬਦੇਸ਼ਾ ਅਤੇ ਪ੍ਰੱੈਸ ਸਕੱਤਰ ਬਲਵਿੰਦਰ ਸਿੰਘ ਅਠੌਲਾ ਨੇ ਦੱਸਿਆ ਹੈ ਕਿ ਸਮਾਗਮ ਵਿੱਚ ਸ: ਬਖਤਾਵਰ ਸਿੰਘ ਸ਼ੇਰਗਿੱਲ (ਆਈ.ਏ.ਐਸ. (ਸਾ: ਕਮਿਸ਼ਨਰ), ਪ੍ਰੋ: ਜਗਰੂਪ ਸਿੰਘ ਸੇਖੋਂ (ਸਾਬਕਾ ਮੁਖੀ ਰਾਜਨੀਤੀ ਸ਼ਾਸ਼ਤਰ ਵਿਭਾਗ ਜੀ.ਐਨ.ਡੀ. ਯੂਨੀਵਰਸਿਟੀ ਅੰਮ੍ਰਿਤਸਰ) ਬਤੌਰ ਮੁੱਖ ਮਹਿਮਾਨ  ਪੁਜਣਗੇ, ਜਦਕਿ ਪ੍ਰਧਾਨਗੀ ਮੰਡਲ ਵਿੱਚ ਸ: ਮੱਖਣ ਸਿੰਘ ਕੋਹਾੜ (ਸੀ: ਮੀਤ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ), ਡਾ: ਗੋਪਾਲ ਸਿੰਘ ਬੁੱਟਰ (ਸਹਾਇਕ ਸਕੱਤਰ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ), ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਸ: ਦੀਪ ਦਵਿੰਦਰ ਸਿੰਘ, ਕਾਰਜਕਾਰੀ ਮੈਂਬਰ ਗੁਰਮੀਤ ਸਿੰਘ ਬਾਜਵਾ, ਪ੍ਰਿੰਸੀਪਲ ਕੁਲਬੀਰ ਸਿੰਘ ਮਾਨ (ਦਸ਼ਮੇਸ਼ ਸਕੂਲ) , ਡਾ: ਗਗਨਦੀਪ (ਪ੍ਰਧਾਨ ਮਝੈਲਾਂ ਦੀ ਸੱਥ), ਕੀਰਤ ਪ੍ਰਤਾਪ ਸਿੰਘ ਪੰਨੂੰ (ਪ੍ਰਧਾਨ ਮਾਝਾ ਜਨਵਾਦੀ ਲੇਖਕ ਸਭਾ), ਕੁਲਵਿੰਦਰ ਸਿੰਘ ਗਾਖਲ (ਪ੍ਰਧਾਨ ਪੰਜਾਬ ਸਾਹਿਤਕ ਮੰਚ, ਜਲੰਧਰ) ੇ ਸ਼ੁਸ਼ੋਭਿਤ ਹੋਣਗੇ । ਹਾਜ਼ਰੀਨ ਵੱਲੋਂ ਕਵੀ ਦਰਬਾਰ ਹੋਵੇਗਾ ।

LEAVE A REPLY

Please enter your comment!
Please enter your name here