12 ਅਗਸਤ ਸ਼ਹੀਦ ਕਿਰਨਜੀਤ ਕੌਰ ਦੇ ਯਾਦਗਾਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਰਾਏਕੋਟ ਇਲਾਕੇ ਵਿੱਚ ਮੀਟਿੰਗਾਂ ਨੂੰ ਹੁੰਗਾਰਾ: ਮਨਜੀਤ ਧਨੇਰ

0
50
12 ਅਗਸਤ ਸ਼ਹੀਦ ਕਿਰਨਜੀਤ ਕੌਰ ਦੇ ਯਾਦਗਾਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਰਾਏਕੋਟ ਇਲਾਕੇ ਵਿੱਚ ਮੀਟਿੰਗਾਂ ਨੂੰ ਹੁੰਗਾਰਾ: ਮਨਜੀਤ ਧਨੇਰ

12 ਅਗਸਤ ਸ਼ਹੀਦ ਕਿਰਨਜੀਤ ਕੌਰ ਦੇ ਯਾਦਗਾਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਰਾਏਕੋਟ ਇਲਾਕੇ ਵਿੱਚ ਮੀਟਿੰਗਾਂ ਨੂੰ ਹੁੰਗਾਰਾ: ਮਨਜੀਤ ਧਨੇਰ
ਦਲਜੀਤ ਕੌਰ
ਰਾਏਕੋਟ, 9 ਅਗਸਤ, 2024: ਸਹੀਦ ਕਿਰਨਜੀਤ ਕੌਰ ਯਾਦਗਾਰ ਕਮੇਟੀ ਮਹਿਲਕਲਾਂ ਵੱਲੋ 12 ਅਗਸਤ ਦਾਣਾ ਮੰਡੀ ਮਹਿਲਕਲਾਂ ਵਿਖੇ ਮਨਾਏ ਜਾ ਰਹੇ 27ਵੇਂ ਯਾਦਗਾਰੀ ਸਮਾਗਮ ਦੀਆਂ ਤਿਆਰੀਆਂ ਪੂਰੇ ਜੋਰਾਂ ‘ਤੇ ਚੱਲ ਰਹੀਆਂ ਹਨ। ਅੱਜ ਭਾਰਤੀ ਕਿਸਾਨ ਏਕਤਾ ਡਕੌਂਦਾ ਬਲਾਕ ਰਾਏਕੋਟ ਦੇ ਪ੍ਰਧਾਨ ਸਰਬਜੀਤ ਸਿੰਘ ਧੂਰਕੋਟ ਅਤੇ ਜਿਲ੍ਹਾ ਬਰਨਾਲਾ ਦੇ ਆਗੂਆਂ ਜਗਰਾਜ ਸਿੰਘ ਹਰਦਾਸਪੁਰਾ ਅਤੇ ਗੁਰਦੇਵ ਸਿੰਘ ਮਾਂਗੇਵਾਲ ਦੀ ਅਗਵਾਈ ਹੇਠ ਦੱਧਾਹੂਰ, ਗੋਬਿੰਦਗੜ੍ਹ, ਧੁਰਕੋਟ, ਬੱਸੀਆਂ, ਜਲਾਲਦੀਵਾਲ, ਬੋਪਾਰਾਏ ਆਦਿ ਪਿੰਡਾਂ ਵਿੱਚ ਪ੍ਰਚਾਰ ਮੁਹਿੰਮ ਰਾਹੀਂ 12 ਅਗਸਤ ਮਹਿਲਕਲਾਂ ਪੱuਜਣ ਦਾ ਸੁਨੇਹਾ ਦਿੰਦਾ ਲੀਫ਼ਲੈੱਟ ਵੰਡਿਆ ਗਿਆ ਅਤੇ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ। ਕਾਲਸਾਂ ਵਿੱਚ ਵੱਡੀ ਮੀਟਿੰਗ ਆਯੋਜਿਤ ਕੀਤੀ ਗਈ।
ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰੇ ਆਗੂਆਂ ਨੇ 12 ਅਗਸਤ ਦੇ ਸੁੁਨਹਰੀ ਪੰਨਿਆਂ ਉੱਪਰ ਲਿਖੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਇਸ ਲੋਕ ਸੰਘਰਸ਼ ਵਿੱਚ ਕਿਸਾਨ-ਮਜਦੂਰ ਮਰਦ ਔਰਤ ਕਾਰਕੁਨਾਂ ਵੱਲੋਂ ਨਿਭਾਈ ਸ਼ਾਨਾਮੱਤਾ ਭੂਮਿਕਾ ਦੀ ਜੋਰਦਾਰ ਸ਼ਲਾਘਾ ਕੀਤੀ। ਆਗੂਆਂ ਦੱਸਿਆ ਕਿ ਅੱਜ ਦੇ ਸਮੇਂ ਔਰਤਾਂ ਖ਼ਿਲਾਫ਼ ਜਬਰ ਸਾਰੇ ਹੱਦਾਂ ਬੰਨ੍ਹੇ ਪਾਰ ਕਰ ਰਿਹਾ ਹੈ। ਐਨਸੀਆਰਬੀ ਦੇ ਅੰਕੜਿਆਂ ਮੁਤਾਬਿਕ ਹੀ ਹਰ 7 ਮਿੰਟਾਂ ਬਾਅਦ ਇੱਕ ਔਰਤ ਨਾਲ ਛੇੜਛਾੜ ਦੀ ਘਟਨਾ ਵਾਪਰਦੀ ਹੈ, 16 ਮਿੰਟਾਂ ਬਾਅਦ ਇੱਕ ਔਰਤ ਨਾਲ ਬਲਾਤਕਾਰ ਹੁੰਦਾ ਹੈ, ਹਰ ਰੋਜ਼ 90 ਬਲਾਤਕਾਰ ਦੀਆਂ ਘਟਨਾਵਾਂ ਵਾਪਰਦੀਆਂ ਹਨ। ਸਭ ਤੋਂ ਵੱਡੀ ਗੱਲ ਇਹ ਕਿ ਔਰਤਾਂ ਖਿਲਾਫ਼ ਵਾਪਰਨ ਵਾਲੀਆਂ 10 ਘਟਨਾਵਾਂ ਵਿੱਚੋਂ ਸਿਰਫ਼ ਇੱਕ ਹੀ ਥਾਣੇ ਵਿੱਚ ਰਿਪੋਰਟ ਹੁੰਦੀ ਹੈ। ਇਸ ਸਮੇਂ ਵਿਸ਼ੇਸ਼ ਤੌਰ’ਤੇ ਇਸ ਮੀਟਿੰਗ ਵਿੱਚ ਸ਼ਾਮਿਲ ਹੋਏ ਭਾਕਿਯੂ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ,ਯਾਦਗਾਰ ਕਮੇਟੀ ਦੇ ਬਾਨੀ ਆਗੂ ਮਨਜੀਤ ਧਨੇਰ ਨੇ ਕਿਹਾ ਕਿ ਅਜਿਹੀ ਹਾਲਤ ਵਿੱਚ ਮਹਿਲਕਲਾਂ ਲੋਕ ਘੋਲ ਦੀ ਵਿਰਾਸਤ ਸਾਡੇ ਸਭਨਾਂ ਲਈ ਅਜਿਹਾ ਚਾਨਣ ਮੁਨਾਰਾ ਹੈ ਜੋ 27 ਸਾਲ ਦੇ ਲੰਬੇ ਅਰਸੇ ਬਾਅਦ ਵੀ ‘ਜਬਰ ਖ਼ਿਲਾਫ਼ ਸੰਘਰਸ਼ ਰਾਹੀਂ ਟਾਕਰੇ’ ਦੀ ਮਿਸਾਲ ਬਣਿਆ ਹੋਇਆ ਹੈ।
ਇਸ ਸਮੇਂ ਬਲਦੇਵ ਸੱਦੋਵਾਲ, ਗੱਜਣ ਕਾਲਸਾਂ, ਕੇਵਲਜੀਤ ਕੌਰ, ਨੀਲਮ ਰਾਣੀ, ਗੁਰਿੰਦਰ ਕੌਰ, ਸਿਮਰਪ੍ਰੀਤ ਕੌਰ, ਜਸਵਿੰਦਰ ਕੌਰ, ਬਲਜੀਤ ਕੌਰ, ਡਾ ਅਮਰਜੀਤ ਸਿੰਘ, ਡਾ ਬਾਰੂ ਮੁਹੰਮਦ, ਵਿਸਾਖਾ ਸਿੰਘ ਕਾਲਸਾਂ, ਅਵਤਾਰ ਸਿੰਘ, ਪਰਮਜੀਤ ਸਿੰਘ, ਸਰਬਜੀਤ ਸਿੰਘ ਧੂਰਕੋਟ, ਜੱਗਾ ਸਿੰਘ, ਪ੍ਰੀਤਮ ਸਿੰਘ ਮਹਿਲਕਲਾਂ, ਨੌਜਵਾਨ ਜਗਮੀਤ ਸਿੰਘ, ਜਸਪਾਲ ਚੀਮਾ, ਸੁਖਦੇਵ ਸਿੰਘ, ਮੁਨੀਸ਼ ਕੁਮਾਰ, ਦਰਸ਼ਨ ਸਿੰਘ ਕਾਲਸਾਂ, ਨਿਰਪਾਲ ਸਿੰਘ ਜਲਾਲਦੀਵਾਲ, ਡਾ ਕੇਵਲ ਸਿੰਘ ਜਲਾਲਦੀਵਾਲ ਤੋਂ ਇਲਾਵਾ ਬਹੁਤ ਸਰੇ ਆਗੂ ਹਾਜ਼ਰ ਸਨ। ਕਾਲਸਾਂ ਪਿੰਡ ਵਿਖੇ ਹੋਈ ਮੀਟਿੰਗ ਵਿੱਚ ਅਮਨਦੀਪ ਕੌਰ ਦੀ ਅਗਵਾਈ ਵਿੱਚ ਸ਼ਾਮਿਲ ਹੋਈਆਂ ਮਨਰੇਗਾ ਮਜਦੂਰ ਔਰਤਾਂ ਨੇ 12 ਅਗਸਤ ਦਾਣਾ ਮੰਡੀ ਮਹਿਲਕਲਾਂ ਵਿਖੇ ਮਨਾਏ ਜਾ ਰਹੇ ਯਾਦਗਾਰੀ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪੂਰੇ ਉਤਸ਼ਾਹ ਨਾਲ ਪਹੁੰਚਣ ਦਾ ਵਿਸ਼ਵਾਸ਼ ਦਿਵਾਇਆ।

LEAVE A REPLY

Please enter your comment!
Please enter your name here