ਸੁਖਪਾਲ ਹੁੰਦਲ/ਅਵਿਨਾਸ਼ ਸ਼ਰਮਾ (ਸੁਲਤਾਨਪੁਰ ਲੋਧੀ ) : ਪੁਲਸ ਵਲੋਂ ਨਸ਼ੇ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀਐਸਪੀ ਸੁਲਤਾਨਪੁਰ ਲੋਧੀ ਡਾ ਮਨਪ੍ਰੀਤ ਸ਼ੀੰਹਮਾਰ ਅਤੇ ਸਬ ਇੰਸਪੈਕਟਰ ਜਸਪਾਲ ਸਿੰਘ ਥਾਣਾ ਮੁਖੀ ਸੁਲਤਾਨਪੁਰ ਲੋਧੀ ਦੀ ਨਿਗਰਾਨੀ ਹੇਠ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੂੰ ਸਫਲਤਾ ਹਾਸਲ ਹੋਈ ਜਦੋਂ ਨਸ਼ੀਲੀਆਂ ਗੋਲੀਆਂ ਸਮੇਤ 1 ਔਰਤ ਨੂੰ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਐਸ ਐਚ.ਐਚ.ਓ ਜਸਪਾਲ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਪੂਰਨ ਚੰਦ ਇਚਾਰਜ ਚੌਕੀ ਭੁਲਾਣਾ ਸਮੇਤ ਪੁਲਿਸ ਪਾਰਟੀ ਦੇ ਪਿੰਡ ਮੋਠਾਂਵਾਲ ਤੇ ਲਾਟੀਆਂਵਾਲ ਵੱਲ ਨੂੰ ਜਾ ਰਹੇ ਸਨ ਕਿ ਪਿੰਡ ਲਾਟੀਆਂਵਾਲ ਦੀ ਤਰਫੋਂ ਇਕ ਔਰਤ ਪੈਦਲ ਆਉਂਦੀ ਦਿਖਾਈ ਦਿੱਤੀ ਜਿਸਨੇ ਪੁਲਿਸ ਪਾਰਟੀ ਨੂੰ ਦੇਖ ਕੇ ਇੱਕ ਵਜਨਦਾਰ ਮੋਮੀ ਲਿਫਾਫਾ ਸੜਕ ਕਿਨਾਰੇ ਸੁੱਟ ਦਿੱਤਾ ਜਿਸਨੂੰ ਲੇਡੀ ਪੁਲਸ ਕਰਮਚਾਰੀ ਦੀ ਸਹਾਇਤਾ ਨਾਲ ਸ਼ੱਕ ਦੇ ਆਧਾਰ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਜਿੰਦਰ ਕੌਰ ਉਰਫ਼ ਕੁਲਵਿੰਦਰ ਪਤਨੀ ਲੇਟ ਬਿੱਲੂ ਵਾਸੀ ਲਾਟੀਆਂਵਾਲ ਥਾਣਾ ਸੁਲਤਾਨਪੁਰ ਲੋਧੀ ਦੱਸਿਆ। ਉਸ ਵੱਲੋਂ ਸੁੱਟੇ ਮੋਮੀ ਲਿਫਾਫੇ ਨੂੰ ਚੈੱਕ ਕਰਨ ਤੇ ਉਸ ਵਿੱਚੋਂ 150 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਅਰੋਪੀ ਔਰਤ ਤੇ ਐਨ.ਡੀ.ਪੀ.ਐਸ ਐਕਟ ਦੇ ਤਹਿਤ ਥਾਣਾ ਸੁਲਤਾਨਪੁਰ ਲੋਧੀ ਵਿੱਚ ਮਾਮਲਾ ਦਰਜ ਕੀਤਾ ਗਿਆ। ਤੇ ਔਰਤ ਨੂੰ ਅਦਾਲਤ ਵਿੱਚ ਕੀਤਾ ਜਾ ਰਿਹਾ ਹੈ ਜਿਸਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ
Boota Singh Basi
President & Chief Editor