20 ਅਤੇ 21 ਨਵੰਬਰ ਨੂੰ ਬੀ.ਐੱਲ.ਓ. ਪੋਲਿੰਗ ਬੂਥਾਂ ’ਤੇ ਲਗਾਉਣੇ ਵਿਸ਼ੇਸ਼ ਕੈਂਪ- ਜ਼ਿਲ੍ਹਾ ਚੋਣ ਅਫ਼ਸਰ

0
248

* 01 ਜਨਵਰੀ 2022 ਨੂੰ 18 ਸਾਲ ਜਾਂ ਵੱਧ ਉਮਰ ਹੋਣ ਵਾਲੇ ਵਿਅਕਤੀ ਆਪਣੀ ਵੋਟ ਜਰੂਰ ਬਣਵਾਉਣ-ਰਾਮਵੀਰ
ਸੰਗਰੂਰ, (ਦਲਜੀਤ ਕੌਰ ਭਵਾਨੀਗੜ੍ਹ)-ਜਿਲ੍ਹਾ ਸੰਗਰੂਰ ਦੇ ਕੁੱਲ 05 ਵਿਧਾਨ ਸਭਾ ਚੋਣ ਹਲਕਿਆਂ 99-ਲਹਿਰਾ, 100-ਦਿੜਬਾ, 101-ਸੁਨਾਮ, 107-ਧੂਰੀ ਅਤੇ 108- ਸੰਗਰੂਰ ਅਤੇ ਜਿਲ੍ਹਾ ਮਲੇਰਕੋਟਲਾ ਦੇ ਕੁੱਲ 02 ਵਿਧਾਨ ਸਭਾ ਚੋਣ ਹਲਕਾ 105-ਮਲੇਰਕੋਟਲਾ ਅਤੇ 106-ਅਮਰਗੜ੍ਹ ਵਿਚ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 01 ਜਨਵਰੀ 2022 ਦੇ ਆਧਾਰ ਤੇ ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਦਾ ਕੰਮ 01 ਨਵੰਬਰ 2021 ਤੋਂ ਲਗਾਤਾਰ ਚੱਲ ਰਿਹਾ ਹੈ। ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ੈਡਿਊਲ ਅਨੁਸਾਰ ਮਿਤੀ 30 ਨਵੰਬਰ 2021 ਤੱਕ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣੇ ਹਨ। ਇਸ ਸਮੇਂ ਦੌਰਾਨ ਆਮ ਜਨਤਾ ਦੀ ਸੁਵਿਧਾ ਮਿਤੀ 20 ਨਵੰਬਰ 2021 (ਦਿਨ ਸ਼ਨੀਵਾਰ ) ਅਤੇ 21 ਨਵੰਬਰ 2021 (ਦਿਨ ਐਤਵਾਰ ) ਨੂੰ ਜ਼ਿਲਾ ਸੰਗਰੂਰ ਅਤੇ ਮਲੇਰਕੋਟਲਾ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿਚ ਪੈਂਦੇ ਪੋਲਿੰਗ ਬੂਥਾਂ ਤੇ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ, ਜਿਥੇ ਪੋਲਿੰਗ ਬੂਥ ਨਾਲ ਸਬੰਧਤ ਬੀ.ਐੱਲ.ਓ ਵੱਲੋਂ ਸਵੇਰ ਤੋਂ ਸ਼ਾਮ ਤੱਕ ਪੋਲਿੰਗ ਬੂਥ ਤੇ ਬੈਠ ਕੇ ਆਮ ਜਨਤਾ ਪਾਸੋਂ ਫਾਰਮ ਨੰ: 6, 7, 8, 8 ਓ ਪ੍ਰਾਪਤ ਕੀਤੇ ਜਾਣਗੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦਿੱਤੀ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਅਪੀਲ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਦੀ ਉਮਰ ਮਿਤੀ 01 ਜਨਵਰੀ 2022 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋਵੇ ਜਾਂ ਕਿਸੇ ਹੋਰ ਖੇਤਰ ਤੋਂ ਸ਼ਿਫਟ ਹੋ ਕੇ ਆਇਆ ਹੈ ਜਾਂ ਕਿਸੇ ਵੋਟਰ ਦੀ ਉਸਦੇ ਸਬੰਧਤ ਬੂਥ ਵਿਚ ਭਾਵ ਜਿੱਥੇ ਉਸਦੀ ਰਿਹਾਇਸ਼ ਹੈ, ਵਿਚ ਉਸਦੀ ਵੋਟ ਨਹੀਂ ਬਣੀ ਹੋਈ ਤਾਂ ਉਹ ਇਨ੍ਹਾਂ ਸਪੈਸ਼ਲ ਕੈਂਪਾਂ ਵਿਚ ਆ ਕੇ ਆਪਣੀ ਨਵੀਂ ਵੋਟ ਬਣਾਉਣ ਲਈ ਨਿਰਧਾਰਤ ਫਾਰਮ ਨੰ: 6 ਭਰਕੇ ਆਪਣੇ ਬੂਥ ਦੇ ਬੀ.ਐਲ.ਓ ਨੂੰ ਦੇ ਸਕਦਾ ਹੈ। ਫਾਰਮ ਨੰ: 6 ਨਾਲ ਬਿਨੈਕਾਰ ਵੱਲੋਂ ਆਪਣੀ 2 ਪਾਸਪੋਰਟ ਸਾਈਜ਼ ਦੀਆਂ ਤਾਜ਼ਾ ਫੋਟੋਆਂ, ਰਿਹਾਇਸ਼ ਦਾ ਪਰੂਫ ਅਤੇ ਜਨਮ ਮਿਤੀ ਦਾ ਸਬੂਤ ਫਾਰਮ ਨਾਲ ਲਾਜ਼ਮੀ ਲਗਾਇਆ ਜਾਵੇ। ਸ਼੍ਰੀ ਰਾਮਵੀਰ ਨੇ ਦੱਸਿਆ ਕਿ ਵੋਟਰ ਸੂਚੀ ਵਿੱਚ ਵੋਟਰਾਂ ਦੇ ਗਲਤ ਦਰਜ਼ ਵੇਰਵੇ ਜਿਵੇਂ ਕਿ ਨਾਮ, ਉਮਰ, ਪਿਤਾ ਦਾ ਨਾਂ ਆਦਿ ਨੂੰ ਦਰੁਸਤ ਕਰਨ ਲਈ ਫਾਰਮ ਨੰ: 8, ਮਰ ਚੁੱਕੇ ਜਾਂ ਤਬਦੀਲ ਹੋ ਚੁੱਕੇ ਵੋਟਰਾਂ ਲਈ ਫਾਰਮ ਨੰ:7 ਅਤੇ ਜਿਹਨਾਂ ਵੋਟਰਾਂ ਦਾ ਪਤਾ ਜਿਵੇਂ ਕਿ ਮਕਾਨ, ਗਲੀ, ਮੁਹੱਲਾ ਆਦਿ ਗਲਤ ਦਰਜ਼ ਹਨ, ਨੂੰ ਦਰੁਸਤ ਕਰਨ ਲਈ ਫਾਰਮ ਨੰ: 8 ਓ ਵਿਚ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਬਿਨੈਕਾਰ, ਦਾਅਵੇਦਾਰ ਜਾਂ ਇਤਰਾਜ਼ਕਰਤਾ 30 ਨਵੰਬਰ 2021 ਤੱਕ ਆਪਣੇ ਹਲਕੇ ਦੇ ਪੋਲਿੰਗ ਬੂਥ ਦੇ ਬੀ.ਐਲ.ਓ ਜਾਂ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰ ਦੇ ਦਫ਼ਤਰ ਜਾਂ ਜ਼ਿਲ੍ਹਾ ਚੋਣ ਦਫਤਰ ਵਿਚ ਆ ਕੇ ਵੀ ਫਾਰਮ ਦੇ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਮ ਜਨਤਾ ਵਲੋਂ ਆਪਣਾ ਫਾਰਮ ਭਾਰਤ ਚੋਣ ਕਮਿਸ਼ਨ ਦੇ ਵੈਬ ਪੋਰਟਲ www.nvsp.in ਜਾਂ voter helpline mobile app ਦੇ ਲਿੰਕ ’ਤੇ ਜਾ ਕੇ ਆਨਲਾਈਨ ਵੀ ਸਬਮਿਟ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਵੱਲੋਂ ਯੋਗਤਾ ਮਿਤੀ 01 ਜਨਵਰੀ 2022 ਦੇ ਅਧਾਰ ਤੇ ਵੋਟਰ ਸੂਚੀਆਂ ਦੀ ਕੀਤੀ ਜਾ ਰਹੀ ਸੁਧਾਈ ਦੌਰਾਨ ਮਿਤੀ 20 ਨਵੰਬਰ 2021 (ਦਿਨ ਸ਼ਨੀਵਾਰ ) ਅਤੇ 21 ਨਵੰਬਰ 2021 (ਦਿਨ ਐਤਵਾਰ) ਨੂੰ ਬੀ.ਐੱਲ.ਓਜ਼ ਵੱਲੋਂ ਵਿਸ਼ੇਸ਼ ਤੌਰ ’ਤੇ ਲਗਾਏ ਜਾਣ ਵਾਲੇ ਵੋਟਰ ਰਜਿਸਟਰੇਸ਼ਨ ਕੈਂਪ ਸਬੰਧੀ ਆਪਣੇ ਪੱਧਰ ’ਤੇ ਢੁੱਕਵਾਂ ਪ੍ਰਚਾਰ ਕਰਦੇ ਹੋਏ ਵੋਟਰ ਜਾਗਰੂਕਤਾ ਕਰਨ ਦੀ ਕਾਰਵਾਈ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਅਹਿਮ ਕੰਮ ਵਿਚ ਸਹਿਯੋਗ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹਿ ਜਾਵੇ।

LEAVE A REPLY

Please enter your comment!
Please enter your name here