ਮਾਨਸਾ, 23 ਜਨਵਰੀ:
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ, 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 26 ਜਨਵਰੀ, 2023 ਨੂੰ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ ਹੋਣ ਵਾਲੇ ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਇਸ ਦੇ ਆਲੇ ਦੁਆਲੇ 2 ਕਿਲੋਮੀਟਰ ਦੇ ਏਰੀਏ ਨੂੰ ਰੈੱਡ ਜ਼ੋਨ ‘‘No Drone Zone’’ ਘੋਸ਼ਿਤ ਕਰਦਿਆਂ ਡਰੋਨ ਕੈਮਰਿਆਂ ਨੂੰ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਵੀ.ਵੀ.ਆਈ.ਪੀ. ਨਾਲ ਆਉਣ ਵਾਲੀ ਸ਼ੋਸ਼ਲ ਮੀਡੀਆ ਦੀ ਟੀਮ ’ਤੇ ਲਾਗੂ ਨਹੀਂ ਹੋਵੇਗੀ।
ਸੀਨੀਅਰ ਪੁਲਿਸ ਕਪਤਾਨ ਮਾਨਸਾ ਦੇ ਪੱਤਰ ਅਨੁਸਾਰ ਹੁਕਮ ਵਿਚ ਕਿਹਾ ਹੈ ਕਿ ਜ਼ਿਲ੍ਹਾ ਮਾਨਸਾ ਅੰਦਰ ਵੀ.ਵੀ.ਆਈ.ਪੀ. ਦੇ ਫੰਕਸ਼ਨ ਅਤੇ 26 ਜਨਵਰੀ ਦੇ ਫੰਕਸ਼ਨ ਦੌਰਾਨ ਵੀ.ਵੀ.ਆਈ.ਪੀ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ 2 ਕਿਲੋਮੀਟਰ ਦੇ ਏਰੀਏ ਨੂੰ ਰੈੱਡ ਜ਼ੋਨ ‘‘No Drone Zone’’ ਐਲਾਨਿਆ ਜਾਵੇ ਅਤੇ ਕਿਸੇ ਨੂੰ ਵੀ ਡਰੋਨ ਕੈਮਰਾ ਉਡਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ।
Boota Singh Basi
President & Chief Editor