26 ਅਤੇ 27 ਅਪ੍ਰੈਲ ਨੂੰ ਭੋਰਸ਼ੀ ਰਾਜਪੂਤਾਂ ਵਿਖੇ ਲੱਗੇਗਾ ਕੈਂਪ – ਡਿਪਟੀ ਕਮਿਸ਼ਨਰ

0
386
26 ਅਤੇ 27 ਅਪ੍ਰੈਲ ਨੂੰ ਭੋਰਸ਼ੀ ਰਾਜਪੂਤਾਂ ਵਿਖੇ ਲੱਗੇਗਾ ਕੈਂਪ – ਡਿਪਟੀ ਕਮਿਸ਼ਨਰ

ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ

26 ਅਤੇ 27 ਅਪ੍ਰੈਲ ਨੂੰ ਭੋਰਸ਼ੀ ਰਾਜਪੂਤਾਂ ਵਿਖੇ ਲੱਗੇਗਾ ਕੈਂਪ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 25 ਅਪ੍ਰੈਲ 2025—

ਪੰਜਾਬ ਸਰਕਾਰ ਵੱਲੋ ਲੋਕਾਂ ਨੂੰ ਤਰੱਕੀ ਦੇ ਰਾਹ ਤੇ ਲੈ ਕੇ ਜਾਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸ਼ਾਕਸੀ ਸਾਹਨੀ ਨੇ ਕਰਦਿਆਂ ਦੱਸਿਆ ਕਿ  ਨਾਗਰਿਕਾਂ ਨੂੰ ਕਾਮਯਾਬੀ ਅਤੇ ਤਰੱਕੀ ਦੇ ਰਾਹ ਤੇ ਲੈ ਕੇ ਜਾਣ ਲਈ ਕੈਂਪ ਲਗਵਾਉਣੇ ਸੁਰੂ ਕੀਤੇ ਜਾ ਰਹੇ ਹਨ, ਜਿਸ ਤਹਿਤ  26 ਅਤੇ 27 ਅਪ੍ਰੈਲ 2025  ਨੂੰ ਪਿੰਡ ਭੋਰਸ਼ੀ ਰਾਜਪੂਤਾਂ ਵਿੱਚ ਗੁਰਦੁਅਰਾ ਚੜ੍ਹਦੀ ਪੱਤੀ ਵਿਖੇ ਵਿਖੇ ਸਰਕਾਰੀ ਸੁਵਿਧਾਵਾ ਸਬੰਧੀ ਜਾਗਰੂਕ ਕਰਨ ਅਤੇ ਸੇਵਾਵਾਂ ਪ੍ਰਦਾਨ ਕਰਨ ਲਈ ਸਵੇਰੇ 9:00 ਵਜੇ ਤੋਂ ਸ਼ਾਮ 3:00 ਵਜੇ ਤੱਕ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਉਪ ਮੰਡਲ ਮੈਜਿਸਟਰੇਟ, ਬਾਬਾ ਬਕਾਲਾ ਸਾਹਿਬ ਸ: ਅਮਨਦੀਪ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਕਿਰਤ ਵਿਭਾਗ, ਅੰਮ੍ਰਿਤਸਰ, ਜੀ.ਐਮ. ਜਿਲ੍ਹਾਂ ਇੰਡਸਟਰੀ ਸੈਂਟਰ, (ਜੀ.ਐਮ.ਡੀ.ਆਈ.ਸੀ) ਅੰਮ੍ਰਿਤਸਰ, ਡਾਇਰੈਕਟਰ ਆਰ ਸੈਟੀ ਪੀ.ਐਨ.ਬੀ. ਮੱਲੀਆਂ ਕਲਾਂ, ਅੰਮ੍ਰਿਤਸਰ, ਬਲਾਕ ਮਿਸ਼ਨ ਮੈਨੇਜਰ, ਪੰਜਾਬ ਸਕਿਲ ਡਵੈਲਪਮੈਟ ਮਿਸ਼ਨ, ਅੰਮ੍ਰਿਤਸਰ, ਡਿਪਟੀ ਡਾਇਰੈਕਟਰ, ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ, ਜਿਲ੍ਹਾ ਮੈਨੇਜਰ ਐਸ.ਸੀ. ਕਾਰਪੋਰੇਸ਼ਨ, ਅੰਮ੍ਰਿਤਸਰ, ਜਿਲ੍ਹਾ ਮੈਨੇਜਰ ਬੈਂਕ ਫਿੰਨੋ ਕਾਰਪੋਰੇਸ਼ਨ, ਅੰਮ੍ਰਿਤਸਰ, ਡਾਇਰੈਕਟਰ ਕਿਸ਼ੀ ਵਿਗਿਆਨ ਕੇਂਦਰ, ਅੰਮ੍ਰਿਤਸਰ, ਡਿਪਟੀ ਡਾਇਰੈਕਟਰ, ਡੇਅਰੀ ਡਿਵੈਲਪਮੈਂਟ ਵਿਭਾਗ, ਅੰਮ੍ਰਿਤਸਰ, ਜਿਲ੍ਹਾ ਲੀਡ ਬੈਂਕ ਮੈਨੇਜਰ, ਅੰਮ੍ਰਿਸਤਰ, ਜਿਲ੍ਹਾ ਮੈਨੇਜਰ ਕਾਮਨ ਸਰਵਿਸ ਸੈਂਟਰ, (CSC) ਅੰਮ੍ਰਿਤਸਰ, ਜਿਲ੍ਹਾ ਮੈਨੇਜਰ ਪੰਜਾਬ ਸਟੇਟ ਰੂਲਰ ਲਾਇਵਲੀਹੁਡ ਮਿਸ਼ਨ, ਅੰਮ੍ਰਿਤਸਰ ਵੱਲੋਂ ਭਾਗ ਲਿਆ ਜਾਣਾ ਹੈ। ਜਿਸ ਵਿੱਚ ਉਹਨਾ ਦੇ ਮਹਿਕਮੇ ਵੱਲੋਂ ਜਰੂਰੀ ਜਾਣਕਾਰੀ ਉਪਲੱਬਧ ਕਰਵਾਈ ਜਾਵੇਗੀ। ਉਨਾਂ ਇਸ ਦੇ ਨਾਲ ਲੱਗਦੇ ਇਲਾਕੇ ਦੇ ਨਾਗਰਿਕਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਕੈਂਪ ਵਿੱਚ ਹਿੱਸਾ ਲੈ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। ਇਸ ਸੰਬੰਧੀ ਵਧੇਰੇ ਜਾਣਕਾਰੀ ਲਈ ਉਪ ਮੰਡਲ ਮੈਜਿਸਟਰੇਟ, ਬਾਬਾ ਬਕਾਲਾ ਸਾਹਿਬ ਦੇ ਦਫਤਰ ਸੰਪਰਕ ਕੀਤਾ ਜਾ ਸਕਦਾ ਹੈ।

ਫਾਈਲ ਫੋਟੋ : ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ

===–

LEAVE A REPLY

Please enter your comment!
Please enter your name here