298 ਪ੍ਰਾਇਮਰੀ ਅਤੇ 198 ਅਪਰ-ਪ੍ਰਾਇਮਰੀ ਸਕੂਲਾਂ ਦੇ 57222 ਬੱਚਿਆਂ ਨੂੰ ਦਿੱਤਾ ਜਾਂਦਾ ਹੈ ਦੁਪਹਿਰ ਦਾ ਖਾਣਾ-ਡਿਪਟੀ ਕਮਿਸ਼ਨਰ ਖਾਣਾ ਬਣਾਉਣ ਲਈ 1314 ਕੁੱਕ-ਕਮ-ਹੈਲਪਰ ਕਰਦੇ ਹਨ ਕੰਮ

0
218

ਮਾਨਸਾ, 03 ਅਕਤੂਬਰ:
ਜ਼ਿਲ੍ਹਾ ਮਾਨਸਾ ਵਿਖੇ ਪ੍ਰਾਇਮਰੀ ਅਤੇ ਅਪਰ-ਪ੍ਰਾਇਮਰੀ  ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਉਣ ਲਈ ਮਿਡ ਡੇ ਮੀਲ ਸਕੀਮ ਸਫਲਤਾਪੂਰਵਕ ਚੱਲ ਰਹੀ ਹੈ। ਇਸ ਨਾਲ ਜਿੱਥੇ ਵਿਦਿਆਰਥੀਆਂ ਨੂੰ ਪੋਸ਼ਟਿਕ ਭੋਜਨ ਉਪਲਬਧ ਕਰਵਾਇਆ ਜਾਂਦਾ ਹੈ ਉੱਥੇ ਹੀ ਵਿਦਿਆਰਥੀਆਂ ਵਿਚ ਆਪਸੀ ਸਾਂਝ ਅਤੇ ਪਿਆਰ ਦੀ ਭਾਵਨਾ ਪੈਦਾ ਹੁੰਦੀ ਹੈ।
ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮਿਡ ਡੇ ਮੀਲ ਸਕੀਮ ਅਧੀਨ 496  ਸਕੂਲਾਂ ਦੇ 57,222 ਬੱਚਿਆਂ ਨੂੰ ਦੁਪਹਿਰ ਦਾ ਖਾਣਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿਚ ਕੁੱਲ 298 ਪ੍ਰਾਇਮਰੀ ਅਤੇ 198 ਅਪਰ-ਪ੍ਰਾਇਮਰੀ, ਕੁੱਲ 496 ਸਕੂਲਾਂ ਵਿਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਮਾਡਲ ਅਤੇ ਆਦਰਸ਼ ਸਕੂਲਾਂ ਵਿਚ ਮਿਡ ਡੇ ਮੀਲ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਾਰੇ ਪ੍ਰਾਇਮਰੀ ਅਤੇ ਅਪਰ-ਪ੍ਰਾਇਮਰੀ ਸਕੂਲਾਂ ਵਿਚ ਖਾਣਾ ਤਿਆਰ ਕਰਨ ਲਈ ਕਿਚਨ ਸ਼ੈੱਡ ਬਣਵਾਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਾਇਮਰੀ ਸਕੂਲਾਂ ਲਈ 100 ਗਰਾਮ ਅਤੇ ਅਪਰ ਪ੍ਰਾਇਮਰੀ ਸਕੂਲਾਂ ਲਈ 150 ਗਰਾਮ ਕਣਕ ਜਾਂ ਚਾਵਲ ਪ੍ਰਤੀ ਬੱਚਾ, ਪ੍ਰਤੀ ਦਿਨ ਦਿੱਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਅਨਾਜ ਸਟੋਰ ਕਰਨ ਲਈ ਸਟੋਰੇਜ਼ ਬਿਨਜ਼ ਸਪਲਾਈ ਕੀਤੇ ਗਏ ਹਨ। ਅਨਾਜ ਦੀ ਸਪਲਾਈ ਸਬੰਧੀ ਪਨਸਪ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਹੋਇਆ ਹੈ। ਕਣਕ ਦੀ ਅਦਾਇਗੀ ਸਰਕਾਰੀ ਰੇਟ ਅਨੁਸਾਰ ਕੀਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਸਕੂਲਾਂ ਵਿਚ ਖਾਣਾ ਬਣਾਉਣ ਲਈ ਕੁੱਲ 1314 ਕੁੱਕ-ਕਮ-ਹੈਲਪਰ ਕੰਮ ਕਰਦੇ ਹਨ। ਪ੍ਰਾਇਮਰੀ ਸਕੂਲਾਂ ਲਈ 773 ਅਤੇ ਅਪਰ-ਪ੍ਰਾਇਮਰੀ ਸਕੂਲਾਂ ਲਈ 541 ਕੁੱਕ-ਕਮ-ਹੈਲਪਰ ਰੱਖੇ ਹੋਏ ਹਨ ਜੋ ਬੱਚਿਆ ਲਈ ਖਾਣਾ ਤਿਆਰ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਖਾਣਾ ਤਿਆਰ ਕਰਵਾਉਣ ਸਮੇਂ ਬੱਚਿਆਂ ਦੀ ਸਿਹਤ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਬੱਚਿਆਂ ਨੂੰ ਪੋਸ਼ਟਿਕ ਆਹਾਰ ਵਾਲਾ ਖਾਣਾ ਦਿੱਤਾ ਜਾਵੇ।

LEAVE A REPLY

Please enter your comment!
Please enter your name here