36ਵੀਂ ਨੈਸ਼ਨਲ ਗੇਮਜ਼ ਵਿੱਚ ਜਿਲ੍ਹੇ ਦੇ 20 ਖਿਡਾਰੀਆਂ ਨੇ ਕੀਤਾ ਪੰਜਾਬ ਦਾ ਨਾਂ ਰੌਸ਼ਨ 6 ਗੋਲਡ, 11 ਸਿਲਵਰ ਅਤੇ 4 ਕਾਂਸੇ ਦੇ ਮੈਡਲ ਜਿੱਤੇ

0
186

ਜ਼ਿਲ੍ਹੇ ਦੇ 20 ਖਿਡਾਰੀਆਂ ਨੂੰ ਮਿਲੀ 71 ਲੱਖ ਦੀ ਇਨਾਮੀ ਰਾਸ਼ੀ

ਅੰਮ੍ਰਿਤਸਰ, 24 ਅਪ੍ਰੈਲ:

ਰਾਜ ਵਿੱਚ ਖੇਡਾਂ ਨੂੰ ਮੋਹਰੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਦੇਸ਼ ’ਚ ਸਭ ਤੋਂ ਪਹਿਲਾਂ ਕੌਮੀ ਖੇਡਾਂ ਦੇ ਜੇਤੂਆਂ ਨੂੰ ਸਨਮਾਨਿਤ ਕਰਨ ਦੀ ਪਹਿਲ ਕੀਤੀ ਗਈ ਹੈ, ਜਿਸ ’ਚ ਅੰਮ੍ਰਿਤਸਰ ਜਿਲ੍ਹੇ ਦੇ 20 ਖਿਡਾਰੀਆਂ ਨੂੰ 71 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਕੌਮੀ ਖੇਡਾਂ ਦੇ ਸੋਨ ਤਗਮਾ ਜੇਤੂਆਂ ਨੂੰ 5-5 ਲੱਖ ਰੁਪਏ, ਚਾਂਦੀ ਦੇ ਤਗਮਾ ਜੇਤੂਆਂ ਨੂੰ 3-3 ਲੱਖ ਰੁਪਏ ਅਤੇ ਕਾਂਸੇ ਦਾ ਤਗਮਾ ਜੇਤੂਆਂ ਨੂੰ 2-2 ਲੱਖ ਰੁਪਏ ਨਾਲ ਸਨਮਾਨਿਤ ਕੀਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਗੁਜਰਾਤ ਵਿਖੇ 36ਵੀਂ ਨੈਸ਼ਨਲ ਗੇਮਜ਼ 2022 ਦੀਆਂ ਖੇਡਾਂ ਦੌਰਾਨ ਜਿਲ੍ਹੇ ਦੇ 20 ਖਿਡਾਰੀਆਂ ਨੇ 6 ਗੋਲਡ, 11 ਸਿਲਵਰ ਅਤੇ 4 ਕਾਂਸੇ ਦੇ ਮੈਡਲ ਜਿੱਤੇ ਸਨ। ਜਿਸ ਸਦਕਾ ਇਨਾਂ ਖਿਡਾਰੀਆਂ ਨੂੰ ਪੰਜਾਬ ਸਰਕਾਰ ਵਲੋਂ 71 ਲੱਖ ਰੁਪਏ ਦੀ ਇਨਾਮ ਰਾਸ਼ੀ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਵੇਟ ਲਿਫਟਿੰਗ ਵਿੱਚ 109 ਕਿਲੋਗ੍ਰਾਮ ਭਾਰ ਦੇ ਮੁਕਾਬਲਿਆਂ ਵਿੱਚ ਸ: ਲਵਪ੍ਰੀਤ ਸਿੰਘ ਨੇ ਗੋਲਡ, ਸਾਫਟ ਬਾਲ ਵਿੱਚ ਸਿਮਰਨਜੀਤ ਕੌਰ, ਸੋਨੀਆ ਕੁਮਾਰ, ਹਰਦਿਸ਼ ਕੌਰ, ਮਨਪ੍ਰੀਤ ਕੌਰ ਅਤੇ ਕੰਵਲਜੀਤ ਕੌਰ ਨੇ ਗੋਲਡ ਮੈਡਲ ਹਾਸਿਲ ਕੀਤਾ ਹੈ ਅਤੇ ਆਰਚਰੀ ਵਿੱਚ ਸੁਖਵਿੰਦਰ ਸਿੰਘ, ਬਾਸਕਿਲ ਬਾਲ ਵਿੱਚ ਅੰਮ੍ਰਿਤਪਾਲ ਸਿੰਘ, ਜੂਡੋ ਵਿੱਚ ਨਵਰੂਪ ਕੌਰ, ਸ਼ੂਟਿੰਗ ਵਿੱਚ ਜੋਰਾਵਰ ਸਿੰਘ ਸੰਧੂ, 67 ਕਿਲੋਗ੍ਰਾਮ ਵਾਲੇ ਰੈਸÇਲੰਗ ਦੇ ਮੁਕਾਬਲਿਆਂ ਵਿੱਚ ਕਰਨਜੀਤ ਸਿੰਘ, ਰੋਵਿੰਗ ਵਿੱਚ ਹਰਿੰਦਰ ਸਿੰਘ, ਵੁਸ਼ੂ ਗੇਮ ਵਿੱਚ ਮਯੰਕ ਮਹਾਜਨ, ਹਾਕੀ ਵਿੱਚ ਯੋਗਤਾ ਬਾਲੀ, ਗੁਰਜੀਤ ਕੌਰ, ਮਨਮੀਤ ਕੌਰ, ਕੰਵਲਪ੍ਰੀਤ ਸਿੰਘ ਨੇ ਸਿਲਵਰ ਮੈਡਲ ਪ੍ਰਾਪਤ ਕਰਕੇ ਜਿਲ੍ਹੇ ਦਾ ਨਾਮ ਰੋਸ਼ਨ ਕੀਤਾ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਅਥਲੈਟਿਕਸ ਵਿੱਚ ਅਰਪਿੰਦਰਪਾਲ ਸਿੰਘ, ਬਾਕਸਿੰਗ ਵਿੱਚ ਕਮਲਪ੍ਰੀਤ ਕੌਰ ਨੇ ਕਾਂਸੇ ਮੈਡਲ ਅਤੇ ਸਾਇਕਲੰਗ ਵਿੱਚ ਅਮਰਜੀਤ ਸਿੰਘ ਨੇ 2 ਕਾਂਸੇ ਮੈਡਲ ਜਿੱਤੇ ਸਨ ਅਤੇ ਪੰਜਾਬ ਸਰਕਾਰ ਵਲੋਂ ਅਮਰਜੀਤ ਸਿੰਘ ਨੂੰ 4 ਲੱਖ ਰੁਪਏ ਦੀ ਇਨਾਮ ਰਾਸ਼ੀ ਦਿੱਤੀ ਗਈ ਸੀ।

ਸ੍ਰੀ ਸੂਦਨ ਨੇ ਦੱਸਿਆ ਕਿ ਇਹ ਮਾਣ ਖਿਡਾਰੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰੇਗਾ ਅਤੇ ਉਹ ਜ਼ਿਲ੍ਹੇ, ਸੂਬੇ ਅਤੇ ਦੇਸ਼ ਦਾ ਨਾਮ ਕੌਮਾਂਤਰੀ ਪੱਧਰ ’ਤੇ ਰੌਸ਼ਨ ਕਰਨਗੇ। ਉਨਾਂ ਕਿਹਾ ਕਿ ਖੇਡਾਂ ਜਿੱਥੇ ਵਿਅਕਤੀ ਦੇ ਮਾਨਸਿਕ ਪੱਧਰ ਨੂੰ ਉੱਚਾ ਚੁਕਦੀਆਂ ਹਨ ਉਥੇ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰਹਿੰਦਾ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਗਵਾਚੀ ਸ਼ਾਨ ਬਹਾਲ ਕਰਨ ਲਈ ਦਿਨ ਰਾਤ ਇਕ ਕਰ ਰਹੀ ਹੈ ਅਤੇ ਵੱਖ ਵੱਖ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਚੰਗਾ ਮਾਨ ਸਨਮਾਨ ਦੇ ਕੇ ਨਵਾਜਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here