ਸੰਗਰੂਰ, 25 ਦਸੰਬਰ, 2022: 3704 ਅਧਿਆਪਕ ਯੂਨੀਅਨ ਪੰਜਾਬ ਵੱਲੋਂ ਨਵੀਂ ਭਰਤੀ ਨੂੰ ਸਟੇਸ਼ਨ ਚੋਆਇਸ ਦੇਣ ਤੋਂ ਪਹਿਲਾਂ 3704 ਮਾਸਟਰ ਕੇਡਰ ਅਧਿਆਪਕਾਂ ਨੂੰ ਬਦਲੀਆਂ ਦਾ ਮੌਕਾ ਦੇਣ ਤੇ ਪੰਜਾਬ ਦਾ ਪੇ-ਸਕੇਲ ਲਾਗੂ ਕਰਨ ਆਦਿ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਯੂਨੀਅਨ ਆਗੂਆਂ ਦੀ 28 ਦਿਸੰਬਰ 2022 ਨੂੰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਨਾਲ਼ ਮੀਟਿੰਗ ਬਾਰੇ ਲਿਖਤੀ ਪੱਤਰ ਦਿੱਤਾ ਗਿਆ। ਜਿਸ ਉਪਰੰਤ ਧਰਨਾ ਸਮਾਪਤ ਕੀਤਾ ਗਿਆ ਨਾਲ ਹੀ ਯੂਨੀਅਨ ਆਗੂਆਂ ਨੇ ਚੇਤਾਵਨੀ ਦਿਤੀ ਕਿ ਜੇਕਰ 28 ਦੀ ਮੀਟਿੰਗ ਵਿੱਚ ਮੰਗਾਂ ਦਾ ਹੱਲ ਨਾਂ ਹੋਇਆ ਤਾਂ 31 ਦਿਸੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਵਿਖੇ ਫਿਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਮੇਂ ਹਰਜਿੰਦਰ ਸਿੰਘ ਸੂਬਾ ਪ੍ਰਧਾਨ, ਦਵਿੰਦਰ ਕੁਮਾਰ ਖਜਾਨਚੀ, ਯਾਦਵਿੰਦਰ ਸਿੰਘ ਮੁੱਖ ਸਲਾਹਕਾਰ, ਗੁਰਵਿੰਦਰ ਸਿੰਘ ਸਹਿ ਖਜਾਨਚੀ, ਬਲਵੰਤ ਸਿੰਘ ਮੀਤ ਪ੍ਰਧਾਨ, ਪਰਦੀਪ ਮਰਾਹੜ, ਮਨਿੰਦਰ ਕੌਰ ਮੀਤ ਪ੍ਰਧਾਨ, ਵਿਕਰਮ ਸਿੰਘ ਆਦਿ ਆਗੂ ਹਾਜ਼ਰ ਸਨ।
Boota Singh Basi
President & Chief Editor