4 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੋਈ ਹਾਰ ਤੋਂ ਸਬਕ ਲੈਦਿਆਂ ਆਪ ਸਰਕਾਰ ਹੁਣ ਪੰਜਾਬ ਦੀ ਬਿਹਤਰੀ ਲਈ ਕੰਮ ਕਰੇ-ਗਰਚਾ

0
88
ਸੰਗਰੂਰ, 8 ਦਸੰਬਰ – ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕੌਮੀ ਮੀਤ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ 4 ਸੂਬਿਆਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਨੇ ਇਕ ਸਬਕ ਸਿਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਦਾ ਸਰਮਾਇਆ ਚਾਰ ਵਿਧਾਨ ਸਭਾ ਸੂਬਿਆਂ ਦੀਆਂ ਚੋਣਾਂ ਦੇ ਵਿੱਚ ਪਾਣੀ ਦੀ ਤਰ੍ਹਾਂ ਰੋੜਿਆ ਹੈ। ਪੰਜਾਬ ਪਹਿਲਾਂ ਹੀ ਕਰੋੜਾਂ ਰੁਪਏ ਦਾ ਕਰਜਾਈ ਹੈ ਅਤੇ ਆਪ ਸਰਕਾਰ ਨੇ ਚੋਣਾਂ ‘ਚ ਆਪਣੀ ਵਾਹ-ਵਾਹ ਖੱਟਣ ਲਈ ਇਨ੍ਹਾਂ ਸੂਬਿਆਂ ‘ਚ ਜਿਹੜਾ ਪੈਸਾ ਪਾਣੀ ਦੀ ਤਰ੍ਹਾਂ ਵਹਾਇਆ ਹੈ। ਪੰਜਾਬ ਦੇ ਲੋਕ ਆਉਣ ਵਾਲੇ ਸਮੇਂ ਦੇ ਵਿਚ ਇਨ੍ਹਾਂ ਨੂੰ ਕਦੇ ਮੁਆਫ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਖੂਨ ਪਸੀਨੇ ਦੀ ਕਮਾਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਨ੍ਹਾਂ ਸੂਬਿਆਂ ‘ਚ ਹੋਈਆਂ ਚੋਣ ਪ੍ਰਚਾਰ ਲਈ ਪਾਣੀ ਦੀ ਤਰ੍ਹਾਂ ਰੋੜੀ ਹੈ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਵੀ ਹੁਣ ਆਪਣੀ ਵੱਡੀ ਭੁੱਲ ਸਮਝ ਰਹੇ ਹਨ ਅਤੇ ਆਉਣ ਵਾਲੀਆਂ ਲੋਕਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣਗੇ ਕਿਉਂਕਿ ਇਸਨੇ ਪੰਜਾਬੀਆਂ ਨੂੰ ਗੁੰਮਰਾਹ ਕਰ ਕੇ ਸੱਤਾ ਹਾਸਲ ਕੀਤੀ ਹੈ। ਅੱਜ ਪੰਜਾਬ ਦੇ ਲੋਕਾਂ ਦੇ ਸਾਰੇ ਭੁਲੇਖੇ ਦੂਰ ਹੋ ਚੁੱਕੇ ਹਨ ਕਿ ਕਿਸ ਤਰ੍ਹਾਂ ਇਹ ਪਾਰਟੀ ਦੀ ਸਰਕਾਰ ਪੰਜਾਬ ਪੰਜਾਬੀਅਤ ਦੀ ਦੁਸ਼ਮਣ ਸਾਬਿਤ ਹੋਈ ਹੈ। ਅਕਾਲੀ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਕਿਹਾ ਕਿ ਜਿਹੜੀ ਸਰਕਾਰ ਆਪਣੇ ਕੀਤੇ ਗਏ ਕਿਸੇ ਫੈਸਲੇ ਤੇ ਨਹੀਂ ਟਿਕਦੀ ਉਹ ਪੰਜਾਬੀਆਂ ਦਾ ਭਲਾ ਕਿੱਥੋਂ ਕਰ ਸਕਦੀ ਹੈ। ਉਹਨਾਂ ਕਿਹਾ ਕਿ ਇਹ ਆਪ ਸਰਕਾਰ ਪੰਜਾਬ ਵਿਰੋਧੀ ਸਾਬਤ ਹੋਈ ਹੈ, ਪੰਜਾਬ ਦੇ ਲੋਕਾਂ ਨੂੰ 2024 ਦੀਆਂ ਸੰਸਦੀ ਚੋਣਾਂ ਦੌਰਾਨ ਇਨ੍ਹਾਂ ਘਟਨਾਵਾਂ ਨੂੰ ਯਾਦ ਰੱਖਣ ਅਤੇ ਭਵਿੱਖ ਵਿਚ ‘ਆਪ’ ਨੂੰ ਪੰਜਾਬ ‘ਚੋਂ ਬਾਹਰ ਦਾ ਰਸਤਾ ਦਿਖਾਉਣ ਲਈ ਅਪੀਲ ਕੀਤੀ।

LEAVE A REPLY

Please enter your comment!
Please enter your name here