ਲੁਧਿਆਣਾ ਪੱਛਮੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ! ਕਈ ਦਿਗੱਜ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

0
50

ਲੁਧਿਆਣਾ ਪੱਛਮੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ! ਕਈ ਦਿਗੱਜ ਆਗੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਸਾਰੇ ਆਗੂਆਂ ਦਾ ਪਾਰਟੀ ਵਿੱਚ ਕੀਤਾ ਸਵਾਗਤ

ਕਿਹਾ- ‘ਆਪ’ ਸਰਕਾਰ ‘ਤੇ ਲੋਕਾਂ ਦਾ ਭਰੋਸਾ ਦਿਨੋਂ-ਦਿਨ ਹੋ ਰਿਹਾ ਹੈ ਹੋਰ ਵੀ ਮਜ਼ਬੂਤ

ਲੁਧਿਆਣਾ, 2 ਜੂਨ 2025

 

ਲੁਧਿਆਣਾ ਪੱਛਮੀ ਵਿਧਾਨ ਸਭਾ ਜਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਅੱਜ ਫਿਰ ਵੱਡੀ ਸਫਲਤਾ ਮਿਲੀ ਹੈ। ਉਥੇ ਹੀ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਸੋਮਵਾਰ ਨੂੰ ਕਾਂਗਰਸ ਪਾਰਟੀ ਦੇ ਕਈ ਪੁਰਾਣੇ ਆਗੂ ਅਤੇ ਅੱਧਾ ਦਰਜਨ ਤੋਂ ਵੱਧ ਸਥਾਨਕ ਸਮਾਜ ਸੇਵਕ ‘ਆਪ’ ਵਿੱਚ ਸ਼ਾਮਲ ਹੋ ਗਏ।

‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਾਰਟੀ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਜੀਵਨ ਜੋਤ ਕੌਰ, ਜਸਵੀਰ ਸਿੰਘ ਰਾਜਾ ਗਿੱਲ, ਦਵਿੰਦਰ ਸਿੰਘ ਲਾਡੀ ਢੋਂਸ, ਕੁਲਵੰਤ ਸਿੱਧੂ, ਰਜਿੰਦਰਪਾਲ ਕੌਰ ਛੀਨਾ, ਗੁਰਪ੍ਰੀਤ ਬਾਨਾਵਾਲੀ ਅਤੇ ਪਾਰਟੀ ਦੇ ਹੋਰ ਅਹੁਦੇਦਾਰਾਂ ਦੀ ਮੌਜੂਦਗੀ ਵਿੱਚ ਸਾਰੇ ਨਵੇਂ ਆਗੂਆਂ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ।

ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਲੁਧਿਆਣਾ ਦੇ ਵਾਰਡ ਨੰਬਰ 63 ਤੋਂ ਨਿਵੇਸ਼ ਵਾਸਨ ਜਿਨ੍ਹਾਂ ਦਾ ਪਰਿਵਾਰ ਪਿਛਲੇ 35 ਸਾਲਾਂ ਤੋਂ ਕਾਂਗਰਸ ਨਾਲ ਜੁੜਿਆ ਹੋਇਆ ਸੀ, ਅੱਜ ਉਨ੍ਹਾਂ ਨੇ ਕਾਂਗਰਸ  ਪਾਰਟੀ ਲੀਡਰਸ਼ਿਪ ‘ਤੇ ਅੰਦਰੂਨੀ ਲੜਾਈ, ਧੜੇਬੰਦੀ ਅਤੇ ਸਥਾਨਕ ਵਰਕਰਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਉਂਦਿਆਂ ਪਾਰਟੀ ਨਾਲ ਆਪਣਾ 35 ਸਾਲਾਂ ਦਾ ਰਿਸ਼ਤਾ ਤੋੜ ਦਿੱਤਾ ਅਤੇ ਆਪਣੇ ਦਰਜਨਾਂ ਸਮਰਥਕਾਂ ਦੇ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਸੇ ਤਰ੍ਹਾਂ, ਪੁੱਡਾ ਅਤੇ ਗਲਾਡਾ ਵਿੱਚ ਰੀਅਲ ਅਸਟੇਟ ਅਫਸਰ ਰਹੇ ਜੀਤ ਰਾਮ ਵੀ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪਣੇ ਕਈ ਸਾਥੀਆਂ ਦੇ ਨਾਲ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਐਡਵੋਕੇਟ ਰਾਹੁਲ ਚੀਮਾ, ਰਿਸ਼ੀ ਕਪੂਰ, ਭੀਮਸੇਨ ਬਾਂਸਲ, ਸਾਹਿਲ ਬਾਂਸਲ, ਸੰਜੀਵ ਮੱਲਹਾਨ, ਕਸ਼ਮੀਰੀ ਲਾਲ, ਰਜਨੀਸ਼ ਧਵਨ, ਬਲਰਾਜ ਸਿੰਘ ਸਮੇਤ ਕਈ ਲੋਕਾਂ ਪਾਰਟੀ ਵਿੱਚ ਸ਼ਾਮਿਲ ਹੋ ਗਏ।

ਇਸ ਤੋਂ ਇਲਾਵਾ, ਲੁਧਿਆਣਾ ਦੇ ਨੌਜਵਾਨ ਸਮਾਜ ਸੇਵਕ ਜੀਵਨ ਗੁਪਤਾ ਆਪਣੇ ਦਰਜਨਾਂ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਏ। ਵਾਰਡ ਨੰਬਰ 62 ਤੋਂ ਰੀਅਲ ਅਸਟੇਟ ਕਾਰੋਬਾਰੀ ਪਵਨ ਕੁਮਾਰ ਵੀ ਆਪਣੇ ਪਰਿਵਾਰ ਅਤੇ ਕਈ ਦੋਸਤਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ‘ਆਪ’ ਸਰਕਾਰ ਪ੍ਰਤੀ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ। ਹਰ ਵਰਗ ਅਤੇ ਸਮਾਜ ਦੇ ਲੋਕ ਪਾਰਟੀ ਦੀਆਂ ਨੀਤੀਆਂ ਦਾ ਸਮਰਥਨ ਕਰ ਰਹੇ ਹਨ ਅਤੇ ਹਰ ਰੋਜ਼ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਵਿੱਚ ‘ਆਪ’ ਦੀ ਲਹਿਰ ਹੈ। ਅਸੀਂ ਇਹ ਚੋਣ ਵੱਡੇ ਫਰਕ ਨਾਲ ਜਿੱਤਾਂਗੇ ਅਤੇ ਜਲੰਧਰ ਪੱਛਮੀ ਦੀ ਜਿਮਨੀ ਚੋਣ ਦਾ ਰਿਕਾਰਡ ਤੋੜਾਂਗੇ।

LEAVE A REPLY

Please enter your comment!
Please enter your name here